ਫ਼ਤਹਿਗੜ੍ਹ ਸਾਹਿਬ, 17 ਜੁਲਾਈ (ਰਾਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿਚ ਚਲਾਈ ਜਾ ਰਹੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਲਈ ਡਾਇਰੈਕਟਰ ਐਸ.ਸੀ.ਈ.ਆਰ.ਟੀ. ਵਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਸੁਸ਼ੀਲ ਨਾਥ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਅਤੇ ਡਾ.ਆਨੰਦ ਗੁਪਤਾ ਪਿ੍ੰਸੀਪਲ ਡਾਈਟ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਰਕਾਰੀ ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦੇ 135 ਅਧਿਆਪਕਾਂ ਦੀ ਦੋ ਰੋਜ਼ਾ ਟਰੇਨਿੰਗ ਕੰਵਲਦੀਪ ਸਿੰਘ ਸੋਹੀ ਦੀ ਦੇਖ-ਰੇਖ ਵਿਚ ਡਾਈਟ ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਈ ਗਈ | ਟੀਮ ਕੋਆਰਡੀਨੇਟਰ ਦੀਪਕ ਕੁਮਾਰ ਨਾਲ ਜਤਿੰਦਰ ਸਿੰਘ, ਰਾਣਾ ਸਿੰਘ, ਅਵੀ ਛਾਬੜਾ ਅਤੇ ਹਰਿੰਦਰਜੀਤ ਸਿੰਘ ਵਲੋਂ ਰਿਸੋਰਸ ਪਰਸਨ ਵਜੋਂ ਡਿਊਟੀ ਨਿਭਾਈ ਗਈ | ਇਸ ਮੌਕੇ ਕੰਵਲਦੀਪ ਸਿੰਘ ਸੋਹੀ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਉਨ੍ਹਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਤੇ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਅਧਿਆਪਕ ਵਰਗ ਨੂੰ ਪ੍ਰੇਰਿਤ ਕੀਤਾ | ਇਸ ਮੌਕੇ ਡਾਈਟ ਦੇ ਹਰਜੀਤ ਸਿੰਘ ਅਤੇ ਪਰਵਿੰਦਰ ਸਿੰਘ ਵਲੋਂ ਵੀ ਅਧਿਆਪਕਾਂ ਨਾਲ ਵਿਦਿਆਰਥੀਆਂ ਦੇ ਨਸ਼ਾ ਮੁਕਤ ਭਵਿੱਖ ਬਾਰੇ ਗੱਲਬਾਤ ਕੀਤੀ ਗਈ | ਇਸ ਮੌਕੇ ਡਾਈਟ ਲੈਕ: ਜਸਪਾਲ ਕੌਰ, ਵੰਦਨਾ ਚੋਪੜਾ, ਵੰਦਨਾ ਸ਼ਰਮਾ, ਹਰਪ੍ਰੀਤ ਕੌਰ ਵੀ ਹਾਜ਼ਰ ਸਨ |