20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਸਰਕਾਰੀ ਹਾਈ ਸਕੂਲ ਬਡਵਾਲਾ 'ਚ ਤੀਆਂ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 20-07-2025
ਬਸੀ ਪਠਾਣਾਂ, 19 ਜੁਲਾਈ (ਯਤਿੰਦਰ ਮੌਦਗਿਲ)-ਸਰਕਾਰੀ ਹਾਈ ਸਕੂਲ ਬਡਵਾਲਾ ਵਿਖੇ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਜਿਸ ਦੌਰਾਨ ਵਿਦਿਆਰਥਣਾਂ ਨੇ ਗੀਤ ਸੁਣਾ ਕੇ ਸਮਾਗਮ ਨੂੰ ਪੰਜਾਬੀ ਸੱਭਿਆਚਾਰ ਦੇ ਰੰਗ ਵਿਚ ਰੰਗ ਦਿੱਤਾ | ਇਸ ਮੌਕੇ ਉਚੇਚੇ ਤੌਰ 'ਤੇ ਪਹੰੁਚੇ ਫੈਡਰੇਸ਼ਨ ਆਫ਼ ਆੜ੍ਹਤੀ ਐਸੋਸੀਏਸ਼ਨ ਦੇ ਸੂਬਾ ਪੈੱ੍ਰਸ ਸਕੱਤਰ ਰਾਜੇਸ਼ ਸਿੰਗਲਾ, ਸਟੇਟ ਅਵਾਰਡੀ ਨੌਰੰਗ ਸਿੰਘ ਅਤੇ ਬਸੰਤ ਵੈੱਲਫੇਅਰ ਸੁਸਾਇਟੀ ਬਸੀ ਪਠਾਣਾਂ ਦੇ ਚੇਅਰਮੈਨ ਡਾ. ਸਵਰਨ ਸਿੰਘ ਨਿਰਦੋਸ਼ੀ ਨੇ ਕਿਹਾ ਕਿ ਅਜੋਕੇ ਸਮੇਂ ਵਿਚ ਬੱਚੇ ਪੰਜਾਬੀ ਸੱਭਿਆਚਾਰ ਨੂੰ ਭੁੱਲ ਕੇ ਪੱਛਮੀ ਸੱਭਿਆਚਾਰ ਨੂੰ ਤਰਜੀਹ ਦੇਣ ਲੱਗੇ ਹਨ, ਇਸ ਲਈ ਸਕੂਲ ਦਾ ਇਹ ਉਪਰਾਲਾ ਸ਼ਲਾਘਾਯੋਗ ਹੋਣ ਦੇ ਨਾਲ ਬੱਚਿਆਂ ਨੂੰ ਪੁਰਾਤਨ ਵਿਰਾਸਤ ਪ੍ਰਤੀ ਪ੍ਰੇਰਿਤ ਕਰਨ ਵਾਲਾ ਵੀ ਹੈ, ਜਿਸ ਦੇ ਲਈ ਸਮੂਹ ਸਟਾਫ਼ ਮੈਂਬਰ ਵਧਾਈ ਦੇ ਪਾਤਰ ਹਨ |
ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵਿਚ ਹਿੱਸਾ ਲੈਣ ਲਈ ਉਤਸ਼ਾਹਿਤ ਵੀ ਕੀਤਾ | ਇਸ ਮੌਕੇ ਬਸੰਤ ਵੈੱਲਫੇਅਰ ਸੁਸਾਇਟੀ ਵਲੋਂ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਵੀ ਕੀਤਾ ਗਿਆ | ਅੰਤ ਵਿਚ ਸਕੂਲ ਮੁਖੀ ਸੁਧੀਰ ਕੁਮਾਰ ਨੇ ਮਹਿਮਾਨਾਂ ਦਾ ਧੰਨਵਾਦ ਕਰਦੇ ਹੋਏ ਸਨਮਾਨ ਕੀਤਾ | ਇਸ ਮੌਕੇ ਜਸਵਿੰਦਰ ਸਿੰਘ ਲਾਲੀ, ਸਕੂਲ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ |
ਪਿਛਲੀ ਖ਼ਬਰ ਬਾਬਾ ਧਰਮ ਗਿਰੀ ਦੀ ਯਾਦ 'ਚ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਨਗਰ ਕੌਂਸਲ ਨੂੰ ਜਾਇਦਾਦ ਟੈਕਸ ਤੋਂ ਅੱਜ 4.41 ਲੱਖ ਰੁਪਏ ਦੀ ਆਮਦਨ ਪ੍ਰਾਪਤ ਹੋਈ-ਕਾਰਜ ਸਾਧਕ ਅਫ਼ਸਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।