02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਸਾਵਣ ਦਾ ਭੰਡਾਰਾ ਤੇ ਧਾਰਮਿਕ ਸਮਾਗਮ ਕਰਵਾਇਆ

ਅਜੀਤ ਡੈਸਕ 18-07-2025
ਬਸੀ ਪਠਾਣਾਂ, 17 ਜੁਲਾਈ (ਮੌਦਗਿਲ)-ਡੇਰਾ ਬਾਬਾ ਪੁਸ਼ਪਾਨੰਦ ਮੁੱਲਾਂਪੁਰ ਵਿਖੇ ਗੱਦੀਨਸ਼ੀਨ ਸੰਤ ਬਾਬਾ ਬਲਵਿੰਦਰ ਦਾਸ ਦੀ ਅਗਵਾਈ ਹੇਠ ਸਾਵਣ ਦਾ ਭੰਡਾਰਾ ਅਤੇ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਕੀਰਤਨ ਦਰਬਾਰ ਦੌਰਾਨ ਪ੍ਰੋ. ਈਸ਼ਰ ਸਿੰਘ, ਭਾਈ ਹਰਪ੍ਰੀਤ ਸਿੰਘ ਲੁਧਿਆਣਾ, ਢਾਡੀ ਕੁਲਦੀਪ ਸਿੰਘ ਖ਼ਾਲਸਾ ਦੇ ਜਥਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ, ਕਥਾ ਵਿਚਾਰਾਂ ਅਤੇ ਵਾਰਾਂ ਸੁਣਾ ਕੇ ਨਿਹਾਲ ਕੀਤਾ ਗਿਆ | ਸੰਤ ਬਾਬਾ ਬਲਵਿੰਦਰ ਦਾਸ ਵਲੋਂ ਸੰਗਤਾਂ ਦਾ ਧੰਨਵਾਦ ਕਰਦੇ ਹੋਏ ਆਈਆਂ ਮੁਹਤਬਰ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ | ਉਨ੍ਹਾਂ ਕਿਹਾ ਕਿ ਗੁਰੂ ਪ੍ਰਤੀ ਅਥਾਹ ਆਸਥਾ ਰੱਖ ਕੇ ਅਸੀਂ ਆਪਣੇ ਜੀਵਨ ਨੂੰ ਖ਼ੂਬਸੂਰਤੀ ਦੇ ਸਕਦੇ ਹਾਂ | ਇਸ ਮੌਕੇ ਸੰਗਤਾਂ ਲਈ ਭੰਡਾਰਾ ਵੀ ਲਗਾਇਆ ਗਿਆ | ਸਮਾਗਮ ਦੌਰਾਨ ਸੰਤ ਸੁਖਵੀਰ ਦਾਸ, ਸੰਤ ਜਸਵੀਰ ਸਿੰਘ, ਸਰਪੰਚ ਅਵਤਾਰ ਸਿੰਘ, ਨੰਬਰਦਾਰ ਗੁਰਮੁਖ ਸਿੰਘ, ਪਰਮਿੰਦਰ ਸਿੰਘ, ਸੁਖਵੀਰ ਸਿੰਘ, ਜਸਪ੍ਰੀਤ ਮੰਤਰੀ, ਅਵਤਾਰ ਸਿੰਘ, ਅਮਨ, ਹਨੀ, ਜਗਦੇਵ ਸਿੰਘ, ਹਰਮੇਲ ਸਿੰਘ, ਭਗਵੰਤ ਸਿੰਘ, ਨਛੱਤਰ ਸਿੰਘ, ਦਵਿੰਦਰ ਸਿੰਘ, ਜਨਕਰਾਜ, ਸੰਤ ਓਮ ਪ੍ਰਕਾਸ਼ ਸਮੇਤ ਵੱਡੀ ਗਿਣਤੀ ਵਿਚ ਹੋਰ ਸੰਗਤਾਂ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸਾਵਣ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ ਅਗਲੀ ਖ਼ਬਰ ਰਿਮਟ ਯੂਨੀਵਰਸਿਟੀ ਵਿਖੇ ਛੇ ਰੋਜ਼ਾ ਫੈਕਲਟੀ ਵਿਕਾਸ ਪ੍ਰੋਗਰਾਮ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।