ਫ਼ਤਹਿਗੜ੍ਹ ਸਾਹਿਬ, 18 ਜੁਲਾਈ (ਬਲਜਿੰਦਰ ਸਿੰਘ)-ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਕਾਰਜ ਸਾਧਕ ਅਫ਼ਸਰ ਸੰਗੀਤ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜਾਇਦਾਦ ਟੈਕਸ ਭਰਨ ਸਬੰਧੀ ਕਰਦਾਤਾਵਾਂ ਦੀ ਸਹੂਲਤ ਲਈ ਵਨ ਟਾਈਮ ਸੈਟਲਮੈਂਟ ਸਕੀਮ ਸ਼ੁਰੂ ਕੀਤੀ ਗਈ ਹੈ | ਜਿਸ ਦੇ ਤਹਿਤ ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੀ ਹਦੂਦ ਦੇ ਵਸਨੀਕ ਆਪਣਾ ਜਾਇਦਾਦ ਟੈਕਸ 31 ਜੁਲਾਈ 2025 ਤੱਕ ਬਿਨਾ ਕਿਸੇ ਜੁਰਮਾਨੇ ਜਾ ਵਿਆਜ ਤੋਂ ਜਮ੍ਹਾ ਕਰਵਾ ਸਕਦੇ ਹਨ | ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜਾਇਦਾਦ ਸਬੰਧੀ ਬਕਾਇਆ ਰਹਿੰਦੇ ਟੈਕਸ ਨਗਰ ਕੌਂਸਲ ਦੀ ਜਾਇਦਾਦ ਸ਼ਾਖਾ ਵਿਚ ਜਮ੍ਹਾਂ ਕਰਵਾ ਕੇ ਇਸ ਸਕੀਮ ਦਾ ਲਾਭ ਉਠਾਉਣ | ਕਾਰਜ ਸਾਧਕ ਅਫ਼ਸਰ ਨੇ ਦੱਸਿਆ ਕਿ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਨਗਰ ਕੌਂਸਲ ਦੀ ਜਾਇਦਾਦ ਸ਼ਾਖਾ ਆਮ ਦਿਨਾਂ ਵਾਂਗ ਸ਼ਨੀਵਾਰ-ਐਤਵਾਰ ਨੂੰ ਵੀ ਖੁੱਲ੍ਹੀ ਰਹੇਗੀ |