29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਬਸੀ ਪਠਾਣਾਂ ਸਰਕਾਰੀ ਸਿਵਲ ਹਸਪਤਾਲ-ਦਾਅਵੇ ਖੋਖਲੇ, ਮਰੀਜ਼ ਪ੍ਰੇਸ਼ਾਨ-ਚੁੱਘ

ਅਜੀਤ ਡੈਸਕ 17-07-2025
ਬਸੀ ਪਠਾਣਾਂ, 16 ਜੁਲਾਈ (ਐਚ.ਐਸ.ਗੌਤਮ)-ਪੰਜਾਬ ਸਰਕਾਰ ਭਾਵੇਂ ਸੂਬੇ ਦੇ ਸਰਕਾਰੀ ਹਸਪਤਾਲਾਂ ਵਿਚ ਬਹੁਤ ਘੱਟ ਰੇਟ 'ਤੇ ਬਿਹਤਰੀਨ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ | ਬਸੀ ਪਠਾਣਾਂ ਦਾ ਸਰਕਾਰੀ ਸਿਵਲ ਹਸਪਤਾਲ ਅੱਜ ਵੀ ਆਧੁਨਿਕ ਸਹੂਲਤਾਂ ਅਤੇ ਡਾਕਟਰਾਂ ਦੀ ਘਾਟ ਕਾਰਨ ਮਰੀਜ਼ਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣਿਆ ਹੋਇਆ ਹੈ | ਕਾਂਗਰਸ ਕਮੇਟੀ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਕਿਸ਼ੋਰੀ ਲਾਲ ਚੁੱਘ ਨੇ ਇਸ ਸਥਿਤੀ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਜਿੱਥੇ ਆਮ ਆਦਮੀ ਪਾਰਟੀ ਦੀ ਸਰਕਾਰ ਮੁਹੱਲਾ ਕਲੀਨਿਕ ਖੋਲ੍ਹਣ 'ਤੇ ਜ਼ੋਰ ਦੇ ਰਹੀ ਹੈ ਉੱਥੇ ਹੀ ਬਸੀ ਪਠਾਣਾਂ ਦੇ ਮੁੱਖ ਸਰਕਾਰੀ ਸਿਵਲ ਹਸਪਤਾਲ ਵਿਚ ਡਾਕਟਰਾਂ ਦੀ ਭਾਰੀ ਘਾਟ ਕਾਰਨ ਮਰੀਜ਼ਾਂ ਨੂੰ ਖ਼ੱਜਲ਼-ਖ਼ੁਆਰ ਹੋਣਾ ਪੈ ਰਿਹਾ ਹੈ | ਉਨ੍ਹਾਂ ਦੱਸਿਆ ਕਿ ਡਾਕਟਰਾਂ ਦੀ ਘਾਟ ਕਾਰਨ ਸ਼ਾਮ ਅਤੇ ਰਾਤ ਦੇ ਸਮੇਂ ਐਮਰਜੈਂਸੀ ਸੇਵਾਵਾਂ ਲਗਭਗ ਠੱਪ ਹੋ ਜਾਂਦੀਆਂ ਹਨ, ਜਿਸ ਨਾਲ ਗੰਭੀਰ ਮਰੀਜ਼ਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਚੁੱਘ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਮੁਹੱਲਾ ਕਲੀਨਿਕਾਂ ਦੇ ਨਾਲ-ਨਾਲ ਪੁਰਾਣੇ ਅਤੇ ਸਥਾਪਿਤ ਸਰਕਾਰੀ ਹਸਪਤਾਲਾਂ ਵੱਲ ਵੀ ਪੂਰਾ ਧਿਆਨ ਦੇਵੇ | ਉਨ੍ਹਾਂ ਮੰਗ ਕੀਤੀ ਕਿ ਬਸੀ ਪਠਾਣਾਂ ਸਰਕਾਰੀ ਹਸਪਤਾਲ ਵਿਚ ਤੁਰੰਤ ਡਾਕਟਰਾਂ ਦੀਆਂ ਖ਼ਾਲੀ ਅਸਾਮੀਆਂ ਭਰੀਆਂ ਜਾਣ ਅਤੇ ਆਧੁਨਿਕ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਇੱਥੇ ਆਉਣ ਵਾਲੇ ਮਰੀਜ਼ਾਂ ਨੂੰ ਬੇਲੋੜੀ ਪ੍ਰੇਸ਼ਾਨੀ ਤੋਂ ਛੁਟਕਾਰਾ ਮਿਲ ਸਕੇ | ਇਸ ਮੌਕੇ ਮੱਖਣ ਸਿੰਘ ਸਾਬਕਾ ਕੌਂਸਲਰ, ਇੰਦਰਜੀਤ ਸਿੰਘ, ਪਰਮਿੰਦਰ ਸਿੰਘ, ਸੋਮਾ ਸਿੰਘ, ਯਸ਼ਪਾਲ, ਮੋਹਨ ਸਿੰਘ, ਕੁਲਦੀਪ ਸਿੰਘ, ਹਾਕਮ ਸਿੰਘ, ਬਲਦੇਵ ਸਿੰਘ, ਦੇਵੀ ਦਿਆਲ, ਸਰਵਣ ਸਿੰਘ, ਚੱਬਾ ਸਿੰਘ ਅਤੇ ਬਲਵੀਰ ਸਿੰਘ ਸਮੇਤ ਕਈ ਹੋਰ ਪਤਵੰਤੇ ਵੀ ਹਾਜ਼ਰ ਸਨ, ਜਿਨ੍ਹਾਂ ਨੇ ਹਸਪਤਾਲ ਦੀ ਮਾੜੀ ਸਥਿਤੀ 'ਤੇ ਚਿੰਤਾ ਜ਼ਾਹਰ ਕੀਤੀ | ਇਸ ਸਬੰਧੀ ਉੱਚ ਅਧਿਕਾਰੀਆਂ ਪਾਸੋਂ ਜਾਣਕਾਰੀ ਲੈਣੀ ਚਾਹੀ ਤਾਂ ਸੰਪਰਕ ਨਹੀਂ ਹੋ ਸਕਿਆ |
ਪਿਛਲੀ ਖ਼ਬਰ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦਾ ਨਤੀਜਾ ਸ਼ਾਨਦਾਰ ਆਇਆ ਅਗਲੀ ਖ਼ਬਰ ਤਲਾਣੀਆਂ ਵਾਸੀਆਂ ਨੇ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਨੂੰ ਲੈ ਕੇ ਡੀ. ਸੀ. ਨੂੰ ਸੌਂਪਿਆ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।