ਫ਼ਤਹਿਗੜ੍ਹ ਸਾਹਿਬ, 18 ਜੁਲਾਈ (ਬਲਜਿੰਦਰ ਸਿੰਘ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜ਼ਿਲ੍ਹਾ ਜਨਰਲ ਸਕੱਤਰ ਰਾਜੇਸ਼ ਕੁਮਾਰ ਅਮਲੋਹ ਤੇ ਸੀਨੀਅਰ ਮੀਤ ਪ੍ਰਧਾਨ ਜਗਤਾਰ ਸਿੰਘ ਫੈਜੁੱਲਾਪੁਰ ਦੀ ਅਗਵਾਈ ਹੇਠ ਵਫ਼ਦ ਵਲੋਂ ਅਧਿਆਪਕ ਮਸਲਿਆਂ ਸੰਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਅਤੇ ਐਲੀਮੈਂਟਰੀ ਰਾਹੀਂ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਦੇ ਨਾਮ ਮੰਗ ਪੱਤਰ ਭੇਜੇ ਗਏ | ਅਧਿਆਪਕ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਅਧਿਆਪਕਾਂ, ਸਿੱਖਿਆ ਅਤੇ ਸਕੂਲਾਂ ਨਾਲ ਸੰਬੰਧਿਤ ਮਸਲਿਆਂ ਦੇ ਹੱਲ ਨਹੀਂ ਕਰ ਰਹੀ | ਜਿਸ ਕਾਰਨ ਅਧਿਆਪਕਾਂ ਵਿਚ ਵੱਡਾ ਰੋਸ ਪਾਇਆ ਜਾ ਰਿਹਾ ਹੈ | ਇਸ ਮੌਕੇ ਅਧਿਆਪਕ ਮਸਲਿਆਂ ਦੇ ਹੱਲ ਲਈ ਦੋਵੇਂ ਦਫ਼ਤਰਾਂ ਵਿਚ ਹਾਜ਼ਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਮੀਟਿੰਗ ਦੇ ਏਜੰਡੇ ਦਿੱਤੇ ਗਏ ਤਾਂ ਜੋ ਯੂਨੀਅਨ ਨੂੰ ਮੀਟਿੰਗ ਲਈ ਸਮਾਂ ਦਿੱਤਾ ਜਾ ਸਕੇ | ਇਸ ਮੌਕੇ ਅਮਰਜੀਤ ਸਿੰਘ, ਰਣਜੀਤ ਸਿੰਘ ਬਰਵਾਲੀ, ਬਲਵੀਰ ਸਿੰਘ ਮੁੱਲਾਂਪੁਰੀ, ਸਤਿੰਦਰ ਸਿੰਘ, ਆਸ਼ੂਤੋਸ਼ ਧੀਮਾਨ, ਵੀਰਦਵਿੰਦਰ ਸਿੰਘ, ਗੁਰਮੀਤ ਸਿੰਘ ਬਰੀਮਾ, ਨਾਜ਼ਰ ਸਿੰਘ, ਕਰਨਵੀਰ ਸਿੰਘ, ਚਰਨਜੀਤ ਸਿੰਘ, ਪ੍ਰਦੀਪ ਸਿੰਘ, ਗੁਰਮੀਤ ਸਿੰਘ, ਲੈਕ. ਹਰਦੀਪ ਸਿੰਘ, ਰਾਜਿੰਦਰ ਸਿੰਘ, ਗੁਰਪ੍ਰੀਤ ਸਿੰਘ ਪੰਜਕੋਹਾ, ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਹਰਸ਼ਰਨ ਸਿੰਘ, ਸੁਖਵਿੰਦਰ ਮਾਜਰੀ, ਮਨਜੀਤ ਸਿੰਘ, ਅਨੂਪ ਸਿੰਘ, ਮਨੋਜ ਕੁਮਾਰ, ਭੁਪਿੰਦਰ ਸਿੰਘ, ਗਗਨ ਕੁਮਾਰ, ਸਤਪਾਲ ਸ਼ਰਮਾ, ਵਿਨੋਦ ਕੁਮਾਰ, ਗੁਰਪ੍ਰੀਤ ਸਿੰਘ ਹਾਜ਼ਰ ਸਨ |