ਖਮਾਣੋਂ, 17 ਜੁਲਾਈ (ਮਨਮੋਹਣ ਸਿੰਘ ਕਲੇਰ)-ਇਤਿਹਾਸਕ ਗੁਰਦੁਆਰਾ ਗੋਬਿੰਦਗੜ੍ਹ ਸਾਹਿਬ ਰਾਣਵਾਂ ਵਿਖੇ ਸਾਵਣ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਪਾਠ ਦੇ ਭੋਗ ਪਾਏ ਗਏ | ਇਸ ਦੌਰਾਨ ਭਾਈ ਬਲਵੀਰ ਸਿੰਘ ਹਜ਼ੂਰੀ ਰਾਗੀ ਜਥੇ ਵਲੋਂ ਕੀਰਤਨ ਕੀਤਾ ਗਿਆ ਉਪਰੰਤ ਭਾਈ ਜਸਵੀਰ ਸਿੰਘ ਦੌਲਤਪੁਰ ਦੇ ਢਾਡੀ ਜਥੇ ਵਲੋਂ ਗੁਰੂ ਰਸ ਵਾਰਾਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਸਮਾਗਮ ਦੌਰਾਨ ਸਾਰਾ ਦਿਨ ਖੀਰ, ਮਾਲ੍ਹ ਪੂੜਿਆਂ ਦਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਭਾਈ ਅਵਤਾਰ ਸਿੰਘ ਰਿਆ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਸ਼੍ਰੋਮਣੀ ਕਮੇਟੀ, ਸੁਖਜਿੰਦਰ ਸਿੰਘ ਮਨੈਲੀ, ਦਰਬਾਰਾ ਸਿੰਘ ਗੁਰੂ ਹਲਕਾ ਇੰਚਾਰਜ ਸ਼ੋ੍ਰਮਣੀ ਅਕਾਲੀ ਬਸੀ ਪਠਾਣਾ, ਮੈਂਬਰ ਵਰਕਿੰਗ ਕਮੇਟੀ, ਡਾ. ਜਗਦੀਪ ਸਿੰਘ ਰਾਣਾ ਸਟੇਟ ਡੈਲੀਗੇਟ, ਕੁਲਵਿੰਦਰ ਬਿਲਾਸਪੁਰ ਸਰਕਲ ਪ੍ਰਧਾਨ, ਬਾਬਾ ਮਨਪ੍ਰੀਤ ਸਿੰਘ ਸੰਗਤਪੁਰ, ਸੁਖਦੇਵ ਸਿੰਘ ਕੋਟਾਂ ਮੈਨੇਜਰ, ਗੁਰਮੀਤ ਸਿੰਘ ਖ਼ਜ਼ਾਨਚੀ, ਭਗਤ ਸਿੰਘ ਰਾਣਵਾਂ, ਸੁਖਵਿੰਦਰ ਸਿੰਘ, ਸਰਬਜੀਤ ਸਿੰਘ ਰਾਣਵਾਂ, ਅਮਰੀਕ ਸਿੰਘ ਮਨੈਲਾ, ਜਗਤਾਰ ਸਿੰਘ, ਮਨਪ੍ਰੀਤ ਸਿੰਘ, ਵਰਿੰਦਰ ਸਿੰਘ, ਸਵਰਨ ਸਿੰਘ, ਬਲਵੀਰ ਸਿੰਘ, ਸਤਵਿੰਦਰ ਸਿੰਘ ਮਨੈਲਾ ਹਾਜ਼ਰ ਸਨ |