29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

'ਆਪ' ਦੇ ਰਾਜ 'ਚ ਪੰਜਾਬ ਦੇ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰਨ ਲੱਗੇ-ਕਮਲਜੀਤ ਸਿੰਘ ਗਿੱਲ

ਅਜੀਤ ਡੈਸਕ 17-07-2025
ਅਮਲੋਹ, 16 ਜੁਲਾਈ (ਕੇਵਲ ਸਿੰਘ)-ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਕਮਲਜੀਤ ਸਿੰਘ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਤੋਂ ਪੰਜਾਬ ਦੇ ਲੋਕਾਂ ਦਾ ਮੋਹ ਭੰਗ ਹੋ ਚੁੱਕਿਆ ਹੈ, ਕਿਉਂਕਿ ਆਮ ਆਦਮੀ ਪਾਰਟੀ ਨੇ ਜਿਹੜੇ ਵਾਅਦੇ ਸੱਤਾ ਹਾਸਿਲ ਕਰਨ ਲਈ ਲੋਕਾਂ ਨਾਲ ਕੀਤੇ ਸਨ, ਉਨ੍ਹਾਂ ਵਾਅਦਿਆਂ ਨੂੰ ਤਿੰਨ ਸਾਲ ਤੋਂ ਵੱਧ ਦਾ ਸਮਾਂ ਬੀਤਣ ਦੇ ਬਾਵਜੂਦ ਵੀ ਪੂਰਾ ਨਹੀਂ ਕੀਤਾ ਗਿਆ | ਜਿਸ ਕਰਕੇ ਅੱਜ ਪੰਜਾਬ ਦੇ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰਨ ਲੱਗੇ ਹਨ | ਉਨ੍ਹਾਂ ਕਿਹਾ ਕਿ ਅੱਜ 'ਆਪ' ਸਰਕਾਰ ਦੇ ਰਾਜ ਵਿਚ ਪੰਜਾਬ ਸਿਰ ਕਰਜ਼ੇ ਦੀ ਪੰਡ ਹੋਰ ਜ਼ਿਆਦਾ ਭਾਰੀ ਹੋ ਚੁੱਕੀ ਹੈ ਅਤੇ ਪੰਜਾਬ ਨੂੰ ਕਰਜ਼ਾ ਮੁਕਤ ਕਰਨ ਦੀ ਗੱਲ ਕਰਨ ਵਾਲੀ 'ਆਪ' ਨੇ ਅੱਜ ਸੂਬੇ ਨੂੰ ਹੋਰ ਕਰਜ਼ਾਈ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਆਮ ਆਦਮੀ ਪਾਰਟੀ ਦੀਆਂ ਚਾਲਾਂ ਤੋਂ ਜਾਣੂ ਹੋ ਚੁੱਕੇ ਹਨ ਜਿਸ ਦਾ ਜਵਾਬ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਚੱਲਦਾ ਕਰਕੇ ਦੇਣਗੇ |
ਪਿਛਲੀ ਖ਼ਬਰ ਤਲਾਣੀਆਂ ਵਾਸੀਆਂ ਨੇ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਨੂੰ ਲੈ ਕੇ ਡੀ. ਸੀ. ਨੂੰ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਪ੍ਰਬੰਧਕੀ ਖ਼ਾਮੀਆਂ ਕਾਰਨ ਰੱਦ ਹੋਈ 1158 ਅਸਿਸਟੈਂਟ ਪ੍ਰੋਫੈਸਰਾਂ ਦੀ ਭਰਤੀ-ਅਮਨਦੀਪ ਢੋਲੇਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।