02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਪੀ.ਐਸ.ਐਮ.ਐਸ.ਯੂ ਤੇ ਭਰਾਤਰੀ ਜਥੇਬੰਦੀਆਂ ਨੇ ਮੁੱਖ ਮੰਤਰੀ ਦੇ ਨਾਂਅ ਐਸ.ਡੀ.ਐਮ ਨੂੰ ਸੌਂਪਿਆ ਮੰਗ ਪੱਤਰ

ਅਜੀਤ ਡੈਸਕ 18-07-2025
ਫ਼ਤਹਿਗੜ੍ਹ ਸਾਹਿਬ, 17 ਜੁਲਾਈ (ਬਲਜਿੰਦਰ ਸਿੰਘ)-ਪੀ.ਐਸ.ਐਮ.ਐਸ.ਯੂ ਅਤੇ ਭਰਾਤਰੀ ਜਥੇਬੰਦੀਆਂ ਵਲੋਂ ਸੱਤਵੇਂ ਪੇਅ ਕਮਿਸ਼ਨ ਦੇ ਵਿਰੋਧ ਵਿਚ ਮੁੱਖ ਮੰਤਰੀ ਦੇ ਨਾਂਅ ਐਸ.ਡੀ.ਐਮ ਫ਼ਤਹਿਗੜ੍ਹ ਸਾਹਿਬ ਨੂੰ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਸੀ.ਪੀ.ਐਫ ਕਰਮਚਾਰੀ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ ਔਜਲਾ, ਲਖਵੀਰ ਸਿੰਘ ਭੱਟੀ ਪ੍ਰਧਾਨ ਪੀ.ਐਸ.ਐਮ.ਐਸ.ਯੂ, ਰਣਦੀਪ ਸਿੰਘ ਫ਼ਤਹਿਗੜ੍ਹ ਸਾਹਿਬ ਜ਼ਿਲ੍ਹਾ ਪ੍ਰਧਾਨ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ, ਜਸਪਾਲ ਸਿੰਘ ਗਡਹੇੜਾ ਅਤੇ ਮਨਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 17 ਜੁਲਾਈ 2020 ਨੂੰ ਸਕੇਲਾਂ ਸੰਬੰਧੀ ਇਕ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਸੀ ਜਿਸ ਅਨੁਸਾਰ 17 ਜੁਲਾਈ 2020 ਤੋਂ ਬਾਅਦ ਪੰਜਾਬ ਸਰਕਾਰ ਅਧੀਨ ਭਰਤੀ ਹੋਣ ਵਾਲੇ ਹਰੇਕ ਕਰਮਚਾਰੀ ਨੂੰ 7ਵੇਂ ਕੇਂਦਰੀ ਪੇਅ ਸਕੇਲ ਦਿੱਤੇ ਜਾਣਗੇ | ਇਸ ਨੋਟੀਫ਼ਿਕੇਸ਼ਨ ਨਾਲ ਪੰਜਾਬ ਸਰਕਾਰ ਅਧੀਨ ਭਰਤੀ ਹੋਣ ਵਾਲੇ ਹਰੇਕ ਕਰਮਚਾਰੀ ਨੂੰ ਲਗਪਗ 20 ਹਜ਼ਾਰ ਰੁਪਏ ਪ੍ਰਤੀ ਮਹੀਨਾ ਦਾ ਵਿੱਤੀ ਨੁਕਸਾਨ ਹੁੰਦਾ ਹੈ | ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਵੀ ਸਰਕਾਰ ਬਣਨ ਤੋਂ ਪਹਿਲਾਂ ਇਸ ਨੋਟੀਫ਼ਿਕੇਸ਼ਨ ਦਾ ਵਿਰੋਧ ਕੀਤਾ ਗਿਆ ਸੀ ਅਤੇ ਵਾਅਦਾ ਕੀਤਾ ਗਿਆ ਸੀ ਕਿ ਸਰਕਾਰ ਬਣਨ ਤੇ ਇਸ ਨੋਟੀਫ਼ਿਕੇਸ਼ਨ ਨੂੰ ਰੱਦ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਵਲੋਂ ਵੀ ਇਸ ਨੋਟੀਫ਼ਿਕੇਸ਼ਨ ਦੇ ਖ਼ਿਲਾਫ਼ ਫ਼ੈਸਲਾ ਦਿੱਤਾ ਗਿਆ ਹੈ, ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਇਸ ਮਾਰੂ ਨੋਟੀਫ਼ਿਕੇਸ਼ਨ ਨੂੰ ਰੱਦ ਕਰਕੇ ਪੰਜਾਬ ਸਰਕਾਰ ਦੇ ਸਾਰੇ ਕਰਮਚਾਰੀਆਂ ਨੂੰ ਪੰਜਾਬ ਦੇ ਹੀ ਪੇਅ ਸਕੇਲ ਬਹਾਲ ਕੀਤੇ ਜਾਣ ਅਤੇ ਜੇਕਰ ਸਰਕਾਰ ਨੇ ਜਲਦ ਇਸ ਬਾਰੇ ਕੋਈ ਠੋਸ ਫ਼ੈਸਲਾ ਨਾ ਕੀਤਾ ਤਾਂ ਉਨ੍ਹਾਂ ਨੂੰ ਸੰਘਰਸ਼ ਦਾ ਰਾਹ ਅਪਨਾਉਣ ਲਈ ਮਜਬੂਰ ਹੋਣਾ ਪਵੇਗਾ, ਜਿਸ ਦੀ ਜ਼ਿੰਮੇਵਾਰ ਸਰਕਾਰ ਖ਼ੁਦ ਹੋਵੇਗੀ | ਇਸ ਮੌਕੇ 'ਤੇ ਹੋਰਨਾਂ ਤੋਂ ਇਲਾਵਾ ਮਨਪ੍ਰੀਤ ਸਿੰਘ, ਹਰਮਨਦੀਪ ਸਿੰਘ, ਗਗਨਦੀਪ ਜਿੰਦਲ, ਰੋਹਿਤ, ਜਸਕਰਨ ਸਿੰਘ, ਗੁਰਪ੍ਰੀਤ ਸਿੰਘ, ਅੰਮਿ੍ਤਪਾਲ ਸਿੰਘ, ਜਗਦੀਪ ਸਿੰਘ, ਜਸਵਿੰਦਰ ਸਿੰਘ, ਰਾਮ ਸਿੰਘ ਅਤੇ ਗਗਨਦੀਪ ਸਿੰਘ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਕਿਸਾਨਾਂ ਨੂੰ ਫ਼ੱੁਲਾਂ ਦੀ ਕਾਸ਼ਤ ਪ੍ਰਤੀ ਉਤਸ਼ਾਹਿਤ ਕਰਨ ਲਈ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਐਡਵੋਕੇਟ ਧਾਰਨੀ ਨੇ ਬਜ਼ੁਰਗ ਦੌੜਾਕ ਫੌਜਾ ਸਿੰਘ ਮਾਮਲੇ 'ਚ ਲਗਾਈਆਂ ਧਾਰਾਵਾਂ ਨੂੰ ਲੈ ਕੇ ਪੁਲਿਸ ਨੂੰ ਕੀਤੇ ਸਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।