02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਸੰਗਤਪੁਰ ਸੋਢੀਆਂ ਸਕੂਲ ਵਿਖੇ ਵਿਸ਼ਵ ਇਨਸਾਫ਼ ਦਿਵਸ ਮਨਾਇਆ

ਅਜੀਤ ਡੈਸਕ 18-07-2025
ਜਖਵਾਲੀ, 17 ਜੁਲਾਈ (ਨਿਰਭੈ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੰਗਤਪੁਰ ਸੋਢੀਆਂ ਵਿਖੇ ਵਿਸ਼ਵ ਇਨਸਾਫ਼ ਦਿਵਸ ਨੂੰ ਸਮਰਪਿਤ ਸੈਮੀਨਾਰ ਕੀਤਾ ਗਿਆ | ਇਸ ਮੌਕੇ ਫ਼ਤਹਿਗੜ੍ਹ ਸਾਹਿਬ ਦੇ ਸੀ.ਜੇ.ਐਮ. ਅਸ਼ੋਕ ਚੌਹਾਨ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ | ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰੇਕ ਵਿਦਿਆਰਥੀ ਨੂੰ ਆਪਣੇ ਹੱਕਾਂ ਤੇ ਕਰਤੱਵਾਂ ਪ੍ਰਤੀ ਜਾਣੂ ਹੋਣਾ ਚਾਹੀਦਾ ਹੈ | ਜੇਕਰ ਅਸੀਂ ਇਕ ਚੰਗੇ ਇਨਸਾਨ ਬਣਨ ਦੀ ਕੋਸ਼ਿਸ਼ ਕਰੀਏ ਤਾਂ ਸਾਨੂੰ ਕੋਰਟ ਕਚਹਿਰੀਆਂ, ਥਾਣਿਆਂ 'ਚ ਧੱਕੇ ਨਹੀਂ ਖਾਣੇ ਪੈਣਗੇ | ਉਨ੍ਹਾਂ ਕਿਹਾ ਕਿ ਜੇਕਰ ਉਸ ਦੇ ਨਾਲ ਕਿਸੇ ਤਰ੍ਹਾਂ ਦਾ ਵੀ ਸ਼ੋਸ਼ਣ ਹੋ ਰਿਹਾ ਹੈ, ਭਾਵੇਂ ਸਕੂਲ ਵਿਖੇ, ਘਰ ਵਿਚ, ਪਿੰਡ ਜਾਂ ਕਿਸੇ ਵੀ ਤਰੀਕੇ ਨਾਲ, ਤਾਂ ਉਹ ਇਸ ਸੰਬੰਧੀ ਸ਼ਿਕਾਇਤ ਕਰ ਸਕਦਾ ਹੈ | ਇਸ ਦੇ ਲਈ ਕਿਸੇ ਵਕੀਲ ਦੀ ਜ਼ਰੂਰਤ ਨਹੀਂ, ਸਗੋਂ ਇਕ ਸਾਦੇ ਕਾਗ਼ਜ਼ 'ਤੇ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ | ਕਿਉਂਕਿ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਗ਼ਰੀਬ ਤੇ ਜ਼ਰੂਰਤਮੰਦ ਲੋਕਾਂ ਨੂੰ ਨਿਆਂ ਦਿਵਾਉਣ ਲਈ ਮੁਫ਼ਤ ਕਾਨੂੰਨੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ |
ਇਸ ਮੌਕੇ ਐਡ. ਸਰਤਾਜ ਸਿੰਘ, ਪਿ੍ੰਸੀਪਲ ਸਰਬਜੀਤ ਸਿੰਘ, ਲੈਕ. ਸੰਦੀਪ ਸੂਦ, ਲੈਕ. ਗੁਰ ਸਤਵੀਰ ਕੌਰ, ਰਜਨਦੀਪ ਕੌਰ, ਬਿਕਰਮਜੀਤ ਸਿੰਘ, ਤਰੁਣ ਮਿੱਤਲ, ਡਾ: ਜੇ.ਪੀ ਸਿੰਘ, ਕਮਲਜੀਤ ਕੌਰ, ਜਸਵੀਰ ਕੌਰ ਅਤੇ ਸਕੂਲ ਪ੍ਰਬੰਧਕ ਕਮੇਟੀ ਦੇ ਨੁਮਾਇੰਦੇ ਹਾਜ਼ਰ ਸਨ |
ਪਿਛਲੀ ਖ਼ਬਰ ਗਰੀਨ ਫੀਲਡਜ਼ ਸਕੂਲ ਸਰਹਿੰਦ ਵਿਖੇ ਬਰਸਾਤ ਦੇ ਮੌਸਮ ਪ੍ਰਤੀ ਗਤੀਵਿਧੀਆਂ ਕਰਵਾਈਆਂ ਅਗਲੀ ਖ਼ਬਰ ਨਵੇਂ ਜਨਰਲ ਸਕੱਤਰ ਗੋਇਲ ਵਲੋਂ ਐਸ.ਵੀ.ਐਮ. ਖਮਾਣੋਂ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।