02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਸਾਂਝ ਸੁਸਾਇਟੀ ਵਲੋਂ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਕੈਂਪ

ਅਜੀਤ ਡੈਸਕ 18-07-2025
ਸੰਘੋਲ/ਖਮਾਣੋਂ, 17 ਜੁਲਾਈ (ਪਰਮਵੀਰ ਧਨੋਆ, ਮਨਮੋਹਨ ਸਿੰਘ ਕਲੇਰ)-ਸਬ ਡਵੀਜ਼ਨ ਸਾਂਝ ਸੁਸਾਇਟੀ ਖਮਾਣੋਂ ਵਲੋਂ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਕੈਂਪ ਲਗਾਇਆ ਗਿਆ | ਜ਼ਿਲ੍ਹਾ ਸਾਂਝ ਸੁਸਾਇਟੀ ਇੰਚਾਰਜ ਇੰਸਪੈਕਟਰ ਰਾਜੀਵ ਰਾਏ ਦੀ ਪ੍ਰਧਾਨਗੀ ਹੇਠ ਕਰਵਾਏ ਗਏ ਇਸ ਉਪਰਾਲੇ ਦੌਰਾਨ ਨੀਰਜ ਠਾਕੁਰ ਪ੍ਰੋਜੈਕਟ ਮੈਨੇਜਰ ਸਰੀਜਨ ਫਾਊਾਡੇਸ਼ਨ ਮੋਰਿੰਡਾ ਨੇ ਹਾਜ਼ਰੀਨ ਸਕੂਲੀ ਵਿਦਿਆਰਥੀਆਂ ਅਤੇ ਹੋਰਨਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕੀਤਾ | ਸੰਬੋਧਨ 'ਚ ਉਨ੍ਹਾਂ ਕਿਹਾ ਕਿ ਨਸ਼ੇ ਸਮਾਜ ਲਈ ਕੋਹੜ ਹਨ | ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਾਰਥਿਕ ਉਪਰਾਲੇ ਕੀਤੇ ਜਾਣ ਦੀ ਲੋੜ ਹੈ | ਵਿਦਿਆਰਥੀਆਂ ਨੂੰ ਕਿਹਾ ਕਿ ਨਸ਼ਾ ਰਹਿਤ ਜੀਵਨ ਰਾਹੀਂ ਹੀ ਆਪਣਾ ਭਵਿੱਖ ਰੌਸ਼ਨ ਕਰ ਸਕਦੇ ਹਨ | ਬੱਚਿਆਂ ਨੂੰ ਇਸ ਦੌਰਾਨ ਸਾਈਬਰ ਕ੍ਰਾਈਮ ਤੋਂ ਹੋਣ ਵਾਲੇ ਨੁਕਸਾਨ ਅਤੇ ਬਚਾਅ ਬਾਰੇ ਵੀ ਵਿਸਥਾਰ 'ਚ ਜਾਣੂ ਕਰਵਾਇਆ ਗਿਆ | ਇਸ ਮੌਕੇ ਗੁਰਦੀਪ ਸਿੰਘ ਪ੍ਰਧਾਨ ਨਗਰ ਪੰਚਾਇਤ ਖਮਾਣੋਂ, ਹਰਚੰਦ ਸਿੰਘ ਚੰਨੀ ਸੰਘੋਲ ਸਕੱਤਰ, ਕੁਲਵਿੰਦਰ ਸਿੰਘ ਇੰਚਾਰਜ ਸਾਂਝ ਸੁਸਾਇਟੀ ਖਮਾਣੋਂ, ਹਰਧੀਰ ਸਿੰਘ ਬਰਵਾਲੀ, ਗੁਰਮਿੰਦਰ ਗਰੇਵਾਲ, ਹਰਜਿੰਦਰ ਕੌਰ, ਸੁਰਜੀਤ ਸਿੰਘ ਸਹਾਇਕ ਥਾਣੇਦਾਰ, ਗੁਰਪਿੰਦਰ ਸਿੰਘ ਹੌਲਦਾਰ, ਸਰਬਜੀਤ ਕੌਰ, ਅਮਨਦੀਪ ਕੌਰ ਮੌਜੂਦ ਸਨ |
ਪਿਛਲੀ ਖ਼ਬਰ ਰਿਮਟ ਯੂਨੀਵਰਸਿਟੀ ਵਿਖੇ ਛੇ ਰੋਜ਼ਾ ਫੈਕਲਟੀ ਵਿਕਾਸ ਪ੍ਰੋਗਰਾਮ ਸ਼ੁਰੂ ਅਗਲੀ ਖ਼ਬਰ ਨਸ਼ਾ ਮੁਕਤੀ ਯਾਤਰਾ ਦੇ ਦੂਜੇ ਪੜਾਅ ਤਹਿਤ ਵਿਧਾਇਕ ਰਾਏ ਨੇ ਕਈ ਪਿੰਡਾਂ 'ਚ ਲੋਕਾਂ ਨੂੰ ਕੀਤਾ ਨਸ਼ਿਆਂ ਵਿਰੁੱਧ ਲਾਮਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।