ਸੰਘੋਲ, 17 ਜੁਲਾਈ (ਗੁਰਨਾਮ ਸਿੰਘ ਚੀਨਾ)-ਗੁਰਦੁਆਰਾ ਭੋਰਾ ਸਾਹਿਬ ਪਿੰਡ ਧਿਆਨੂੰ ਮਾਜਰਾ ਵਿਖੇ ਸੰਤ ਬਾਬਾ ਮਹਿੰਦਰ ਸਿੰਘ ਜੀ ਧਿਆਨੂੰ ਮਾਜਰੇ ਵਾਲਿਆਂ ਦਾ 106ਵਾਂ ਜਨਮ ਦਿਹਾੜਾ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਰਹਿਨੁਮਾਈ ਅਤੇ ਸੰਤ ਬਾਬਾ ਪਰਮਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੀ ਦੇਖ-ਰੇਖ ਹੇਠ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਸੰਤ ਬਾਬਾ ਬਲਬੀਰ ਸਿੰਘ ਧਿਆਨੂੰ ਮਾਜਰੇ ਵਾਲਿਆਂ ਨੇ ਦੱਸਿਆ ਕਿ 20 ਜੁਲਾਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਇਆ ਜਾਵੇਗਾ | ਜਿਸ ਦੌਰਾਨ ਕੀਰਤਨੀ ਜਥਿਆਂ ਦੁਆਰਾ ਸੰਗਤਾਂ ਨੂੰ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕੀਤਾ ਜਾਵੇਗਾ | ਸਮਾਗਮ ਦੌਰਾਨ ਗੁਰੂ ਦਾ ਲੰਗਰ ਅਤੁੱਟ ਵਰਤੇਗਾ |