ਮੰਡੀ ਗੋਬਿੰਦਗੜ੍ਹ, 19 ਜੁਲਾਈ (ਇਕਬਾਲਦੀਪ ਸੰਧੂ)-ਗੋਬਿੰਦਗੜ੍ਹ ਪਬਲਿਕ ਸਕੂਲ ਦੀ ਵਿਦਿਆਰਥਣ ਜਸਮੇਹ ਕੌਰ ਸੰਧੂ ਨੇ ਆਪਣੇ ਹੁਨਰ ਅਤੇ ਮਿਹਨਤ ਨਾਲ ਸੂਬਾ ਪੱਧਰੀ ਵੂਸ਼ੂ ਚੈਂਪੀਅਨਸ਼ਿਪ 2025-26 ਵਿਚ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਮੁਕਾਬਲੇ ਜਲੰਧਰ ਵਿਖੇ ਆਯੋਜਿਤ ਹੋਏ ਸਨ | ਜਸਮੇਹ ਦੀ ਇਸ ਸ਼ਾਨਦਾਰ ਪ੍ਰਾਪਤੀ 'ਤੇ ਸਕੂਲ ਪ੍ਰਬੰਧਕ ਕਮੇਟੀ ਅਤੇ ਪਿ੍ੰਸੀਪਲ ਡਾ. ਨੀਰੂ ਅਰੋੜਾ ਨੇ ਉਸ ਨੂੰੂ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਯਤਨ ਹੋਰ ਵਿਦਿਆਰਥੀਆਂ ਲਈ ਪੇ੍ਰਰਨਾਸ੍ਰੋਤ ਹਨ | ਜਸਮੇਹ ਦੀ ਜਿੱਤ ਨੇ ਸਾਬਿਤ ਕਰ ਦਿੱਤਾ ਕਿ ਦਿ੍ੜ੍ਹ ਸੰਕਲਪ ਅਤੇ ਲਗਾਤਾਰ ਮਿਹਨਤ ਨਾਲ ਹਰ ਮਕਸਦ ਹਾਸਿਲ ਕੀਤਾ ਜਾ ਸਕਦਾ ਹੈ | ਸਕੂਲ ਵਲੋਂ ਜਸਮੇਹ ਨੂੰ ਅੱਗੇ ਵੀ ਖੇਡਾਂ ਵਿਚ ਵਧ-ਚੜ੍ਹ ਕੇ ਭਾਗ ਲੈਣ ਅਤੇ ਹੋਰ ਉੱਚੀਆਂ ਪ੍ਰਾਪਤੀਆਂ ਹਾਸਿਲ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ |