19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਨੇ ਸਾਥੀ ਰਣਬੀਰ ਸਿੰਘ ਢਿੱਲੋਂ ਨੂੰ ਦਿੱਤੀ ਸ਼ਰਧਾਂਜਲੀ

ਅਜੀਤ ਡੈਸਕ 20-07-2025
ਫ਼ਤਹਿਗੜ੍ਹ ਸਾਹਿਬ, 19 ਜੁਲਾਈ (ਬਲਜਿੰਦਰ ਸਿੰਘ)-ਲਗਪਗ ਛੇ ਦਹਾਕੇ ਪੰਜਾਬ ਦੇ ਮੁਲਾਜ਼ਮਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ਸ਼ੀਲ ਰਹੇ ਮੁਲਾਜ਼ਮਾਂ ਦੇ ਪ੍ਰਮੁੱਖ ਆਗੂ ਸਾਥੀ ਰਣਬੀਰ ਸਿੰਘ ਢਿੱਲੋਂ ਨੂੰ ਅੱਜ ਯੂਨੀਅਨ ਦਫ਼ਤਰ ਵਿਖੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਇਕਾਈ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਲੋਂ ਸ਼ਰਧਾਂਜਲੀ ਦਿੱਤੀ ਗਈ | ਇਸ ਮੌਕੇ ਸਰਪ੍ਰਸਤ ਅਵਤਾਰ ਸਿੰਘ ਚੀਮਾ ਅਤੇ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਫ਼ਤਹਿਗੜ੍ਹ ਸਾਹਿਬ ਨੇ ਕਿਹਾ ਕਿ ਸਾਥੀ ਰਣਬੀਰ ਸਿੰਘ ਢਿੱਲੋਂ ਨੇ ਆਪਣੇ ਜੀਵਨ ਕਾਲ ਦੌਰਾਨ ਮੁਲਾਜ਼ਮਾਂ ਦੀਆਂ ਮੰਗਾਂ ਦੀ ਪ੍ਰਾਪਤੀ ਲਈ ਸਰਕਾਰਾਂ ਨਾਲ ਡਟ ਕੇ ਲੜਾਈ ਲੜੀ | ਉਨ੍ਹਾਂ ਨੇ ਕਈ ਪੇਅ ਕਮਿਸ਼ਨਾਂ ਤੋਂ ਮੁਲਾਜ਼ਮਾਂ ਲਈ ਚੰਗੇਰੇ ਤਨਖ਼ਾਹ ਸਕੇਲ ਅਤੇ ਵੱਖ-ਵੱਖ ਤਰ੍ਹਾਂ ਦੇ ਭੱਤੇ ਹਾਸਿਲ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾਈ | ਇਸ ਕਰਕੇ ਉਨ੍ਹਾਂ ਦੀਆਂ ਪ੍ਰਾਪਤੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ | ਇਸ ਮੌਕੇ ਜਸਵਿੰਦਰ ਸਿੰਘ ਅਮਲੋਹ ਅਤੇ ਬਲਤੇਜ ਸਿੰਘ ਨੇ ਵੀ ਸਮਾਗਮ ਨੂੰ ਸੰਬੋਧਨ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਦੇਸਰਾਜ ਬਸੀ ਪਠਾਣਾਂ, ਹਰਪ੍ਰੀਤ ਸਿੰਘ ਬਾਲਪੁਰ, ਵਿਕਰਮ ਸਿੰਘ, ਪਰਮਜੀਤ ਸਿੰਘ ਅਮਲੋਹ, ਰਣਵੀਰ ਸਿੰਘ ਅਤੇ ਚੰਦ ਸਿੰਘ ਟੌਹੜਾ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਨਗਰ ਕੌਂਸਲ ਨੂੰ ਜਾਇਦਾਦ ਟੈਕਸ ਤੋਂ ਅੱਜ 4.41 ਲੱਖ ਰੁਪਏ ਦੀ ਆਮਦਨ ਪ੍ਰਾਪਤ ਹੋਈ-ਕਾਰਜ ਸਾਧਕ ਅਫ਼ਸਰ ਅਗਲੀ ਖ਼ਬਰ ਐਡਵੋਕੇਟ ਗੌਰਵ ਗਰਗ ਹਰਿਆਣਾ ਸਰਕਾਰ ਵਲੋਂ ਅਸਿਸਟੈਂਟ ਐਡਵੋਕੇਟ ਜਨਰਲ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।