ਖਮਾਣੋਂ, 17 ਜੁਲਾਈ (ਜੋਗਿੰਦਰ ਪਾਲ)-ਸਰਵਹਿੱਤਕਾਰੀ ਸਿੱਖਿਆ ਸਮਿਤੀ ਦੇ ਨਵੇਂ ਜਨਰਲ ਸਕੱਤਰ ਸੰਦੀਪ ਗੋਇਲ ਨੇ ਸਰਵਹਿੱਤਕਾਰੀ ਵਿੱਦਿਆ ਮੰਦਿਰ ਖਮਾਣੋਂ ਦਾ ਦੌਰਾ ਕੀਤਾ ਅਤੇ ਉਨ੍ਹਾਂ ਦਾ ਸਕੂਲ ਪਹੁੰਚਣ ਤੇ ਪਿ੍ੰਸੀਪਲ ਗੁਰਪ੍ਰੀਤ ਕੌਰ, ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਜਨਰਲ ਸਕੱਤਰ ਦੁਆਰਾ ਸਕੂਲ ਦੀ ਜਾਂਚ ਕਰਨ ਤੋਂ ਬਾਅਦ ਸਾਰੇ ਅਧਿਆਪਕਾਂ ਨਾਲ ਇਕ ਮੀਟਿੰਗ ਕੀਤੀ ਗਈ ਜਿਸ ਵਿਚ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਭਾਰਤੀ ਸਭਿਆਚਾਰ ਅਤੇ ਪਰੰਪਰਾਵਾਂ ਨਾਲ ਜੋੜਨ ਲਈ ਵੀ ਵਿਸ਼ੇਸ਼ ਧਿਆਨ ਦਿਵਾਇਆ | ਉਨ੍ਹਾਂ ਕਿਹਾ ਕਿ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਇਕ ਚੰਗਾ ਨਾਗਰਿਕ ਬਣਾਉਣ ਲਈ ਅਧਿਆਪਕ ਦਾ ਮੁੱਖ ਫ਼ਰਜ਼ ਹੋਣਾ ਚਾਹੀਦਾ ਹੈ | ਸਕੂਲ ਦੀ ਪਿ੍ੰਸੀਪਲ ਗੁਰਪ੍ਰੀਤ ਕੌਰ ਨੇ ਆਪਣੇ ਪ੍ਰੇਰਣਾਦਾਇਕ ਵਿਚਾਰਾਂ ਨਾਲ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਮਾਰਗ ਦਰਸ਼ਨ ਕੀਤਾ ਅਤੇ ਸੰਦੀਪ ਗੋਇਲ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ |