ਫ਼ਤਹਿਗੜ੍ਹ ਸਾਹਿਬ, 17 ਜੁਲਾਈ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਅੱਜ ਪਾਰਟੀ ਨੂੰ ਹੋਰ ਮਜ਼ਬੂਤ ਕਰਦਿਆਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸੂਬਾ ਸਪੋਕਸਪਰਸਨ ਗੁਰਵਿੰਦਰ ਸਿੰਘ ਢਿੱਲੋਂ ਚੇਅਰਮੈਨ ਮਾਰਕੀਟ ਕਮੇਟੀ ਸਰਹਿੰਦ-ਫ਼ਤਹਿਗੜ੍ਹ ਸਾਹਿਬ ਨੂੰ ਅਤਿ ਅਹਿਮ ਅਹੁਦੇ ਦੀ ਜ਼ਿੰਮੇਵਾਰੀ ਸੌਂਪਦਿਆਂ, ਜ਼ਿਲ੍ਹੇ ਦਾ ਇੰਚਾਰਜ (ਮੀਡੀਆ) ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਸੂਬਾ ਸਪੋਕਸਪਰਸਨ ਨੇ ਪਾਰਟੀ ਹਾਈਕਮਾਨ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਇੰਚਾਰਜ ਪੰਜਾਬ ਮਨੀਸ਼ ਸਿਸੋਦੀਆ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਤੇ ਭਰੋਸਾ ਦਿਵਾਇਆ ਕਿ ਪਾਰਟੀ ਵਲੋਂ ਸੌਂਪੀ ਜਿੰਮੇਵਾਰੀ ਨੂੰ ਪਹਿਲਾਂ ਦੀ ਤਰ੍ਹਾਂ ਹੋਰ ਵੀ ਉਤਸ਼ਾਹ ਤੇ ਤਨਦੇਹੀ ਨਾਲ ਨਿਭਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆ ਨੀਤੀਆਂ ਤੋਂ ਸੂਬੇ ਦੇ ਲੋਕ ਪੂਰੀ ਤਰ੍ਹਾਂ ਖ਼ੁਸ਼ ਹਨ ਤੇ 2027 ਦੀਆਂ ਚੋਣਾਂ 'ਚ ਪਾਰਟੀ ਮੁੜ ਵੱਡੀ ਜਿੱਤ ਪ੍ਰਾਪਤ ਕਰ, ਸੂਬੇ 'ਚ ਆਪਣੀ ਸਰਕਾਰ ਬਣਾਏਗੀ |