19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਐਡਵੋਕੇਟ ਗੌਰਵ ਗਰਗ ਹਰਿਆਣਾ ਸਰਕਾਰ ਵਲੋਂ ਅਸਿਸਟੈਂਟ ਐਡਵੋਕੇਟ ਜਨਰਲ ਨਿਯੁਕਤ

ਅਜੀਤ ਡੈਸਕ 20-07-2025
ਅਮਲੋਹ, 19 ਜੁਲਾਈ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਅਮਲੋਹ ਸ਼ਹਿਰ ਦੇ ਵਸਨੀਕ ਸੀਨੀਅਰ ਐਡਵੋਕੇਟ ਗੌਰਵ ਗਰਗ ਨੂੰ ਹਰਿਆਣਾ ਸਰਕਾਰ ਵਲੋਂ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਵਿਚ ਅਸਿਸਟੈਂਟ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਹੈ, ਜਿਨ੍ਹਾਂ ਦੀ ਨਿਯੁਕਤੀ ਨਾਲ ਅਮਲੋਹ ਸ਼ਹਿਰ ਵਿਚ ਖ਼ੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ | ਇਸ ਨਿਯੁਕਤੀ ਦਾ ਗਰਗ ਦੇ ਨਜ਼ਦੀਕੀਆਂ ਵਲੋਂ ਸਵਾਗਤ ਕੀਤਾ ਗਿਆ ਉੱਥੇ ਹੀ ਵਧਾਈ ਵੀ ਦਿੱਤੀ ਗਈ | ਇਸ ਮੌਕੇ ਸ਼ਹਿਰ ਵਾਸੀਆਂ ਨੇ ਕਿਹਾ ਕਿ ਗੌਰਵ ਗਰਗ ਦੀ ਇਸ ਨਿਯੁਕਤੀ ਨਾਲ ਅਮਲੋਹ ਇਲਾਕੇ ਦਾ ਮਾਣ ਵਧਿਆ ਹੈ | ਇਸ ਮੌਕੇ ਗੌਰਵ ਗਰਗ ਨੇ ਕਿਹਾ ਕਿ ਮਿਲੀ ਜ਼ਿੰਮੇਵਾਰੀ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਇਆ ਜਾਵੇਗਾ, ਉਨ੍ਹਾਂ ਹਰਿਆਣਾ ਸਰਕਾਰ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ | ਗੌਰਵ ਗਰਗ ਨੇ ਦੱਸਿਆ ਕਿ ਉਹ ਪਹਿਲਾਂ ਬਤੌਰ ਐਡੀਸ਼ਨਲ ਪਬਲਿਕ ਪ੍ਰੋਸੀਕਿਊਟਰ ਯੂਨੀਅਨ ਟੈਰੀਟਰੀ ਚੰਡੀਗੜ੍ਹ 'ਚ ਸੇਵਾਵਾਂ ਨਿਭਾਅ ਰਹੇ ਸਨ, ਹੁਣ ਅਸਿਸਟੈਂਟ ਐਡਵੋਕੇਟ ਜਨਰਲ ਹਰਿਆਣਾ ਵਜੋਂ ਆਪਣੀਆਂ ਸੇਵਾਵਾਂ ਨਿਭਾਉਣਗੇ |
ਪਿਛਲੀ ਖ਼ਬਰ ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਨੇ ਸਾਥੀ ਰਣਬੀਰ ਸਿੰਘ ਢਿੱਲੋਂ ਨੂੰ ਦਿੱਤੀ ਸ਼ਰਧਾਂਜਲੀ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਬਡਵਾਲਾ 'ਚ ਤੀਆਂ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।