20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਬਲਾਕ ਦੇ ਸਰਕਾਰੀ ਸਕੂਲਾਂ ਦੇ ਮੁਖੀਆਂ ਨਾਲ ਕੀਤੀ ਮੀਟਿੰਗ

ਅਜੀਤ ਡੈਸਕ 20-07-2025
ਫ਼ਤਹਿਗੜ੍ਹ ਸਾਹਿਬ, 19 ਜੁਲਾਈ (ਰਾਜਿੰਦਰ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੁਸ਼ੀਲ ਨਾਥ ਵਲੋਂ ਬਲਾਕ ਵਾਈਜ਼ ਸਰਕਾਰੀ ਸਕੂਲਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ ਗਈ | ਉਨ੍ਹਾਂ ਕਿਹਾ ਕਿ ਜ਼ਿਲੇ੍ਹ ਦੇ ਸਾਰੇ ਸਰਕਾਰੀ ਸਕੂਲਾਂ ਦੇ ਮੁਖੀਆਂ ਨਾਲ ਬਲਾਕ ਵਾਈਜ਼ ਮੀਟਿੰਗ ਕਰਕੇ ਕੇਂਦਰ ਅਤੇ ਸਟੇਟ ਵਲੋਂ ਸਕੂਲੀ ਵਿਦਿਆਰਥੀਆਂ ਨੂੰੰ ਦਿੱਤੇ ਜਾ ਰਹੇ ਵਜ਼ੀਫ਼ੇ ਸਬੰਧੀ ਚੱਲ ਰਹੀਆਂ ਵਜ਼ੀਫ਼ਾ ਸਕੀਮਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਡੀਲਿੰਗ ਗੁਰਪ੍ਰੀਤ ਸਿੰਘ ਵਲੋਂ ਦਿੱਤੀ ਗਈ¢ ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਦੀਦਾਰ ਸਿੰਘ ਮਾਂਗਟ ਵੀ ਹਾਜ਼ਰ ਸਨ | ਉਨ੍ਹਾਂ ਨੇ ਵੀ ਸਾਰਿਆਂ ਨੂੰ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ, ਪ੍ਰੋਜੈਕਟਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਮੰਗਲਵਾਰ ਤੋਂ ਗੈਰ ਸਰਕਾਰੀ ਸਕੂਲਾਂ ਦੇ ਮੁਖੀਆਂ ਨਾਲ ਵੀ ਮੀਟਿੰਗ ਕਰਕੇ ਉਨ੍ਹਾਂ ਨੂੰ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ, ਪ੍ਰੋਜੈਕਟਾਂ ਦੀ ਪਾਲਣਾ ਲਈ ਕਿਹਾ ਜਾਵੇਗਾ | ਇਸ ਮੌਕੇ ਅਮਨ ਮੱਟੂ, ਜਗਦੀਸ਼ ਸਿੰਘ ਐਸ. ਐਲ. ਏ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਮਿਲੀਆਂ ਧਮਕੀਆਂ ਗੰਭੀਰ ਮਾਮਲਾ, ਦੋਸ਼ੀਆਂ ਖ਼ਿਲਾਫ਼ ਯੂ. ਏ. ਪੀ. ਏ. ਅਤੇ ਐੱਨ. ਐੱਸ.... ਅਗਲੀ ਖ਼ਬਰ ਪੀਰ ਬਾਬਾ ਦੀ ਦਰਗਾਹ 'ਚੋਂ ਗੱਲਾ ਤੋੜ ਕੇ ਪੈਸੇ ਕੀਤੇ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।