02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਕਿਸਾਨਾਂ ਨੂੰ ਫ਼ੱੁਲਾਂ ਦੀ ਕਾਸ਼ਤ ਪ੍ਰਤੀ ਉਤਸ਼ਾਹਿਤ ਕਰਨ ਲਈ ਜਾਗਰੂਕਤਾ ਕੈਂਪ ਲਗਾਇਆ

ਅਜੀਤ ਡੈਸਕ 18-07-2025
ਫ਼ਤਹਿਗੜ੍ਹ ਸਾਹਿਬ, 17 ਜੁਲਾਈ (ਰਵਿੰਦਰ ਮੌਦਗਿਲ)-ਕਿਸਾਨਾਂ ਨੂੰ ਫ਼ੁਲਾਂ ਦੀ ਕਾਸ਼ਤ ਲਈ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਡਾਇਰੈਕਟਰ ਬਾਗ਼ਬਾਨੀ ਪੰਜਾਬ ਸੈਲਿੰਦਰ ਕੌਰ ਦੀ ਅਗਵਾਈ ਹੇਠ ਬਾਗ਼ਬਾਨੀ ਵਿਭਾਗ ਵਲੋਂ ਕਿ੍ਸ਼ੀ ਵਿਗਿਆਨ ਕੇਂਦਰ ਵਿਖੇ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਕੈਂਪ ਦੀ ਪ੍ਰਧਾਨਗੀ ਕਰਦਿਆਂ ਸਹਾਇਕ ਡਾਇਰੈਕਟਰ ਜਗਦੀਪ ਸਿੰਘ ਨੇ ਕਿਹਾ ਕਿ ਕਣਕ ਤੇ ਝੋਨੇ ਦੀਆਂ ਰਵਾਇਤੀ ਫ਼ਸਲਾਂ ਦੇ ਚੱਕਰ 'ਚੋਂ ਨਿਕਲ ਕੇ ਕਿਸਾਨ ਆਪਣੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਫ਼ੁਲਾਂ ਦੀ ਕਾਸ਼ਤ ਵੱਲ ਕਦਮ ਵਧਾ ਸਕਦੇ ਹਨ | ਫ਼ਤਹਿਗੜ੍ਹ ਸਾਹਿਬ ਤੇ ਪਟਿਆਲਾ ਦੇ ਫ਼ੁਲ ਕਾਸ਼ਤਕਾਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਫ਼ੁਲਾਂ ਦੀ ਖੇਤੀ ਨਾ ਕੇਵਲ ਵਾਤਾਵਰਨ ਪੱਖੋਂ ਲਾਹੇਵੰਦ ਹੈ ਬਲਕਿ ਇਹ ਚੰਗੀ ਆਮਦਨ ਦਾ ਸਰੋਤ ਵੀ ਹੈ | ਉਨ੍ਹਾਂ ਦੱਸਿਆ ਕਿ ਫ਼ੁਲਾਂ ਦੀ ਮੰਗ ਸਾਰਾ ਸਾਲ ਬਣੀ ਰਹਿੰਦੀ ਹੈ ਅਤੇ ਅਨੇਕਾਂ ਅਜਿਹੀ ਕਿਸਮ ਦੇ ਫ਼ੁਲ ਹਨ, ਜਿਨ੍ਹਾਂ ਨੂੰ ਪਾਣੀ ਦੀ ਲੋੜ ਕਾਫ਼ੀ ਘੱਟ ਹੁੰਦੀ ਹੈ | ਉਨ੍ਹਾਂ ਦੱਸਿਆ ਕਿ ਛੋਟੇ ਖੇਤਰ ਵਿਚ ਫ਼ੁਲਾਂ ਦੀ ਖੇਤੀ ਕਰਕੇ ਵਧੇਰੇ ਮੁਨਾਫ਼ੇ ਨੂੰ ਹਾਸਿਲ ਕੀਤਾ ਜਾ ਸਕਦਾ ਹੈ ਅਤੇ ਇਸ ਦੀ ਸਿਖਲਾਈ ਲੈਣ ਲਈ ਕਿਸਾਨਾਂ ਤੇ ਹੋਰ ਲੋਕਾਂ ਨੂੰ ਬਾਗ਼ਬਾਨੀ ਵਿਭਾਗ ਨਾਲ ਜੁੜਨਾ ਚਾਹੀਦਾ ਹੈ | ਫ਼ੁਲ ਕਲੱਸਟਰ ਅਤੇ ਸੋਧੀਆਂ ਕੌਮੀ ਬਾਗ਼ਬਾਨੀ ਮਿਸ਼ਨ ਸਕੀਮਾਂ ਤਹਿਤ ਆਯੋਜਿਤ ਕੈਂਪ ਦੌਰਾਨ ਕਿਸਾਨਾਂ ਨੂੰ ਗੁਲਾਬ, ਗੇਂਦਾ, ਗਲੈਡੀਓਲਸ, ਲਿਲੀ ਸਮੇਤ ਹੋਰ ਫ਼ੁਲਾਂ ਤੇ ਸਜਾਵਟੀ ਪੌਦਿਆਂ ਦੀ ਕਾਸ਼ਤ ਲਈ ਪ੍ਰੇਰਿਤ ਕੀਤਾ ਗਿਆ | ਇਸ ਦੌਰਾਨ ਰਵਦੀਪ ਕੌਰ ਕੰਸਲਟੈਂਟ ਐਗਰੀਕਲਚਰ ਇੰਨਫਰਾਸਟਰਕਚਰ ਸਕੀਮ ਅਤੇ ਸੋਹਨ ਸਿੰਗਾਰ (ਜੀਕਾ) ਵਲੋਂ ਏ.ਆਈ.ਐਫ ਸਕੀਮ ਬਾਰੇ ਕਿਸਾਨਾਂ ਨੂੰ ਦੱਸਿਆ ਗਿਆ ਅਤੇ ਇਸ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕੀਤਾ ਗਿਆ | ਇਸ ਤੋਂ ਇਲਾਵਾ ਫ਼ੁਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਦੇ ਕਲੱਸਟਰ ਬਣਾਉਣ ਬਾਰੇ ਸੁਝਾਅ ਦਿੱਤੇ ਗਏ | ਜਿਸ ਤਹਿਤ ਕਿਸਾਨ ਆਪਣੇ ਸਮੂਹ ਬਣਾ ਕੇ ਵਧੇਰੇ ਮੁਨਾਫ਼ਾ ਕਮਾ ਸਕਦੇ ਹਨ ਤੇ ਮੰਡੀਕਰਨ ਵੱਡੇ ਪੱਧਰ 'ਤੇ ਕਰ ਸਕਦੇ ਹਨ | ਇਸ ਬਾਗ਼ਬਾਨੀ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਵਿਚ ਫ਼ੁਲਾਂ ਦੀ ਪੈਦਾਵਾਰ ਅਤੇ ਮੰਡੀਕਰਨ 'ਤੇ ਵਿਚਾਰ ਚਰਚਾ ਕੀਤੀ ਗਈ | ਇਸ ਦੌਰਾਨ ਬਾਗ਼ਬਾਨੀ ਵਿਕਾਸ ਅਫ਼ਸਰ ਰਮਨਦੀਪ ਕੌਰ ਅਤੇ ਅਮਰਿੰਦਰ ਸਿੰਘ ਨੇ ਸਰਕਾਰ ਦੀਆਂ ਯੋਜਨਾਵਾਂ ਬਾਰੇ ਜਾਣੂ ਕਰਵਾਇਆ ਅਤੇ ਹਾਜ਼ਰੀਨ ਨੂੰ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਭੂਮੀ ਰੱਖਿਆ ਵਿਭਾਗ, ਖੇਤੀਬਾੜੀ ਤੇ ਕੇ.ਵੀ.ਕੇ ਦੇ ਨੁਮਾਇੰਦਿਆਂ ਨੇ ਵੀ ਵਿਭਾਗੀ ਯੋਜਨਾਵਾਂ ਬਾਰੇ ਸਾਂਝ ਪਾਈ |
ਪਿਛਲੀ ਖ਼ਬਰ ਵਕੀਲ ਅਰਸ਼ਦੀਪ ਸਿੰਘ ਕਲੇਰ, ਬਿਕਰਮ ਸਿੰਘ ਮਜੀਠੀਆ ਨੂੰ ਜੇਲ੍ਹ 'ਚ ਮਿਲੇ ਅਗਲੀ ਖ਼ਬਰ ਪੀ.ਐਸ.ਐਮ.ਐਸ.ਯੂ ਤੇ ਭਰਾਤਰੀ ਜਥੇਬੰਦੀਆਂ ਨੇ ਮੁੱਖ ਮੰਤਰੀ ਦੇ ਨਾਂਅ ਐਸ.ਡੀ.ਐਮ ਨੂੰ ਸੌਂਪਿਆ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।