ਜਖਵਾਲੀ, 18 ਜੁਲਾਈ (ਨਿਰਭੈ ਸਿੰਘ)-ਪਿੰਡ ਜਖਵਾਲੀ ਤੋਂ ਧਰਮਿੰਦਰ ਸਿੰਘ ਗੋਰਖਾ ਨੇ ਅੱਜ ਜਨਤਕ ਤੌਰ 'ਤੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਉਨ੍ਹਾਂ ਦੀ ਸ਼ਮੂਲੀਅਤ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਹੋਈ | ਸ. ਨਾਗਰਾ ਨੇ ਧਰਮਿੰਦਰ ਸਿੰਘ ਗੋਰਖਾ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਵਰਗੇ ਸਮਾਜ ਭਲੇ ਲਈ ਕੰਮ ਕਰਨ ਵਾਲੇ ਲੋਕਾਂ ਦੀ ਕਾਂਗਰਸ ਪਾਰਟੀ ਨੂੰ ਹਮੇਸ਼ਾ ਲੋੜ ਰਹੀ ਹੈ | ਉਨ੍ਹਾਂ ਕਿਹਾ ਕਿ ਧਰਮਿੰਦਰ ਸਿੰਘ ਦੀ ਸ਼ਮੂਲੀਅਤ ਨਾਲ ਪਾਰਟੀ ਨੂੰ ਪਿੰਡ ਅਤੇ ਇਲਾਕਾ ਪੱਧਰ 'ਤੇ ਹੋਰ ਮਜ਼ਬੂਤੀ ਮਿਲੇਗੀ | ਉਨ੍ਹਾਂ ਕਿਹਾ ਕਿ ਧਰਮਿੰਦਰ ਸਿੰਘ ਨੇ ਸਮਾਜਿਕ ਮੈਦਾਨ ਵਿਚ ਹਮੇਸ਼ਾ ਲੋਕਾਂ ਦੀ ਆਵਾਜ਼ ਬਣ ਕੇ ਕੰਮ ਕੀਤਾ ਹੈ ਅਤੇ ਹੁਣ ਉਹ ਕਾਂਗਰਸ ਪਾਰਟੀ ਦੇ ਮਾਧਿਅਮ ਰਾਹੀਂ ਲੋਕਾਂ ਦੀ ਵਧ-ਚੜ੍ਹ ਕੇ ਸੇਵਾ ਕਰਨਗੇ | ਸ. ਗੋਰਖਾ ਨੇ ਕਿਹਾ ਕਿ ਉਨ੍ਹਾਂ ਨੇ ਕਾਂਗਰਸ ਪਾਰਟੀ ਦੀ ਲੋਕ ਪੱਖੀ ਨੀਤੀਆਂ ਅਤੇ ਸ. ਨਾਗਰਾ ਦੀ ਕਾਰਜ਼ਸ਼ੈਲੀ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਮੂਲੀਅਤ ਕੀਤੀ ਹੈ | ਪਾਰਟੀ ਜੋ ਵੀ ਜ਼ਿੰਮੇਵਾਰੀ ਸੌਂਪੇਗੀ, ਉਸ ਨੂੰੂ ਨਿਭਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ | ਇਸ ਮੌਕੇ ਸਾਬਕਾ ਚੇਅਰਮੈਨ ਬਲਜਿੰਦਰ ਸਿੰਘ ਅਤਾਪੁਰ, ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਕਿਸਾਨ ਕਾਂਗਰਸ ਪੰਜਾਬ ਦੇ ਮੀਤ ਪ੍ਰਧਾਨ ਨੰਬਰਦਾਰ ਜਗਦੀਪ ਸਿੰਘ, ਸਾਬਕਾ ਬਲਾਕ ਸੰਮਤੀ ਮੈਂਬਰ ਲਖਵਿੰਦਰ ਸਿੰਘ ਲੱਖੀ, ਸਾਬਕਾ ਸਰਪੰਚ ਧਰਮਿੰਦਰ ਸਿੰਘ ਨਬੀਪੁਰ, ਮਾਸਟਰ ਰਵਿੰਦਰ ਸਿੰਘ ਹਰੀਪੁਰ, ਹਰਜੀਤ ਸਿੰਘ ਸਕੱਤਰ, ਚਰਨਜੀਤ ਸਿੰਘ, ਸੰਤ ਰਾਮ, ਰਾਜਿੰਦਰ ਸਿੰਘ ਹਾਜ਼ਰ ਸਨ |