ਫ਼ਤਹਿਗੜ੍ਹ ਸਾਹਿਬ, 17 ਜੁਲਾਈ (ਰਾਜਿੰਦਰ ਸਿੰਘ)-ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ 20 ਜੁਲਾਈ ਐਤਵਾਰ ਦੀ ਸ਼ਾਮ ਨੂੰੂ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਰਣਜੀਤ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਨੇ ਦੱਸਿਆ ਕਿ ਇਸ ਸਮਾਗਮ ਵਿਚ ਭਾਈ ਗੁਰਮਿੰਦਰਪਾਲ ਸਿੰਘ ਲਾਲਜੀ ਅਤੇ ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਕੀਰਤਨ ਦੁਆਰਾ ਸੰਗਤਾਂ ਨੂੰੂ ਨਿਹਾਲ ਕਰਨਗੇ | ਉਨ੍ਹਾਂ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੀ ਕੀਰਤਨ ਦੀ ਸੇਵਾ ਕਰਨਗੇ | ਉਨ੍ਹਾਂ ਸੰਗਤਾਂ ਨੂੰੂ ਇਸ ਸਮਾਗਮ ਵਿਚ ਪੁੱਜਣ ਦੀ ਅਪੀਲ ਕੀਤੀ |