19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਵਿਧਾਇਕ ਹੈਪੀ ਨੇ ਹਲਕੇ ਦੇ ਪਿੰਡਾਂ ਵਿਚ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਕੀਤਾ ਲਾਮਬੰਦ

ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਹਲਕਾ ਵਾਸੀਆਂ ਨੂੰ ਨਸ਼ੇ ਵਿਰੱੁਧ ਜਾਗਰੂਕ ਕਰਦੇ ਹੋਏ | ਅਜੀਤ ਤਸਵੀਰ <br/> 21-07-2025
ਸੰਘੋਲ, 20 ਜੁਲਾਈ (ਗੁਰਨਾਮ ਸਿੰਘ ਚੀਨਾ)-ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਨਸ਼ਾ ਮੁਕਤੀ ਯਾਤਰਾ ਤਹਿਤ ਜਾਗਰੂਕਤਾ ਸਭਾਵਾਂ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਨਸ਼ਿਆਂ ਦੇ ਖ਼ਿਲਾਫ਼ ਆਰ-ਪਾਰ ਦੀ ਲੜਾਈ ਸ਼ੁਰੂ ਕੀਤੀ ਹੋਈ ਹੈ ਤੇ ਇਹ ਲੜਾਈ ਤਾਂ ਹੀ ਮੁਕੰਮਲ ਤੌਰ 'ਤੇ ਸਫ਼ਲ ਹੋ ਸਕਦੀ ਹੈ ਜੇਕਰ ਲੋਕ ਇਸ ਵਿਚ ਪੂਰਨ ਸਾਥ ਦੇਣ | ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਅੱਜ ਪਿੰਡ ਪਨੈਚਾ, ਪੋਹਲੋ ਮਾਜਰਾ, ਮਹੇਸ਼ਪੁਰਾ, ਅਮਰਾਲਾ, ਰਾਣਵਾਂ ਤੇ ਬਾਠਾ ਕਲਾਂ ਵਿਖੇ ਜਨ ਸਭਾਵਾਂ ਨੂੰ ਸੰਬੋਧਨ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦਾ ਕਾਰੋਬਾਰ ਕਰਨ ਵਿਚ ਲੱਗੇ ਹੋਏ ਵਿਅਕਤੀਆਂ ਨੂੰ ਵੱਡੇ ਪੱਧਰ 'ਤੇ ਕਾਬੂ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੀ ਲਾਹਨਤ ਨੂੰ ਜੜੋਂ੍ਹ ਖ਼ਤਮ ਕਰਨ ਲਈ ਦਿ੍ੜ੍ਹ ਹੈ ਅਤੇ ਨਸ਼ਾ ਮੁਕਤੀ ਯਾਤਰਾ ਦੇ ਸ਼ਾਨਦਾਰ ਨਤੀਜੇ ਸਾਹਮਣੇ ਆ ਰਹੇ ਹਨ | ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲਿਸ ਤੇ ਪ੍ਰਸ਼ਾਸਨ ਵਲੋਂ ਨਸ਼ਾ ਤਸਕਰਾਂ ਦੁਆਰਾ ਨਸ਼ੇ ਵੇਚ ਕੇ ਬਣਾਈਆਂ ਨਾਜਾਇਜ਼ ਜਾਇਦਾਦਾਂ ਨੂੰ ਕਾਨੂੰਨੀ ਨਿਯਮਾਂ ਅਨੁਸਾਰ ਢਾਹਿਆ ਜਾ ਰਿਹਾ ਹੈ ਅਤੇ ਕਈ ਮਾਮਲਿਆਂ ਵਿਚ ਜ਼ਬਤ ਵੀ ਕੀਤਾ ਜਾ ਰਿਹਾ ਹੈ, ਜਿਸ ਨਾਲ ਲੋਕਾਂ ਵਿਚ ਉਤਸ਼ਾਹ ਪੈਦਾ ਹੋਇਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਬੱਚਿਆਂ ਤੇ ਨੌਜਵਾਨਾਂ ਨੂੰ ਨਸ਼ੇ ਦੀ ਅਲਾਮਤ ਤੋਂ ਦੂਰ ਰੱਖਣ ਲਈ ਹਰੇਕ ਪਿੰਡ ਵਿਚ ਖੇਡ ਮੈਦਾਨ ਬਣਾਏ ਅਤੇ ਜਿੰਮ ਖੋਲ੍ਹੇ ਜਾ ਰਹੇ ਹਨ ਜੋ ਕਿ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ ਹੈ | ਇਸ ਮੌਕੇ ਉਨ੍ਹਾਂ ਨਾਲ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਗੁਰਮਿੰਦਰ ਸਿੰਘ ਵੀ ਮੌਜੂਦ ਸਨ |
ਪਿਛਲੀ ਖ਼ਬਰ ਸਾਬਕਾ ਵਿਧਾਇਕ ਨਾਗਰਾ ਦੀ ਅਗਵਾਈ 'ਚ ਸੈਂਕੜੇ ਵਰਕਰ ਗਮਾਡਾ ਖ਼ਿਲਾਫ਼ ਧਰਨੇ ਦੇਣਗੇ-ਦਵਿੰਦਰ ਜੱਲ੍ਹਾ ਅਗਲੀ ਖ਼ਬਰ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਲੋਕਤੰਤਰ ਦਾ ਘਾਣ ਕਰ ਰਹੀਆਂ ਹਨ-ਹਮੀਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।