20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਮਿਲੀਆਂ ਧਮਕੀਆਂ ਗੰਭੀਰ ਮਾਮਲਾ, ਦੋਸ਼ੀਆਂ ਖ਼ਿਲਾਫ਼ ਯੂ. ਏ. ਪੀ. ਏ. ਅਤੇ ਐੱਨ. ਐੱਸ. ਏ. ਲਗਾਇਆ ਜਾਵੇ-ਮਾਨ

ਅਜੀਤ ਡੈਸਕ 20-07-2025
ਫ਼ਤਹਿਗੜ੍ਹ ਸਾਹਿਬ, 19 ਜੁਲਾਈ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਧਮਾਕਾ ਕਰਨ ਦੀਆਂ ਈ-ਮੇਲ ਰਾਹੀਂ ਮਿਲ ਰਹੀਆਂ ਧਮਕੀਆਂ ਨੂੰ ਗੰਭੀਰ ਚਿੰਤਾ ਦਾ ਵਿਸ਼ਾ ਦੱਸਦੇ ਹੋਏ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੋਹਾਂ ਵਲੋਂ ਇਸ ਮਾਮਲੇ ਵਿਚ ਫ਼ੌਰੀ ਤੌਰ 'ਤੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ | ਮਾਨ ਨੇ ਦੱਸਿਆ ਕਿ ਭਾਵੇਂ ਪੰਜਾਬ ਪੁਲਿਸ ਵਲੋਂ ਫਰੀਦਾਬਾਦ ਦੇ ਰਹਿਣ ਵਾਲੇ ਸ਼ੁਭਮ ਦੂਬੇ ਨਾਂਅ ਦੇ ਵਿਅਕਤੀ ਨੂੰ ਇਹ ਈ-ਮੇਲਾਂ ਭੇਜਣ ਦੇ ਸ਼ੱਕ 'ਚ ਗਿ੍ਫ਼ਤਾਰ ਕੀਤਾ ਗਿਆ ਹੈ ਪਰ ਮਾਮਲੇ ਦੀ ਪੂਰੀ ਜਾਂਚ ਅਜੇ ਬਾਕੀ ਹੈ | ਉਨ੍ਹਾਂ ਕਿਹਾ ਕਿ ਇਹ ਪਹਿਲਾ ਮੌਕਾ ਨਹੀਂ ਜਦੋਂ ਸਿੱਖ ਕੌਮ ਨੂੰ ਨਿਸ਼ਾਨਾ ਬਣਾਇਆ ਗਿਆ ਹੋਵੇ | ਉਨ੍ਹਾਂ ਯਾਦ ਕਰਵਾਇਆ ਕਿ 20 ਮਾਰਚ 2018 ਨੂੰ ਆਈ. ਐਸ. ਆਈ. ਐਸ. ਨੇ ਇਰਾਕ ਵਿਚ 38 ਸਿੱਖਾਂ ਦੀ ਹੱਤਿਆ ਕੀਤੀ ਸੀ ਜਦੋਂ ਕਿ 2 ਅਕਤੂਬਰ 2021 ਨੂੰ ਪਿਸ਼ਾਵਰ ਵਿਚ ਸਿੱਖ ਡਾਕਟਰ ਸਤਨਾਮ ਸਿੰਘ ਅਤੇ 1 ਅਕਤੂਬਰ ਨੂੰ ਸ੍ਰੀਨਗਰ ਵਿਚ ਸਿੱਖ ਪਿ੍ੰਸੀਪਲ ਸੁਪਿੰਦਰ ਕੌਰ ਨੂੰ ਗੋਲੀ ਮਾਰ ਕੇ ਮਾਰਿਆ ਗਿਆ ਸੀ | ਮਾਨ ਨੇ ਦੋਸ਼ ਲਾਇਆ ਕਿ ਇਨ੍ਹਾਂ ਸਾਰੀਆਂ ਘਟਨਾਵਾਂ 'ਤੇ ਮੋਦੀ ਸਰਕਾਰ ਨੇ ਕੋਈ ਗੰਭੀਰ ਜਾਂਚ ਨਹੀਂ ਕੀਤੀ | ਕਾਬੁਲ ਘਟਨਾ ਜਿੱਥੇ 25 ਸਿੱਖ ਆਈ. ਐਸ. ਆਈ. ਐਸ. ਵਲੋਂ ਮਾਰੇ ਗਏ, ਮੋਦੀ ਸਰਕਾਰ ਨੇ ਐਲਾਨ ਕੀਤਾ ਸੀ ਕਿ ਐਨ.ਆਈ.ਏ ਇਸ ਦੀ ਜਾਂਚ ਕਰੇਗੀ ਪਰ ਅਜੇ ਤੱਕ ਉਸ ਦੀ ਵੀ ਕੋਈ ਰਿਪੋਰਟ ਸਾਹਮਣੇ ਨਹੀਂ ਆਈ | ਮਾਨ ਨੇ ਮੰਗ ਕੀਤੀ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਮਿਲੀਆਂ ਧਮਕੀਆਂ ਦੀ ਜਾਂਚ ਸਖ਼ਤੀ ਨਾਲ ਕੀਤੀ ਜਾਵੇ ਅਤੇ ਸ਼ੱਕੀ ਵਿਅਕਤੀਆਂ 'ਤੇ ਯੂ.ਏ.ਪੀ.ਏ ਅਤੇ ਐਨ.ਐਸ.ਏ ਲਗਾਇਆ ਜਾਵੇ ਤਾਂ ਜੋ ਅਜਿਹੇ ਘਿਨੌਣੇ ਮਨਸੂਬਿਆਂ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਸਿੱਖ ਕੌਮ ਅਤੇ ਉਨ੍ਹਾਂ ਦੇ ਧਾਰਮਿਕ ਅਸਥਾਨਾਂ ਨੂੰ ਨਿਸ਼ਾਨਾ ਬਣਾਉਣ ਪਿੱਛੇ ਕਿਹੜੀਆਂ ਸਿੱਖ ਵਿਰੋਧੀ ਤਾਕਤਾਂ ਕੰਮ ਕਰਦੀਆਂ ਹਨ, ਉਨ੍ਹਾਂ ਨੂੰ ਵੀ ਬੇਨਕਾਬ ਕੀਤਾ ਜਾਣਾ ਚਾਹੀਦਾ ਹੈ, ਕਿਉਂਕਿ ਸ੍ਰੀ ਹਰਿਮੰਦਰ ਸਾਹਿਬ ਨੂੰ ਨੁਕਸਾਨ ਪਹੁੰਚਾਉਣ ਦੀਆਂ ਧਮਕੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਆਫੀਸ਼ੀਅਲ ਈ-ਮੇਲ 'ਤੇ ਭੇਜੀਆਂ ਗਈਆਂ ਹਨ |
ਪਿਛਲੀ ਖ਼ਬਰ ਭਾਰਤ ਦੀ ਇਲੈਕਟ੍ਰਾਨਿਕਸ ਬਰਾਮਦ 40 ਅਰਬ ਡਾਲਰ ਤੋਂ ਪਾਰ-ਅਸ਼ਵਨੀ ਵੈਸ਼ਨਵ <br/> ਅਗਲੀ ਖ਼ਬਰ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਬਲਾਕ ਦੇ ਸਰਕਾਰੀ ਸਕੂਲਾਂ ਦੇ ਮੁਖੀਆਂ ਨਾਲ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।