ਸੰਘੋਲ, 18 ਜੁਲਾਈ (ਪਰਮਵੀਰ ਸਿੰਘ ਧਨੋਆ)-ਪਿੰਡ ਸ਼ਾਦੀਪੁਰ ਵਿਖੇ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਸਮਾਗਮ ਕੀਤਾ ਗਿਆ | ਸਮਾਗਮ 'ਚ ਹਲਕਾ ਵਿਧਾਇਕ ਬਸੀ ਪਠਾਣਾਂ ਰੁਪਿੰਦਰ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਸ਼ੇ ਨੂੰ ਜੜੋਂ੍ਹ ਖ਼ਤਮ ਕਰਨ ਲਈ ਦਿ੍ੜ੍ਹਤਾ ਨਾਲ ਕੰਮ ਕਰ ਰਹੀ ਹੈ ਅਤੇ ਨਸ਼ੇ ਵਿਰੁੱਧ ਵਿੱਢੀ ਗਈ ਮੁਹਿੰਮ ਦੇ ਸਾਰਥਿਕ ਨਤੀਜੇ ਸਾਹਮਣੇ ਆਏ ਹਨ | ਇਸ ਮੌਕੇ ਸਰਪੰਚ ਬਲਜਿੰਦਰ ਕੌਰ, ਝਰਮਲ ਸਿੰਘ, ਜਸਵੀਰ ਸਿੰਘ, ਗੁਰਚਰਨ ਸਿੰਘ, ਰਣਧੀਰ ਸਿੰਘ, ਹਰਮਿੰਦਰ ਸਿੰਘ, ਨਿਰਮਲ ਸਿੰਘ, ਬਲਬੀਰ ਸਿੰਘ ਅਤੇ ਸਮੂਹ ਮੈਂਬਰ ਪੰਚਾਇਤ ਮੌਜੂਦ ਸਨ |