20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਬਸੀ ਪਠਾਣਾਂ-ਉੱਚਾ ਪਿੰਡ ਸੜਕ ਦੀ ਖ਼ਸਤਾ ਹਾਲਤ ਕਾਰਨ ਲੋਕਾਂ 'ਚ ਭਾਰੀ ਰੋਸ

ਅਜੀਤ ਡੈਸਕ 20-07-2025
ਬਸੀ ਪਠਾਣਾਂ, 19 ਜੁਲਾਈ (ਐਚ. ਐਸ. ਗੌਤਮ)-ਬਸੀ ਪਠਾਣਾਂ ਤੋਂ ਉੱਚੇ ਪਿੰਡ ਸੜਕ ਦੀ ਖ਼ਸਤਾ ਹਾਲਤ ਨੇ ਲੋਕਾਂ ਦਾ ਜਿਊਣਾ ਦੁੱਭਰ ਕਰ ਦਿੱਤਾ ਹੈ | ਸੜਕ 'ਤੇ ਪਏ ਵੱਡੇ ਟੋਏ ਆਏ ਦਿਨ ਹਾਦਸਿਆਂ ਦਾ ਕਾਰਨ ਬਣ ਰਹੇ ਹਨ ਜਿਸ ਕਾਰਨ ਇਲਾਕਾ ਵਾਸੀਆਂ ਵਿਚ ਪ੍ਰਸ਼ਾਸਨ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਲਾਕਾ ਵਾਸੀ ਕੁਲਦੀਪ ਸਿੰਘ, ਸਤਨਾਮ ਸਿੰਘ, ਗੁਰਦੀਪ ਸਿੰਘ, ਹਕੀਕਤ ਸਿੰਘ, ਕਾਲਾ, ਸਰਬਜੀਤ ਸਿੰਘ, ਹਰੀ ਸਿੰਘ, ਹਿੰਮਤ ਸਿੰਘ ਆਦਿ ਨੇ ਦੱਸਿਆ ਕਿ ਇਹ ਸੜਕ ਲੰਮੇ ਸਮੇਂ ਤੋਂ ਮੁਰੰਮਤ ਦੀ ਉਡੀਕ ਕਰ ਰਹੀ ਹੈ | ਮੀਂਹ ਪੈਣ 'ਤੇ ਇਨ੍ਹਾਂ ਟੋਇਆਂ ਵਿਚ ਪਾਣੀ ਭਰ ਜਾਂਦਾ ਹੈ, ਜੋ ਰਾਤ ਸਮੇਂ ਹੋਰ ਵੀ ਖ਼ਤਰਨਾਕ ਸਾਬਿਤ ਹੁੰਦਾ ਹੈ | ਸਥਾਨਕ ਲੋਕਾਂ ਅਨੁਸਾਰ ਇਸ ਕਾਰਨ ਵਾਹਨਾਂ ਦਾ ਨੁਕਸਾਨ ਹੋ ਰਿਹਾ ਹੈ ਅਤੇ ਸਮੇਂ ਦੀ ਬਰਬਾਦੀ ਵੱਖਰੀ ਹੋ ਰਹੀ ਹੈ | ਪਿੰਡਾਂ ਦੀਆਂ ਪੰਚਾਇਤਾਂ ਸਮੇਤ ਇਲਾਕਾ ਵਾਸੀਆਂ ਨੇ ਕਈ ਵਾਰ ਪ੍ਰਸ਼ਾਸਨ ਨੂੰ ਇਸ ਸਬੰਧੀ ਬੇਨਤੀਆਂ ਕੀਤੀਆਂ ਹਨ ਪਰ ਕੋਈ ਕਾਰਵਾਈ ਨਹੀਂ ਹੋਈ | ਪਿੰਡਾਂ ਦੇ ਲੋਕਾਂ ਵਲੋਂ ਅਪੀਲ ਕੀਤੀ ਗਈ ਕਿ ਜੇਕਰ ਸੜਕ ਦੀ ਮੁਰੰਮਤ ਜਲਦ ਨਾ ਕੀਤੀ ਗਈ ਤਾਂ ਉਹ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ | ਇਸ ਸਬੰਧੀ ਜਦੋਂ ਸਬੰਧਿਤ ਅਧਿਕਾਰੀ ਨਾਲ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ |
ਪਿਛਲੀ ਖ਼ਬਰ ਪੀਰ ਬਾਬਾ ਦੀ ਦਰਗਾਹ 'ਚੋਂ ਗੱਲਾ ਤੋੜ ਕੇ ਪੈਸੇ ਕੀਤੇ ਚੋਰੀ ਅਗਲੀ ਖ਼ਬਰ 2027 'ਚ ਮੁੜ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ-ਇਕਬਾਲ ਰਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।