03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਗੈਰੀ ਬੜਿੰਗ ਵਲੋਂ 51.78 ਲੱਖ ਦੀ ਲਾਗਤ ਨਾਲ ਸੀ.ਸੀ.ਟੀ.ਵੀ ਕੈਮਰੇ ਲਗਾਉਣ ਦੀ ਸ਼ਰੂਆਤ

ਅਜੀਤ ਡੈਸਕ 18-07-2025
ਮੰਡੀ ਗੋਬਿੰਦਗੜ੍ਹ, 17 ਜੁਲਾਈ (ਇਕਬਾਲਦੀਪ ਸੰਧੂ, ਰਾਜੇਸ਼ ਸ਼ਰਮਾ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿਚ ਲਗਾਤਾਰ ਅਹਿਮ ਉਪਰਾਲੇ ਕਰ ਰਹੀ ਹੈ | ਇਸ ਲੜੀ ਤਹਿਤ ਸਨਅਤੀ ਸ਼ਹਿਰ ਮੰਡੀ ਗੋਬਿੰਦਗੜ੍ਹ ਦੇ ਸ਼ਹਿਰੀ ਹਿੱਸੇ ਵਿਚ 51.78 ਲੱਖ ਰੁਪਏ ਦੀ ਲਾਗਤ ਨਾਲ ਲੱਗਣ ਵਾਲੇ ਸੀ.ਸੀ.ਟੀ.ਵੀ ਕੈਮਰਿਆਂ ਦੇ ਪ੍ਰੋਜੈਕਟ ਦਾ ਰਸਮੀ ਆਗਾਜ਼ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਨਗਰ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪਿ੍ੰਸ ਦੀ ਮੌਜੂਦਗੀ ਵਿਚ ਕੀਤਾ ਗਿਆ | ਇਸ ਮੌਕੇ ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਸ਼ਹਿਰ ਵਾਸੀਆਂ ਦੀ ਚਿਰਾਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨ ਦੀ ਦਿਸ਼ਾ ਵਿਚ ਇਹ ਇਕ ਅਹਿਮ ਉਪਰਾਲਾ ਹੈ, ਜਿਸ ਤਹਿਤ ਹੁਣ ਪੜਾਅ ਵਾਰ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਤਹਿਤ ਸ਼ਹਿਰ ਵਿਚ 50 ਅਤਿ ਆਧੁਨਿਕ ਤਕਨਾਲੋਜੀ ਵਾਲੇ ਸੀ.ਸੀ.ਟੀ.ਵੀ ਕੈਮਰੇ ਲਗਾਉਣ ਦੀ ਪ੍ਰਕਿਰਿਆ ਆਰੰਭ ਕਰ ਦਿੱਤੀ ਗਈ ਹੈ, ਜਿਨ੍ਹਾਂ ਵਿਚੋਂ 5 ਕੈਮਰੇ ਅਜਿਹੇ ਹਨ ਜਿਨ੍ਹਾਂ ਰਾਹੀਂ ਵਾਹਨਾਂ ਦੀ ਨੰਬਰ ਪਲੇਟ ਦੀ ਕਾਫ਼ੀ ਦੂਰੋਂ ਵੀ ਟਰੇਸਿੰਗ ਸੰਭਵ ਹੋ ਸਕੇਗੀ | ਵਿਧਾਇਕ ਨੇ ਕਿਹਾ ਕਿ ਜੁਰਮ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਵਿਚ ਇਹ ਕੈਮਰੇ ਮਦਦਗਾਰ ਸਾਬਤ ਹੋਣਗੇ ਅਤੇ ਲੋਕਾਂ ਨੂੰ ਅਣਸੁਖਾਵੀਆਂ ਘਟਨਾਵਾਂ ਤੋਂ ਰਾਹਤ ਮਹਿਸੂਸ ਹੋਵੇਗੀ | ਉਨ੍ਹਾਂ ਕਿਹਾ ਕਿ ਆਵਾਜਾਈ ਮੈਨੇਜਮੈਂਟ ਵਿਚ ਵੀ ਕੈਮਰਿਆਂ ਦਾ ਰੋਲ ਵਧੀਆ ਸਾਬਤ ਹੋਵੇਗਾ ਅਤੇ ਸਰਕਾਰ ਆਉਣ ਵਾਲੇ ਸਮੇਂ ਅੰਦਰ ਲੋਕਾਂ ਦੀ ਜ਼ਰੂਰਤ ਮੁਤਾਬਿਕ ਹੋਰ ਕੈਮਰੇ ਲਗਾਉਣ ਲਈ ਵੀ ਵਚਨਬੱਧ ਹੈ | ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਹਰਪ੍ਰੀਤ ਸਿੰਘ ਪਿ੍ੰਸ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕ ਹਿਤ ਵਿਚ ਇਹ ਅਹਿਮ ਉਪਰਾਲਾ ਕੀਤਾ ਗਿਆ ਹੈ, ਜਿਸ ਨਾਲ ਕ੍ਰਾਈਮ ਨੂੰ ਰੋਕਣ ਵਿਚ ਮਦਦ ਮਿਲੇਗੀ ਅਤੇ ਸ਼ਹਿਰ ਵਾਸੀ ਵੱਡੀ ਰਾਹਤ ਮਹਿਸੂਸ ਕਰਨਗੇ | ਉਨ੍ਹਾਂ ਦੱਸਿਆ ਕਿ ਭਵਿੱਖ ਵਿਚ ਸ਼ਹਿਰ ਦੇ ਬਾਹਰੀ ਹਿੱਸਿਆਂ ਵਿਚ ਵੀ ਅਜਿਹੇ ਕੈਮਰੇ ਲਗਵਾਏ ਜਾਣ ਲਈ ਲੋੜੀਂਦੇ ਕਦਮ ਪੁੱਟੇ ਜਾ ਰਹੇ ਹਨ | ਇਸ ਮੌਕੇ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਚੇਤਨ ਸ਼ਰਮਾ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਵੱਡੀ ਗਿਣਤੀ 'ਚ ਮੌਜੂਦ ਸਨ |
ਪਿਛਲੀ ਖ਼ਬਰ ਪਿੰਡ ਅੱਤੇਵਾਲੀ ਦੇ ਵਾਰਡ ਵਾਸੀਆਂ ਨੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਪ੍ਰਗਟਾਇਆ ਰ... ਅਗਲੀ ਖ਼ਬਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ 20 ਨੂੰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।