03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਅੰਤਰਰਾਸ਼ਟਰੀ ਨਿਆਂ ਦਿਵਸ ਮੌਕੇ ਵੱਖ-ਵੱਖ ਸਕੂਲਾਂ 'ਚ ਸੈਮੀਨਾਰ ਕਰਵਾਏ

ਅਜੀਤ ਡੈਸਕ 18-07-2025
ਫ਼ਤਹਿਗੜ੍ਹ ਸਾਹਿਬ, 17 ਜੁਲਾਈ (ਰਵਿੰਦਰ ਮੌਦਗਿਲ)-ਵਿਸ਼ਵ ਅੰਤਰਰਾਸ਼ਟਰੀ ਨਿਆਂ ਦਿਵਸ ਦਾ ਮੁੱਖ ਮੰਤਵ ਅੰਤਰਰਾਸ਼ਟਰੀ ਅਪਰਾਧਾਂ ਦੇ ਪੀੜਤਾਂ ਲਈ ਨਿਆਂ ਨੂੰ ਉਤਸ਼ਾਹਿਤ ਕਰਨ ਲਈ ਸਾਰਿਆਂ ਨੂੰ ਇੱਕਜੁੱਟ ਕਰਨਾ ਹੈ | ਇਸ ਦਿਨ ਦੀ ਮਹੱਤਤਾ ਬਾਰੇ ਦੇਸ਼ ਦੀ ਨੌਜਵਾਨ ਪੀੜ੍ਹੀ ਨੂੰ ਜਾਗਰੂਕ ਕਰਨਾ ਅੱਜ ਦੇ ਸਮੇਂ ਦੀ ਲੋੜ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਅਸ਼ੋਕ ਚੌਹਾਨ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਗਤਪੁਰ ਸੋਢੀਆਂ ਅਤੇ ਸਰਕਾਰੀ ਹਾਈ ਸਕੂਲ ਮਾਧੋਪੁਰ ਵਿਖੇ ਸੈਮੀਨਾਰ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਚੁਨੌਤੀਆਂ ਨਾਲ ਨਜਿੱਠਣ ਲਈ ਸਹਿਯੋਗ ਅਤੇ ਭਾਈਵਾਲੀ 'ਤੇ ਜ਼ੋਰ ਦੇਣਾ ਚਾਹੀਦਾ ਹੈ, ਕਿਉਂਕਿ ਏਕਤਾ ਵਿਚ ਹੀ ਬਲ ਹੈ | ਸਕੱਤਰ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਬੁਰੀ ਆਦਤ ਤੋਂ ਬਚਾਉਣ ਲਈ ਖੇਡਾਂ ਅਤੇ ਹੋਰ ਉਸਾਰੂ ਗਤੀਵਿਧੀਆਂ ਵੱਲ ਉਤਸ਼ਾਹਿਤ ਕਰਨਾ ਜ਼ਰੂਰੀ ਹੈ | ਉਨ੍ਹਾਂ ਇਸ ਮੌਕੇ ਵਿਦਿਆਰਥੀਆਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੀਆਂ ਗਤੀਵਿਧੀਆਂ ਬਾਰੇ ਵਿਸਥਾਰ ਪੂਰਵਕ ਜਾਣੂ ਕਰਵਾਇਆ | ਇਸ ਮੌਕੇ ਅਸ਼ੋਕ ਕੁਮਾਰ ਚੌਹਾਨ ਨੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਨਿਰਦੇਸ਼ਾਂ ਹੇਠ ਜ਼ਿਲ੍ਹੇ 'ਚ ਚੱਲ ਰਹੀ ਰੁੱਖ ਲਗਾਉਣ ਦੀ ਮੁਹਿੰਮ ਤਹਿਤ ਸਰਕਾਰੀ ਹਾਈ ਸਕੂਲ ਮਾਧੋਪੁਰ ਵਿਖੇ ਪੌਦੇ ਲਗਾ ਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੇ ਤਹਿਤ ਵਾਤਾਵਰਨ ਦੀ ਸੰਭਾਲ ਵਿਚ ਸੰਜੀਦਾ ਹੋ ਕੇ ਸਾਨੂੰ ਸਾਰਿਆਂ ਨੂੰ ਯੋਗਦਾਨ ਪਾਉਣਾ ਚਾਹੀਦਾ ਹੈ |
ਪਿਛਲੀ ਖ਼ਬਰ ਸਿਹਤ ਵਿਭਾਗ ਨੇ ਅੱਖਾਂ ਦੀ ਸਕਰੀਨਿੰਗ ਲਈ ਸਕੂਲ ਅਧਿਆਪਕਾਂ ਨੂੰ ਦਿੱਤੀ ਸਿਖਲਾਈ ਅਗਲੀ ਖ਼ਬਰ ਸੰਤ ਬਾਬਾ ਮਹਿੰਦਰ ਸਿੰਘ ਧਿਆਨੂੰ ਮਾਜਰੇ ਵਾਲਿਆਂ ਦਾ ਜਨਮ ਦਿਹਾੜਾ 20 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।