26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਨਸ਼ਿਆਂ ਵਿਰੁੱਧ 'ਵਿਸ਼ਾਲ ਲੋਕ ਸੰਪਰਕ ਮੁਹਿੰਮ' ਤਹਿਤ ਪ੍ਰੋਗਰਾਮ ਕਰਵਾਇਆ

ਅਜੀਤ ਡੈਸਕ 19-07-2025
ਮੰਡੀ ਗੋਬਿੰਦਗੜ੍ਹ, 18 ਜੁਲਾਈ (ਰਾਜੇਸ਼ ਸ਼ਰਮਾ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ਿਆਂ ਦੇ ਖ਼ਾਤਮੇ ਲਈ ਸੂਬੇ ਵਿਚ ਚੱਲ ਰਹੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੇ ਅਹਿਮ ਹਿੱਸੇ ਵਜੋਂ ਨਸ਼ਾ ਮੁਕਤੀ ਯਾਤਰਾ ਦੂਜੇ ਪੜਾਅ ਵਿਚ 'ਵਿਸ਼ਾਲ ਲੋਕ ਸੰਪਰਕ ਮੁਹਿੰਮ' ਸ਼ੁਰੂ ਕੀਤੀ ਗਈ ਹੈ, ਇਸੇ ਲੜੀ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਅੱਜ ਵਾਰਡ ਨੰਬਰ-1 ਵਿਖੇ ਕੌਂਸਲਰ ਪੂਜਾ ਸ਼ਰਮਾ ਦੀ ਅਗਵਾਈ ਹੇਠ ਪ੍ਰੋਗਰਾਮ ਕਰਵਾਇਆ ਗਿਆ, ਇਸ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਜਨ ਸਭਾ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ | ਇਸ ਮੌਕੇ 'ਤੇ ਨਗਰ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪਿ੍ੰਸ, ਵਾਰਡ ਨੰਬਰ-1 ਤੋਂ 'ਆਪ' ਆਗੂ ਬਲਦੇਵ ਸ਼ਰਮਾ ਵੀ ਮੌਜੂਦ ਸਨ | ਇਸ ਮੌਕੇ ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਇਸੇ ਅਭਿਆਨ ਦੇ ਤਹਿਤ ਸ਼ਹਿਰ ਦੇ ਵੱਖ-ਵੱਖ ਵਾਰਡਾਂ ਅਤੇ ਪਿੰਡਾਂ ਵਿਚ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ, ਨਾਲ ਹੀ ਨਸ਼ਿਆਂ ਦੀ ਦਲਦਲ ਵਿਚ ਫਸੇ ਪੀੜਤਾਂ ਨੂੰ ਵੀ ਇਲਾਜ ਮੁਹੱਈਆ ਕਰਵਾ ਕੇ ਸਮਾਜ ਦੀ ਮੁੱਖ ਧਾਰਾ ਵਿਚ ਸ਼ਾਮਿਲ ਕਰਵਾਇਆ ਜਾ ਰਿਹਾ ਹੈ, ਉੱਥੇ ਹੀ ਮਾੜੇ ਅਨਸਰਾਂ ਨੂੰ ਸਲਾਖਾਂ ਪਿੱਛੇ ਪਹੁੰਚਾਉਣ ਵਿਚ ਪੰਜਾਬ ਪੁਲਿਸ ਨਿਰੰਤਰ ਜੁਟੀ ਹੋਈ ਹੈ | ਇਸ ਮੌਕੇ ਵਿਧਾਇਕ ਗੈਰੀ ਬੜਿੰਗ ਨੇ ਸਾਰਿਆਂ ਨੂੰ ਨਸ਼ੇ ਦੇ ਖ਼ਾਤਮੇ ਲਈ ਸਹੁੰ ਵੀ ਚੁਕਾਈ | ਇਸ ਮੌਕੇ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਚੇਤਨ ਸ਼ਰਮਾ, ਸੀਨੀਅਰ ਮੈਡੀਕਲ ਅਫ਼ਸਰ ਜੈਦੀਪ ਚਾਹਲ, ਸਬ-ਇੰਸਪੈਕਟਰ ਹਰਮਨ ਕੌਰ, ਬਲਾਕ ਪ੍ਰਧਾਨ ਨਰੇਸ਼ ਸ਼ਰਮਾ, ਰਣਜੀਤ ਪਨਾਗ, ਭਵਨ ਸ਼ਰਮਾ ਨੋਨੀ, ਭੁਪਿੰਦਰ ਸਿੰਘ, ਜਗਜੀਵਨ ਸਿੰਘ ਔਲਖ, ਕਰਮਜੀਤ ਸਿੰਘ, ਸਨੀ ਕੌਸ਼ਲ, ਨਰਿੰਦਰ ਭਾਟੀਆ, ਜੀਤ ਸਿੰਘ ਠੇਕੇਦਾਰ, ਅਤਰ ਸਿੰਘ ਰਾਮਗੜ੍ਹੀਆ, ਰਵਿੰਦਰਜੀਤ ਸਿੰਘ, ਹਰਜਿੰਦਰ ਸਿੰਘ ਰਾਜੂ, ਰੁਪਿੰਦਰ ਆਹਲੂਵਾਲੀਆ ਆਦਿੱਤਿਆ ਪਾਂਡੇ ਸਮੇਤ ਸਮੂਹ ਵਾਰਡ ਵਾਸੀ ਮੌਜੂਦ ਸਨ |
ਪਿਛਲੀ ਖ਼ਬਰ ਨੌਜਵਾਨ ਜ਼ੋਰਾਵਰ ਸਿੰਘ ਮਾਨ ਦਾ ਸੈਂਕੜੇ ਸੇਜਲ ਅੱਖਾਂ ਨਾਲ ਅੰਤਿਮ ਸੰਸਕਾਰ <br/> ਅਗਲੀ ਖ਼ਬਰ ਸਿਆਸੀ ਆਗੂ ਧਾਰਮਿਕ ਮਸਲੇ ਸੰਬੰਧੀ ਕੋਈ ਬਿਆਨ ਦੇਣ ਤੋਂ ਪਹਿਲਾਂ ਮਰਿਆਦਾ ਅਤੇ ਸਿੱਖ ਪ੍ਰੰਪਰਾਵਾਂ ਦਾ ਖ਼ਿਆਲ ਜ਼ਰੂਰ ਰੱਖਣ-...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।