21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਨਸ਼ਿਆਂ ਦਾ ਤਿਆਗ ਕਰ ਰਹੇ ਵਿਅਕਤੀਆਂ ਨੂੰ ਸਵੈ ਰੁਜ਼ਗਾਰ ਦੇ ਸਮਰੱਥ ਬਣਾਉਣ ਲਈ ਕਿੱਤਾ ਮੁਖੀ ਕੋਰਸ ਦੀ ਸਿਖਲਾਈ ਦਿੱਤੀ

ਅਜੀਤ ਡੈਸਕ 20-07-2025
ਫ਼ਤਹਿਗੜ੍ਹ ਸਾਹਿਬ, 19 ਜੁਲਾਈ (ਰਾਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜਿੱਥੇ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਉੱਥੇ ਹੀ ਨਸ਼ਿਆਂ ਦਾ ਤਿਆਗ ਕਰਨ ਵਾਲਿਆਂ ਨੂੰ ਸਮਾਜ ਅੰਦਰ ਮੁੜ ਤੋਂ ਬਿਹਤਰ ਜ਼ਿੰਦਗੀ ਬਤੀਤ ਕਰਨ ਦਾ ਮੌਕਾ ਪ੍ਰਦਾਨ ਕਰਨ ਲਈ ਵੱਖ-ਵੱਖ ਗਤੀਵਿਧੀਆਂ ਵੀ ਕਰਵਾਈਆਂ ਜਾ ਰਹੀਆਂ ਹਨ | ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ ਨੇ ਸਰਕਾਰੀ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਬ੍ਰਾਹਮਣ ਮਾਜਰਾ ਵਿਖੇ ਨਸ਼ੇ ਦਾ ਤਿਆਗ ਕਰਨ ਵਾਲੇ ਵਿਅਕਤੀਆਂ ਨੂੰ ਕਿੱਤਾ ਮੁਖੀ ਕੋਰਸ ਦੇ ਸਰਟੀਫਿਕੇਟ ਵੰਡਣ ਮੌਕੇ ਕੀਤਾ | ਧਾਲੀਵਾਲ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੀ ਅਗਵਾਈ ਤੇ ਦਿਸ਼ਾ ਨਿਰਦੇਸ਼ਾਂ ਹੇਠ ਬ੍ਰਾਹਮਣ ਮਾਜਰਾ ਦੇ ਮੁੜ ਵਸੇਬਾ ਕੇਂਦਰ ਵਿਖੇ ਸਟੇਟ ਬੈਂਕ ਆਫ਼ ਇੰਡੀਆ ਦੀ ਦਿਹਾਤੀ ਸਵੈ ਰੋਜ਼ਗਾਰ ਸਿਖਲਾਈ ਸੰਸਥਾ ਆਰਸੇਟੀ ਵਲੋਂ 'ਫਾਸਟ ਫੂਡ ਸਟਾਲ ਆਪਰੇਟਰ' ਨਾਮਕ ਵਿਸ਼ੇਸ਼ ਹੁਨਰ ਸਿਖਲਾਈ ਕੋਰਸ ਚਲਾਇਆ ਗਿਆ | ਇਹ ਸਿਖਲਾਈ ਕੋਰਸ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਪੰਜਾਬ ਹੁਨਰ ਵਿਕਾਸ ਮਿਸ਼ਨ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਚਲਾਇਆ ਗਿਆ ਜਿਸ ਵਿਚ ਇਨ੍ਹਾਂ ਵਿਅਕਤੀਆਂ ਨੂੰ 12 ਦਿਨ ਦੀ ਸਿਖਲਾਈ ਦਿੱਤੀ ਗਈ | ਉਨ੍ਹਾਂ ਨੇ ਸਿੱਖਿਆਰਥੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਸਰਟੀਫਿਕੇਟ ਵੀ ਵੰਡੇ | ਏ. ਡੀ. ਸੀ. ਨੇ ਜੇਰੇ ਇਲਾਜ ਵਿਅਕਤੀਆਂ ਨੂੰ ਤੰਦਰੁਸਤ ਹੋਣ ਮਗਰੋਂ ਸਰਕਾਰੀ ਸਕੀਮਾਂ ਦਾ ਲਾਭ ਲੈਂਦੇ ਹੋਏ ਜੀਵਨ ਵਿਚ ਨਵਾਂ ਅਧਿਆਇ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਹਰਪ੍ਰੀਤ ਸਿੰਘ ਸਿੱਧੂ, ਜ਼ਿਲ੍ਹਾ ਲੀਡ ਬੈਂਕ ਮੈਨੇਜਰ ਮੁਕੇਸ਼ ਕੁਮਾਰ ਸੈਣੀ, ਜ਼ਿਲ੍ਹਾ ਪਲੇਸਮੈਂਟ ਅਫ਼ਸਰ ਜਸਵਿੰਦਰ ਸਿੰਘ, ਕੈਰੀਅਰ ਕੌਂਸਲਰ ਹਰਮਨਦੀਪ ਸਿੰਘ, ਜ਼ਿਲ੍ਹਾ ਹੁਨਰ ਵਿਕਾਸ ਮੈਨੇਜਰ ਮੁਕੇਸ਼ ਕੁਮਾਰ, ਜ਼ਿਲ੍ਹਾ ਥੀਮੈਟਿਕ ਐਕਸਪਰਟ ਅਮਰਿੰਦਰ ਸਿੰਘ ਤੋਂ ਇਲਾਵਾ ਸਿਹਤ ਵਿਭਾਗ ਅਤੇ ਪੁਲਿਸ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ |
ਪਿਛਲੀ ਖ਼ਬਰ ਸਟਾਫ਼ ਦੀ ਘਾਟ ਨਾਲ ਜੂਝ ਰਿਹੈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਅਗਲੀ ਖ਼ਬਰ ਸ਼ਿਵ ਕਾਂਵੜੀਆ ਸੇਵਾ ਸੰਮਤੀ ਸਰਹਿੰਦ ਵਲੋਂ ਕਾਂਵੜੀਆਂ ਦੀ ਸੇਵਾ ਲਈ ਕੈਂਪ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।