ਫ਼ਤਹਿਗੜ੍ਹ ਸਾਹਿਬ, 18 ਜੁਲਾਈ (ਮਨਪ੍ਰੀਤ ਸਿੰਘ)-ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਜੈ ਸਿੰਘ ਲਿਬੜਾ ਦੇ ਸਵ. ਪਿਤਾ ਰਣਜੀਤ ਸਿੰਘ ਲਿਬੜਾ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਸਹਿਜ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਨੇੜੇ ਦੀਵਾਨ ਟੋਡਰ ਮੱਲ ਹਾਲ ਵਿਖੇ ਹੋਈ | ਇਸ ਮੌਕੇ ਸ਼ਰਧਾਂਜਲੀ ਸਮਾਗਮ 'ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾ.ਗੁਰਪ੍ਰੀਤ ਕੌਰ ਅਤੇ ਭੈਣ ਮਨਪ੍ਰੀਤ ਕੌਰ ਨੇ ਵੀ ਸ਼ਿਰਕਤ ਕਰਦਿਆਂ ਵਿੱਛੜੀ ਰੂਹ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸ਼ੋਕ ਸੁਨੇਹਾ ਭੇਜ ਕੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਗਈ | ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਮੈਂਬਰ ਲੋਕ ਸਭਾ ਮਲਵਿੰਦਰ ਸਿੰਘ ਕੰਗ, ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਵਿਧਾਇਕ ਫਤਹਿਗੜ੍ਹ ਸਾਹਿਬ ਲਖਬੀਰ ਸਿੰਘ ਰਾਏ, ਵਿਧਾਇਕ ਬਸੀ ਪਠਾਣਾਂ ਰੁਪਿੰਦਰ ਸਿੰਘ ਹੈਪੀ, ਵਿਧਾਇਕ ਅਮਲੋਹ ਗੁਰਿੰਦਰ ਸਿੰਘ ਗੈਰੀ ਬੜਿੰਗ, ਵਿਧਾਇਕ ਨਾਭਾ ਗੁਰਦੇਵ ਸਿੰਘ ਦੇਵ ਮਾਨ, ਵਿਧਾਇਕ ਜੀਵਨਜੋਤ ਕੌਰ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਵਿਸ਼ੇਸ਼ ਤੌਰ ਉੱਤੇ ਸ਼ਮੂਲੀਅਤ ਕੀਤੀ ਅਤੇ ਵਿੱਛੜੀ ਰੂਹ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ | ਪਰਿਵਾਰ ਵਲੋਂ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਰਦਿਆਂ ਕਿਹਾ ਕਿ ਸਵ. ਰਣਜੀਤ ਸਿੰਘ ਲਿਬੜਾ ਆਪਣੇ ਆਪ ਵਿਚ ਇਕ ਸੰਸਥਾ ਸਨ ਅਤੇ ਉਨ੍ਹਾਂ ਦੇ ਜਾਣ ਨਾਲ ਪਰਿਵਾਰ ਤੇ ਸਮਾਜ ਨੂੰ ਇਕ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ | ਅੰਤਿਮ ਅਰਦਾਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ, ਬਾਬਾ ਪਰਮਜੀਤ ਸਿੰਘ ਜੀ ਹੰਸਾਲੀ, ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ, ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ, ਚੇਅਰਮੈਨ ਪਨਸੀਡ ਮਹਿੰਦਰ ਸਿੰਘ ਸਿੱਧੂ, ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ, ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ, ਮਾਰਕੀਟ ਕਮੇਟੀ ਚਨਾਰਥਲ ਦੇ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ, ਮਾਰਕੀਟ ਕਮੇਟੀ ਅਮਲੋਹ ਦੀ ਚੇਅਰਪਰਸਨ ਸੁਖਵਿੰਦਰ ਕੌਰ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਮੰਤਰੀ ਡਾ. ਹਰਬੰਸ ਲਾਲ, 'ਆਪ' ਆਗੂ ਕੰਵਰਬੀਰ ਸਿੰਘ ਰਾਏ, ਪ੍ਰਧਾਨ ਗੁਰਵੀਰ ਸਿੰਘ ਜੱਲ੍ਹਾ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ, ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਬੀਬੀ ਕੁਲਦੀਪ ਕੌਰ ਟੌਹੜਾ, ਸਤਵਿੰਦਰ ਕੌਰ ਧਾਰੀਵਾਲ, ਡੇਰਾ ਮੁਖੀ ਬੀਬੀ ਕੁਲਵਿੰਦਰ ਕੌਰ ਦਫੇੜਾ, ਸਾਬਕਾ ਵਿਧਾਇਕ ਜਸਟਿਸ ਨਿਰਮਲ ਸਿੰਘ, ਦਰਬਾਰਾ ਸਿੰਘ ਗੁਰੂ, ਗੇਜਾ ਰਾਮ ਵਾਲਮੀਕੀ, ਆੜ੍ਹਤੀ ਐਸੋ.ਦੇ ਪ੍ਰਧਾਨ ਸਾਧੂ ਰਾਮ ਭੱਟਮਾਜਰਾ, ਚਨਾਰਥਲ ਮੰਡੀ ਪ੍ਰਧਾਨ ਠੇਕੇਦਾਰ ਅਵਤਾਰ ਸਿੰਘ, ਪ੍ਰਦੀਪ ਮਲਹੋਤਰਾ, ਟਰੱਕ ਯੂਨੀਅਨ ਪ੍ਰਧਾਨ ਮਹਿੰਦਰ ਸਿੰਘ ਜਲਵੇੜਾ, ਸਤਵਿੰਦਰ ਸਿੰਘ ਟੌਹੜਾ ਮੈਂਬਰ ਸ਼੍ਰੋਮਣੀ ਕਮੇਟੀ, ਸਾਬਕਾ ਪ੍ਰਧਾਨ ਗੁਰਬਿੰਦਰ ਸਿੰਘ ਭੱਟੀ, ਸ਼ੈਲਰ ਐਸੋਸੀਏਸ਼ਨ ਪ੍ਰਧਾਨ ਇੰਦਰਜੀਤ ਸਿੰਘ ਸੰਧੂ, ਐਡਵੋਕੇਟ ਨਰਿੰਦਰ ਸਿੰਘ ਟਿਵਾਣਾ, ਐਡ. ਜਸਵਿੰਦਰ ਸਿੰਘ ਟਿਵਾਣਾ, ਐਡ. ਗਗਨਦੀਪ ਸਿੰਘ ਵਿਰਕ, ਸਮਾਜ ਸੇਵਕ ਹਰਵਿੰਦਰ ਸਿੰਘ ਨੱਪੀ, ਕੌਂਸਲਰ ਪਵਨ ਕਾਲੜਾ, ਐਡਵੋਕੇਟ ਰਾਜਵੀਰ ਸਿੰਘ ਗਰੇਵਾਲ, ਸਰਪੰਚ ਇੰਦਰਦੀਪ ਸਿੰਘ ਰੰਧਾਵਾ, ਸਰਪੰਚ ਕੁਲਵਿੰਦਰ ਸਿੰਘ ਡੇਰਾ, ਸਰਪੰਚ ਬਲਜਿੰਦਰ ਸਿੰਘ ਕਾਕਾ, ਸਰਪੰਚ ਰਾਜਦੀਪ ਸਿੰਘ ਰਾਜੂ, ਬੰਟੀ ਨੰਬਰਦਾਰ, ਸਤਵੀਰ ਨੰਬਰਦਾਰ, ਪੀ.ਏ ਨਵਦੀਪ ਨਬੀ, ਰਾਜ਼ੇਸ ਸਿੰਗਲਾ ਪੈੱ੍ਰਸ ਸਕੱਤਰ, ਹਰਿੰਦਰਪਾਲ ਸਿੰਘ ਟੌਹੜਾ, ਗੁਰਕੀਰਤ ਸਿੰਘ ਕੋਟਲੀ, ਡੀ.ਆਈ.ਜੀ ਪਰਮਰਾਜ ਸਿੰਘ ਓਮਰਾਨੰਗਲ, ਮਨਤਾਰ ਸਿੰਘ ਬਰਾੜ, ਜਥੇਦਾਰ ਕਰਨੈਲ ਸਿੰਘ ਪੰਜੋਲੀ, ਹਰਭਜਨ ਸਿੰਘ ਚਨਾਰਥਲ, ਗੁਰਮੁੱਖ ਸਿੰਘ ਚਨਾਰਥਲ, ਰਸ਼ਪਿੰਦਰ ਸਿੰਘ ਢਿੱਲੋਂ, ਰਾਜੇਸ਼ ਸਿੰਗਲਾ, ਲਖਵੀਰ ਥਾਬਲਾ ਆਦਿ ਸਮੇਤ ਸਮੇਤ ਵੱਖ-ਵੱਖ ਸਿਆਸੀ ਪਾਰਟੀਆਂ, ਧਾਰਮਿਕ, ਵਿੱਦਿਅਕ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ, ਟਰੱਕ ਯੂਨੀਅਨਾਂ ਦੇ ਅਹੁਦੇਦਾਰਾਂ ਤੇ ਹੋਰ ਪਤਵੰਤਿਆਂ ਨੇ ਹਾਜ਼ਰੀ ਲਵਾਉਂਦੇ ਹੋਏ ਲਿਬੜਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ |