03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਯੂਥ ਅਕਾਲੀ ਦਲ ਨੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਦਫ਼ਤਰ ਮੂਹਰੇ ਕਾਂਗਰਸ ਦਾ ਫੂਕਿਆ ਪੁਤਲਾ

ਅਜੀਤ ਡੈਸਕ 18-07-2025
ਫ਼ਤਹਿਗੜ੍ਹ ਸਾਹਿਬ, 17 ਜੁਲਾਈ (ਬਲਜਿੰਦਰ ਸਿੰਘ)-ਯੂਥ ਅਕਾਲੀ ਦਲ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਾਹਮਣੇ ਸਥਿਤ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਦਫ਼ਤਰ ਮੂਹਰੇ ਕਾਂਗਰਸ ਪਾਰਟੀ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਯੂਥ ਅਕਾਲੀ ਦਲ ਦੇ ਆਗੂਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਤੋਂ ਹੀ ਸਿੱਖ ਵਿਰੋਧੀ ਪਾਰਟੀ ਰਹੀ ਹੈ ਅਤੇ ਪਰਗਟ ਸਿੰਘ ਨੇ ਵਿਧਾਨ ਸਭਾ ਵਿਚ ਖ਼ੁਦ ਕਬੂਲ ਕੀਤਾ ਹੈ ਕਿ ਕਾਂਗਰਸ ਪਾਰਟੀ ਨੇ ਆਪਣੀ ਸਰਕਾਰ ਹੁੰਦਿਆਂ ਬੇਅਦਬੀ ਦੇ ਮੁੱਦੇ 'ਤੇ ਸਿਰਫ਼ ਸਿਆਸਤ ਹੀ ਕੀਤੀ ਹੈ, ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੂੰ ਕਾਂਗਰਸ ਪਾਰਟੀ ਦੀਆਂ ਸਿੱਖ ਵਿਰੋਧੀ ਕਾਰਵਾਈਆਂ ਤੋਂ ਸੁਚੇਤ ਹੋਣ ਦੀ ਲੋੜ ਹੈ | ਇਸ ਮੌਕੇ ਪ੍ਰਦਰਸ਼ਨਕਾਰੀਆਂ 'ਚ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਲਾਡੀ, ਜਥੇ. ਸ਼ਰਨਜੀਤ ਸਿੰਘ ਚਨਾਰਥਲ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਬਲਜੀਤ ਸਿੰਘ ਭੁੱਟਾ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਹਰਪ੍ਰੀਤ ਸਿੰਘ ਰਿੱਚੀ ਮੈਂਬਰ ਕੋਰ ਕਮੇਟੀ, ਬਲਜਿੰਦਰ ਸਿੰਘ ਸਰਪੰਚ ਭੁੱਚੀ ਹਲਕਾ ਪ੍ਰਧਾਨ ਯੂਥ ਅਕਾਲੀ ਦਲ ਬਸੀ ਪਠਾਣਾਂ, ਗੁਰਜਿੰਦਰ ਸਿੰਘ ਗੁਰੀ ਸਰਪੰਚ ਨਲੀਨਾ, ਮਨਪ੍ਰੀਤ ਸਿੰਘ ਹੈਪੀ ਕੌਂਸਲਰ ਸਰਕਲ ਪ੍ਰਧਾਨ ਬਸੀ ਪਠਾਣਾਂ, ਬਿ੍ਜ ਇਸ਼ਵਰ ਸਿੰਘ ਸ਼ਹਿਰੀ ਪ੍ਰਧਾਨ, ਜਸਵਿੰਦਰ ਸਿੰਘ ਨੌਗਾਵਾਂ, ਹਰਦੀਪ ਸਿੰਘ ਲਵਲੀ, ਰਾਜੂ ਬਸੀ, ਗੁਰਮੀਤ ਸਿੰਘ ਜੀਤੀ, ਦੀਪਕ ਕੁਮਾਰ ਹੈਰੀ, ਮਨੀ ਮਹਿਰਾ, ਰਾਜੀਵ ਧੀਮਾਨ, ਪਰਮਿੰਦਰ ਸਿੰਘ ਬਾਲਪੁਰ, ਹਰਪ੍ਰੀਤ ਸਿੰਘ ਸਾਨੀਮਾਜਰਾ, ਰਾਜਿੰਦਰ ਸਿੰਘ ਜੰਡਾਲੀ ਰਾਹੁਲ, ਤੇਜੀ ਸਰਹਿੰਦ, ਗੁੱਗੂ, ਦੀਪਾ ਗਿੱਲ, ਜੱਸਾ ਜੰਡਾਲੀ, ਅਰਸ਼ਦੀਪ ਤੇ ਹਰਮਨਦੀਪ ਸਿੰਘ ਖਮਾਣੋਂ ਸਮੇਤ ਯੂਥ ਆਗੂ ਸ਼ਾਮਿਲ ਸਨ |
ਪਿਛਲੀ ਖ਼ਬਰ 'ਆਪ' ਨੇ ਗੁਰਵਿੰਦਰ ਸਿੰਘ ਢਿੱਲੋਂ ਨੂੰ ਜ਼ਿਲੇ੍ਹ ਦਾ ਮੀਡੀਆ ਇੰਚਾਰਜ ਨਿਯੁਕਤ ਕੀਤਾ ਅਗਲੀ ਖ਼ਬਰ ਅਮਰੀਕਾ ਤੋਂ ਸੋਨ ਤਗਮਾ ਲੈ ਕੇ ਪਰਤੀ ਅਥਲੀਟ ਕਸ਼ਮੀਰ ਕੌਰ ਦਾ ਜ਼ਿਲ੍ਹਾ ਪੁਲਿਸ ਮੁਖੀ ਵਲੋਂ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।