30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਜੀ. ਪੀ. ਐਸ. ਦੇ ਵਿਦਿਆਰਥੀ ਰਿਸ਼ਿਕ ਖੁਰਾਣਾ ਨੇ ਕਲਾਸਿਕ ਪਾਵਰ ਲਿਫ਼ਟਿੰਗ 'ਚ ਦੂਜਾ ਸਥਾਨ ਪ੍ਰਾਪਤ ਕੀਤਾ

ਅਜੀਤ ਡੈਸਕ 17-07-2025
ਮੰਡੀ ਗੋਬਿੰਦਗੜ੍ਹ, 16 ਜੁਲਾਈ (ਇਕਬਾਲਦੀਪ ਸੰਧੂ)-ਇੱਥੋਂ ਦੇ ਗੋਬਿੰਦਗੜ੍ਹ ਪਬਲਿਕ ਸਕੂਲ ਦੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀ ਰਿਸ਼ਿਕ ਖੁਰਾਨਾ ਨੇ ਪਾਵਰ ਲਿਫ਼ਟਿੰਗ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ, ਪਰਿਵਾਰ ਅਤੇ ਸ਼ਹਿਰ ਦਾ ਨਾਂਅ ਰੌਸ਼ਨ ਕੀਤਾ | ਜਾਣਕਾਰੀ ਦਿੰਦਿਆਂ ਪਿ੍ੰਸੀਪਲ ਡਾ. ਨੀਰੂ ਅਰੋੜਾ ਨੇ ਦੱਸਿਆ ਉਸ ਨੇ ਰਾਜ ਪੱਧਰੀ ਇਕੁਇਪਡ ਪਾਵਰ ਲਿਫ਼ਟਿੰਗ ਮੁਕਾਬਲੇ ਵਿਚ ਤੀਜਾ ਸਥਾਨ ਹਾਸਿਲ ਕੀਤਾ | ਇਸ ਤੋਂ ਇਲਾਵਾ ਮਹਾਰਾਸ਼ਟਰ ਦੇ ਕੋਹਲਾਪੁਰ ਵਿਖੇ ਹੋਏ ਰਾਸ਼ਟਰੀ ਪੱਧਰੀ ਕਲਾਸਿਕ ਪਾਵਰ ਲਿਫ਼ਟਿੰਗ ਮੁਕਾਬਲੇ ਵਿਚ ਦੂਜਾ ਸਥਾਨ ਪ੍ਰਾਪਤ ਕਰਕੇ ਆਪਣੀ ਮਿਹਨਤ ਅਤੇ ਸਮਰਪਣ ਦਾ ਪ੍ਰਮਾਣ ਦਿੱਤਾ | ਸਕੂਲ ਪ੍ਰਬੰਧਕਾਂ ਨੇ ਰਿਸ਼ਿਕ ਨੂੰ ਇਸ ਉਪਲਬਧੀ ਲਈ ਵਧਾਈ ਦਿੰਦਿਆਂ ਭਵਿੱਖ ਵਿਚ ਹੋਰ ਤਰੱਕੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ | ਅਧਿਆਪਕਾਂ ਅਤੇ ਸਹਿਯੋਗੀ ਵਿਦਿਆਰਥੀਆਂ ਨੇ ਵੀ ਉਸ ਦੇ ਜਜ਼ਬੇ ਦੀ ਪ੍ਰਸ਼ੰਸਾ ਕੀਤੀ |
ਪਿਛਲੀ ਖ਼ਬਰ ਪ੍ਰਬੰਧਕੀ ਖ਼ਾਮੀਆਂ ਕਾਰਨ ਰੱਦ ਹੋਈ 1158 ਅਸਿਸਟੈਂਟ ਪ੍ਰੋਫੈਸਰਾਂ ਦੀ ਭਰਤੀ-ਅਮਨਦੀਪ ਢੋਲੇਵਾਲ ਅਗਲੀ ਖ਼ਬਰ ਸਕੂਲੀ ਬੱਚਿਆਂ 'ਚ ਚੀਨੀ ਦੀ ਖਪਤ ਘਟਾਉਣ ਸੰਬੰਧੀ ਵਿਸ਼ੇ 'ਤੇ ਵਿਸ਼ੇਸ਼ ਸਭਾ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।