03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਸਰਬਜੀਤ ਕੌਰ ਚੀਮਾ ਬਿਨਾਂ ਮੁਕਾਬਲਾ ਚੁਣੀ ਗਈ ਸ਼ੂਗਰ ਮਿੱਲ ਦੀ ਡਾਇਰੈਕਟਰ

ਅਜੀਤ ਡੈਸਕ 18-07-2025
ਬਸੀ ਪਠਾਣਾਂ, 17 ਜੁਲਾਈ (ਯਤਿੰਦਰ ਮੌਦਗਿਲ)-ਅਗਾਮੀ 21 ਜੁਲਾਈ ਨੂੰ ਹੋਣ ਵਾਲੀ ਸ਼ੂਗਰ ਮਿੱਲ ਮੋਰਿੰਡਾ ਦੇ ਜ਼ੋਨ-4 ਦੇ ਡਾਇਰੈਕਟਰ ਦੀ ਚੋਣ ਸਰਬਜੀਤ ਕੌਰ ਚੀਮਾ ਨੇ ਬਿਨਾਂ ਮੁਕਾਬਲਾ ਜਿੱਤ ਲਈ ਹੈ | ਉਨ੍ਹਾਂ ਆਪਣੇ ਪੁੱਤਰ ਬਲਵਿੰਦਰ ਸਿੰਘ ਚੀਮਾ ਨਾਲ ਡੇਰਾ ਬਾਬਾ ਬੁੱਧ ਦਾਸ ਵਿਖੇ ਨਤਮਸਤਕ ਹੋ ਕੇ ਮੱਥਾ ਟੇਕਿਆ ਅਤੇ ਪ੍ਰਮਾਤਮਾ ਦਾ ਸ਼ੁਕਰਾਨਾ ਅਦਾ ਕੀਤਾ | ਇਸ ਮੌਕੇ ਡੇਰੇ ਦੇ ਮਹੰਤ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਡਾ.ਸਿਕੰਦਰ ਸਿੰਘ ਨੇ ਸਰਬਜੀਤ ਕੌਰ ਚੀਮਾ ਨੂੰ ਵਧਾਈ ਤੇ ਸ਼ੁੱਭਕਾਮਨਾਵਾਂ ਦਿੰਦਿਆਂ ਉਨ੍ਹਾਂ ਦਾ ਸਨਮਾਨ ਕੀਤਾ | ਉਨ੍ਹਾਂ ਦੱਸਿਆ ਕਿ ਸਰਬਜੀਤ ਕੌਰ ਨੂੰ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਦਾ ਅਸ਼ੀਰਵਾਦ ਪ੍ਰਾਪਤ ਸੀ, ਜਿਸ ਸਦਕਾ ਉਨ੍ਹਾਂ ਨੂੰ ਇਹ ਜਿੱਤ ਹਾਸਿਲ ਹੋਈ ਹੈ | ਇਸ ਮੌਕੇ ਬਲਵਿੰਦਰ ਸਿੰਘ ਚੀਮਾ ਗੁਣੀਆਂ ਮਾਜਰੀ ਨੇ ਦੱਸਿਆ ਕਿ ਉਨ੍ਹਾਂ ਦੇ ਮਾਤਾ ਸਰਬਜੀਤ ਕੌਰ ਚੀਮਾ ਵਲੋਂ ਸ਼ੂਗਰ ਮਿੱਲ ਮੋਰਿੰਡਾ ਦੇ ਜ਼ੋਨ-4 ਚੁੰਨ੍ਹੀ ਕਲਾਂ ਤੋਂ ਡਾਇਰੈਕਟਰ ਦੀ ਚੋਣ ਲਈ ਨਾਮਜ਼ਦਗੀ ਦਾਖਲ ਕੀਤੀ ਗਈ ਸੀ | ਜਿਸ ਦੇ ਲਈ ਚੋਣ 21 ਜੁਲਾਈ ਨੂੰ ਹੋਣੀ ਸੀ, ਪਰ ਉਨ੍ਹਾਂ ਦੇ ਮੁਕਾਬਲੇ ਵਿਚ ਕਿਸੇ ਵੀ ਉਮੀਦਵਾਰ ਦੇ ਨਾ ਆਉਣ ਕਾਰਨ ਉਹ ਇਹ ਚੋਣ ਜਿੱਤ ਗਏ ਹਨ | ਇਸ ਮੌਕੇ ਡਾਇਰੈਕਟਰ ਸਰਬਜੀਤ ਕੌਰ ਅਤੇ ਬਲਵਿੰਦਰ ਸਿੰਘ ਚੀਮਾ ਨੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਡਾ.ਸਿਕੰਦਰ ਸਿੰਘ, ਕਾਂਗਰਸ ਐਸ.ਸੀ. ਸੈੱਲ ਜ਼ਿਲ੍ਹਾ ਚੇਅਰਮੈਨ ਬਲਵੀਰ ਸਿੰਘ, ਬਲਾਕ ਕਾਂਗਰਸ ਕਮੇਟੀ ਬਸੀ ਪਠਾਣਾਂ ਦੇ ਪ੍ਰਧਾਨ ਅਮੀ ਚੰਦ ਭਟੇੜੀ, ਸੀਨੀਅਰ ਆਗੂ ਅਸ਼ੋਕ ਗੌਤਮ, ਗੁਰਮੀਤ ਸਿੰਘ ਦਾ ਉਚੇਚੇ ਤੌਰ 'ਤੇ ਧੰਨਵਾਦ ਕੀਤਾ |
ਪਿਛਲੀ ਖ਼ਬਰ ਸੰਤ ਬਾਬਾ ਮਹਿੰਦਰ ਸਿੰਘ ਧਿਆਨੂੰ ਮਾਜਰੇ ਵਾਲਿਆਂ ਦਾ ਜਨਮ ਦਿਹਾੜਾ 20 ਨੂੰ ਅਗਲੀ ਖ਼ਬਰ ਡਾ. ਚੌਹਾਨ ਨੇ ਕਰਨਲ ਬਾਠ 'ਤੇ ਹਮਲੇ ਦੀ ਜਾਂਚ ਸੀ.ਬੀ.ਆਈ. ਨੂੰ ਦੇਣ ਦਾ ਕੀਤਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।