17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਪਿੰਡ ਨਡਿਆਲੀ ਵਿਖੇ ਕਰਵਾਇਆ 2 ਰੋਜ਼ਾ ਗੁਰਮਤਿ ਸਮਾਗਮ

ਅਜੀਤ ਡੈਸਕ 20-07-2025
ਫ਼ਤਹਿਗੜ੍ਹ ਸਾਹਿਬ, 19 ਜੁਲਾਈ (ਬਲਜਿੰਦਰ ਸਿੰਘ)-ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਪਿੰਡ ਨਡਿਆਲੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਦੋ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ | ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਜਤਿੰਦਰ ਸਿੰਘ ਨੇ ਦੱਸਿਆ ਕਿ ਸਮਾਗਮ ਦੌਰਾਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਸੰਬੰਧੀ ਸੰਗਤਾਂ ਨਾਲ ਕਥਾ ਵਿਚਾਰਾਂ ਸਾਂਝੀਆਂ ਕੀਤੀਆਂ ਗਈਆਂ ਅਤੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਜੰਟ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਸਮਾਗਮ ਵਿਚ ਜ਼ਿਲ੍ਹਾ ਪ੍ਰੀਸ਼ਦ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਨੇ ਉਚੇਚੇ ਤੌਰ 'ਤੇ ਹਾਜ਼ਰੀ ਲਗਵਾਈ | ਉਨ੍ਹਾਂ ਸਮਾਗਮ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਦਿਆਲਾ, ਭਾਈ ਸਤੀ ਦਾਸ ਅਤੇ ਭਾਈ ਮਤੀ ਦਾਸ ਦੀ ਮਹਾਨ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ, ਕਿਉਂਕਿ ਉਨ੍ਹਾਂ ਮਨੁੱਖੀ ਹੱਕਾਂ ਲਈ ਲੜਾਈ ਲੜਦਿਆਂ ਆਪਣੀਆਂ ਕੁਰਬਾਨੀਆਂ ਦਿੱਤੀਆਂ ਪ੍ਰੰਤੂ ਈਨ ਨਹੀਂ ਮੰਨੀ | ਸ. ਭੁੱਟਾ ਨੇ ਕਿਹਾ ਕਿ ਸਾਡੇ ਨੌਜਵਾਨ ਬੱਚੇ-ਬੱਚੀਆਂ ਨੂੰ ਸਿੱਖੀ ਦੀ ਮੁੱਖ ਧਾਰਾ ਵਿਚ ਲਿਆਉਣ ਲਈ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਅਜਿਹੇ ਗੁਰਮਤਿ ਸਮਾਗਮ ਪਿੰਡ-ਪਿੰਡ ਕਰਵਾਉਣ ਦੀ ਲੋੜ ਹੈ ਜਿਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ ਦੀਆਂ ਸੇਵਾਵਾਂ ਵੀ ਲਈਆਂ ਜਾ ਸਕਦੀਆਂ ਹਨ ਤਾਂ ਜੋ ਸਿੱਖ ਕੌਮ ਦੇ ਕੁਰਬਾਨੀਆਂ ਭਰੇ ਸ਼ਾਨਾਮੱਤੇ ਇਤਿਹਾਸ ਨੂੰ ਘਰ-ਘਰ ਤੱਕ ਪਹੁੰਚਾਇਆ ਜਾ ਸਕੇ | ਇਸ ਸਮਾਗਮ ਵਿਚ ਹਰਿੰਦਰ ਸਿੰਘ, ਕੁਲਵੰਤ ਸਿੰਘ, ਸਵਰਨ ਸਿੰਘ, ਗੁਰਿੰਦਰ ਸਿੰਘ, ਸਵਪੰਨ ਸਿੰਘ, ਦਰਸ਼ਨ ਸਿੰਘ, ਜਤਿੰਦਰ ਸਿੰਘ, ਅਵਤਾਰ ਸਿੰਘ, ਮਨਦੀਪ ਸਿੰਘ, ਨਰਾਇਣ ਸਿੰਘ, ਜਗਤਾਰ ਸਿੰਘ, ਜਸਪਾਲ ਸਿੰਘ, ਗਗਨਦੀਪ ਸਿੰਘ, ਮਨਜੀਤ ਸਿੰਘ ਮਾਨ ਖ਼ਾਨਪੁਰ, ਹਰਪ੍ਰੀਤ ਸਿੰਘ ਹੈਪੀ ਤਲਾਣੀਆਂ, ਜਸ਼ਨਦੀਪ ਸਿੰਘ ਸਰਹਿੰਦ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਿਲ ਸਨ |
ਪਿਛਲੀ ਖ਼ਬਰ ਪੀਰ ਬਾਬਾ ਖਿਆਲੀ ਸ਼ਾਹ ਦਾ ਸਾਲਾਨਾ ਮੇਲਾ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ ਭਾਕਿਯੂ ਏਕਤਾ ਸਿੱਧੂਪੁਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਪੁਲਿਸ ਅਤੇ ਸਰਕਾਰ ਖਿਲਾਫ਼ ਕੀਤਾ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।