21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਜਗਜੀਤ ਸਿੰਘ ਜੱਗੀ ਰਾਏਪੁਰ ਮੁੜ ਕਾਂਗਰਸ 'ਚ ਸ਼ਾਮਿਲ

ਅਜੀਤ ਡੈਸਕ 20-07-2025
ਖਮਾਣੋਂ, 19 ਜੁਲਾਈ (ਜੋਗਿੰਦਰ ਪਾਲ)-ਜਗਜੀਤ ਸਿੰਘ ਜੱਗੀ ਆਮ ਆਦਮੀ ਪਾਰਟੀ ਨੂੰ ਛੱਡ ਕੇ ਮੁੜ ਕਾਂਗਰਸ ਵਿਚ ਸ਼ਾਮਿਲ ਹੋ ਗਏ ਹਨ ਅਤੇ ਉਨ੍ਹਾਂ ਨੂੰ ਡਾ. ਸਿਕੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਵਲੋਂ ਪਾਰਟੀ ਵਿਚ ਸ਼ਾਮਿਲ ਕੀਤਾ ਗਿਆ | ਡਾ. ਸਿਕੰਦਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਹਰ ਕੋਈ ਤੰਗ ਹੈ ਅਤੇ ਪੰਜਾਬ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਕਾਰਨ ਕਿਸਾਨ, ਨੌਜਵਾਨ, ਮਜ਼ਦੂਰ ਅਤੇ ਵਪਾਰੀ ਵਰਗ ਅੰਤਾਂ ਦਾ ਦੁਖੀ ਹੈ ਕਿਉਂਕਿ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਆਪਣੇ ਕੀਤੇ ਵਾਅਦੇ ਹੁਣ ਤੱਕ ਪੂਰੇ ਨਹੀਂ ਕੀਤੇ | ਜੱਗੀ ਨੇ ਕਿਹਾ ਕਿ ਉਹ ਪਾਰਟੀ ਨੂੰ ਮਜ਼ਬੂਤ ਕਰਨ ਲਈ ਆਪਣੇ ਬਣਦੇ ਯਤਨ ਕਰਨਗੇ ਅਤੇ ਤਨਦੇਹੀ ਨਾਲ ਪਾਰਟੀ ਵਲੋਂ ਦਿੱਤੀ ਡਿਊਟੀ ਨੂੰ ਨਿਭਾਉਣਗੇ | ਇਸ ਮੌਕੇ ਸਰਬਜੀਤ ਸਿੰਘ ਜੀਤੀ ਪ੍ਰਧਾਨ ਬਲਾਕ ਕਾਂਗਰਸ ਕਮੇਟੀ ਖਮਾਣੋਂ, ਸੁਰਿੰਦਰ ਸਿੰਘ ਰਾਮਗੜ੍ਹ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਖਮਾਣੋਂ, ਅਮੀ ਚੰਦ ਭਟੇੜੀ ਪ੍ਰਧਾਨ ਬਲਾਕ ਕਾਂਗਰਸ ਕਮੇਟੀ ਬਸੀ ਪਠਾਣਾਂ, ਨੰਬਰਦਾਰ ਨੱਥੂ ਰਾਮ ਨੰਗਲਾਂ ਅਤੇ ਨਾਜ਼ਰ ਸਿੰਘ ਰੱਤੋਂ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਿਵ ਕਾਂਵੜੀਆ ਸੇਵਾ ਸੰਮਤੀ ਸਰਹਿੰਦ ਵਲੋਂ ਕਾਂਵੜੀਆਂ ਦੀ ਸੇਵਾ ਲਈ ਕੈਂਪ ਸ਼ੁਰੂ ਅਗਲੀ ਖ਼ਬਰ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ ਨੇ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।