03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਪਿੰਡ ਅੱਤੇਵਾਲੀ ਦੇ ਵਾਰਡ ਵਾਸੀਆਂ ਨੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਪ੍ਰਗਟਾਇਆ ਰੋਸ

ਅਜੀਤ ਡੈਸਕ 18-07-2025
ਫ਼ਤਹਿਗੜ੍ਹ ਸਾਹਿਬ, 17 ਜੁਲਾਈ (ਬਲਜਿੰਦਰ ਸਿੰਘ)-ਨਗਰ ਕੌਂਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੇ ਵਾਰਡ ਨੰਬਰ-1 ਪਿੰਡ ਅੱਤੇਵਾਲੀ ਦੇ ਕੁਝ ਖੇਤਰ 'ਚ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਅਤੇ ਲੰਮੇ ਸਮੇਂ ਤੋਂ ਗਲੀ ਪੱਕੀ ਨਾ ਹੋਣ ਕਰਕੇ ਮੁਹੱਲਾ ਵਾਸੀਆਂ ਵਲੋਂ ਪੰਜਾਬ ਸਰਕਾਰ ਤੇ ਕੌਂਸਲ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਗਟਾਇਆ ਗਿਆ | ਇਸ ਮੌਕੇ ਨੰਬਰਦਾਰ ਕਰਮਜੀਤ ਸਿੰਘ ਅੱਤੇਵਾਲੀ ਨੇ ਕਿਹਾ ਕਿ ਧਰਮਸ਼ਾਲਾ ਨੂੰ ਜਾਣ ਵਾਲੀ ਗਲੀ ਪੱਕੀ ਨਹੀਂ ਕੀਤੀ ਗਈ ਅਤੇ ਨਾ ਹੀ ਗੰਦੇ ਪਾਣੀ ਦੀ ਨਿਕਾਸੀ ਦਾ ਕੋਈ ਪ੍ਰਬੰਧ ਕੀਤਾ ਗਿਆ ਹੈ | ਉਨ੍ਹਾਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਕਤ ਗਲੀ ਨੂੰ ਪੱਕੇ ਕਰਨ ਦੇ ਨਾਲ-ਨਾਲ ਗੰਦੇ ਪਾਣੀ ਦੀ ਨਿਕਾਸੀ ਦਾ ਵੀ ਯੋਗ ਪ੍ਰਬੰਧ ਕੀਤਾ ਜਾਵੇ | ਇਸ ਮੌਕੇ ਮੁਹੱਲਾ ਵਾਸੀਆਂ ਨੇ ਕਿਹਾ ਕਿ ਉਹ ਲੰਮੇ ਸਮੇਂ ਤੋਂ ਇਸ ਸਮੱਸਿਆ ਨਾਲ ਜੂਝ ਰਹੇ ਹਨ, ਪ੍ਰੰਤੂ ਅੱਜ ਤੱਕ ਕਿਸੇ ਵੀ ਸਰਕਾਰ ਜਾ ਪ੍ਰਸ਼ਾਸਨ ਨੇ ਉਨ੍ਹਾਂ ਦੀ ਸਾਰ ਨਹੀਂ ਲਈ | ਜਿਸ ਸਬੰਧੀ ਉਹ ਕਈ ਵਾਰ ਸ਼ਿਕਾਇਤਾਂ ਵੀ ਕਰ ਚੁੱਕੇ ਹਨ, ਉਨ੍ਹਾਂ ਦੀ ਕਿਤੇ ਸੁਣਵਾਈ ਨਹੀਂ ਹੋਈ | ਮੁਹੱਲਾ ਵਾਸੀਆਂ ਨੇ ਦੱਸਿਆ ਕਿ ਇਲਾਕੇ ਵਿਚ ਹੋਰ ਗਲੀਆਂ ਪੱਕੀਆਂ ਹੋ ਚੁੱਕੀਆਂ ਹਨ, ਫਿਰ ਉਨ੍ਹਾਂ ਨਾਲ ਕਿਉਂ ਵਿਤਕਰਾ ਕੀਤਾ ਜਾ ਰਿਹਾ ਹੈ?, ਉਨ੍ਹਾਂ ਦੱਸਿਆ ਕਿ ਵਾਰਡ ਵਿਚ ਕੋਈ ਵੀ ਸਫ਼ਾਈ ਕਰਮਚਾਰੀ ਨਹੀਂ ਆਉਂਦਾ, ਜਿਸ ਕਰਕੇ ਉਨ੍ਹਾਂ ਵਲੋਂ ਵਾਰਡ ਦੀ ਸਫ਼ਾਈ ਦਾ ਕੰਮ ਆਪ ਹੀ ਕੀਤਾ ਜਾਂਦਾ ਹੈ | ਉਨ੍ਹਾਂ ਨਗਰ ਕੌਂਸਲ ਪ੍ਰਸ਼ਾਸਨ ਅਤੇ ਸਰਕਾਰ ਨੂੰ ਅਪੀਲ ਕੀਤੀ ਕਿ ਗਲੀ ਨੂੰ ਪੱਕਾ ਕੀਤਾ ਜਾਵੇ ਅਤੇ ਗੰਦੇ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਕੀਤਾ ਜਾਵੇ, ਕਿਉਂਕਿ ਬਰਸਾਤ ਦੇ ਮੌਸਮ ਵਿਚ ਉਨ੍ਹਾਂ ਨੂੰ ਹੋਰ ਵੀ ਵੱਡੀਆਂ ਪ੍ਰੇਸ਼ਾਨੀਆਂ ਨਾਲ ਜੂਝਣਾ ਪੈਂਦਾ ਹੈ, ਗੰਦਾ ਪਾਣੀ ਲੋਕਾਂ ਦੇ ਘਰਾਂ ਵਿਚ ਵੜ ਜਾਂਦਾ ਹੈ, ਜਿਸ ਕਰਕੇ ਮੁਹੱਲਾ ਵਾਸੀਆਂ ਨੂੰ ਕਈ ਤਰ੍ਹਾਂ ਦੀਆਂ ਭਿਆਨਕ ਬਿਮਾਰੀਆਂ ਦਾ ਡਰ ਵੀ ਸਤਾ ਰਿਹਾ ਹੈ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਨਗਰ ਕੌਂਸਲ ਪ੍ਰਸ਼ਾਸਨ ਨੇ ਜਲਦ ਇਸ ਸਮੱਸਿਆ ਦਾ ਹੱਲ ਨਾ ਕੀਤਾ ਤਾਂ ਉਹ ਕੌਂਸਲ ਪ੍ਰਸ਼ਾਸਨ ਖ਼ਿਲਾਫ਼ ਧਰਨਾ ਲਗਾਉਣ ਲਈ ਮਜਬੂਰ ਹੋਣਗੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਖਦੇਵ ਸਿੰਘ, ਕਰਮਜੀਤ ਸਿੰਘ, ਮੰਗਾ ਸਿੰਘ, ਸਾਲਮ, ਜਸਵੀਰ ਸਿੰਘ, ਰਾਜੂ, ਮੁਹੰਮਦ ਸਾਲਿਬ, ਕੁਲਦੀਪ ਕੌਰ, ਪੂਜਾ ਰਾਣੀ, ਪਰਮਿੰਦਰ ਕੌਰ, ਮਹਿੰਦਰ ਕੌਰ, ਰੁਕਸਾਨ, ਜੀਤ ਸਿੰਘ, ਵਿਨੋਦ ਸਿੰਘ, ਮਹਿਮੂਦ ਸਿੰਘ, ਅਮਰਪਾਲ ਸਿੰਘ, ਸੁੱਚਾ ਸਿੰਘ, ਸੇਵਾ ਸਿੰਘ, ਸ਼ੇਰ ਸਿੰਘ, ਸੋਢੀ ਸਿੰਘ ਮੇਵਾ ਸਿੰਘ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਅਮਰੀਕਾ ਤੋਂ ਸੋਨ ਤਗਮਾ ਲੈ ਕੇ ਪਰਤੀ ਅਥਲੀਟ ਕਸ਼ਮੀਰ ਕੌਰ ਦਾ ਜ਼ਿਲ੍ਹਾ ਪੁਲਿਸ ਮੁਖੀ ਵਲੋਂ ਸਨਮਾਨ ਅਗਲੀ ਖ਼ਬਰ ਗੈਰੀ ਬੜਿੰਗ ਵਲੋਂ 51.78 ਲੱਖ ਦੀ ਲਾਗਤ ਨਾਲ ਸੀ.ਸੀ.ਟੀ.ਵੀ ਕੈਮਰੇ ਲਗਾਉਣ ਦੀ ਸ਼ਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।