19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਸਾਬਕਾ ਵਿਧਾਇਕ ਨਾਗਰਾ ਦੀ ਅਗਵਾਈ 'ਚ ਸੈਂਕੜੇ ਵਰਕਰ ਗਮਾਡਾ ਖ਼ਿਲਾਫ਼ ਧਰਨੇ ਦੇਣਗੇ-ਦਵਿੰਦਰ ਜੱਲ੍ਹਾ

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਮਾਰਕਫੈੱਡ ਦੇ ਡਾਇਰੈਕਟਰ ਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਦਵਿੰਦਰ ਸਿੰਘ ਜੱਲ੍ਹਾ | <br/> 21-07-2025
ਫ਼ਤਹਿਗੜ੍ਹ ਸਾਹਿਬ, 20 ਜੁਲਾਈ (ਰਵਿੰਦਰ ਮੌਦਗਿਲ)-ਮਾਰਕਫੈੱਡ ਦੇ ਡਾਇਰੈਕਟਰ ਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਦਵਿੰਦਰ ਸਿੰਘ ਜੱਲ੍ਹਾ ਨੇ ਦੱਸਿਆ ਕਿ ਕਾਂਗਰਸ ਪਾਰਟੀ ਵਲੋਂ ਲੈਂਡ ਪੂਿਲੰਗ ਸਕੀਮ ਖ਼ਿਲਾਫ਼ ਪੰਜਾਬ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਦੀ ਅਗਵਾਈ ਹੇਠ ਸੋਮਵਾਰ 21 ਜੁਲਾਈ ਨੂੰ ਸਵੇਰੇ 10 ਵਜੇ ਗਮਾਡਾ ਦਫ਼ਤਰ ਮੋਹਾਲੀ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਜਿਸ ਵਿਚ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਤੋਂ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਸੈਂਕੜੇ ਵਰਕਰਾਂ ਦਾ ਜਥਾ ਸ਼ਾਮਿਲ ਹੋਵੇਗਾ | ਉਨ੍ਹਾਂ ਕਿਹਾ ਕਿ ਸਾਡੀ ਜ਼ਮੀਨ ਸਾਡੀ ਮਾਂ ਹੈ, ਇਸ 'ਤੇ ਕੋਈ ਅਗਰ ਜਬਰੀ ਕਬਜ਼ਾ ਕਰਨਾ ਚਾਹੇਗਾ ਤਾਂ ਕਾਂਗਰਸ ਪਾਰਟੀ ਉਸ ਦਾ ਡਟ ਕੇ ਵਿਰੋਧ ਕਰੇਗੀ | ਉਨ੍ਹਾਂ ਦੱਸਿਆ ਕਿ ਇਸ ਧਰਨੇ ਵਿਚ ਪੰਜਾਬ ਸਰਕਾਰ ਨੂੰ ਲੈਂਡ ਪੂਿਲੰਗ ਸਕੀਮ ਲਾਗੂ ਹੋਣ ਨਾਲ ਸਮੁੱਚੇ ਪੰਜਾਬ ਨੂੰ ਤੇ ਖ਼ਾਸਕਰ ਕਿਸਾਨਾਂ ਨੂੰ ਹੋਣ ਵਾਲੇ ਨੁਕਸਾਨ ਦਾ ਅਹਿਸਾਸ ਕਰਵਾਇਆ ਜਾਵੇਗਾ ਅਤੇ ਸਰਕਾਰ ਨੂੰ ਫ਼ੈਸਲਾ ਵਾਪਸ ਲੈਣ ਲਈ ਮਜਬੂਰ ਕਰ ਦਿੱਤਾ ਜਾਵੇਗਾ | ਸ. ਜੱਲ੍ਹਾ ਨੇ ਕਿਹਾ ਕਿ ਕਾਂਗਰਸ ਪਾਰਟੀ ਕਿਸਾਨ ਭਰਾਵਾਂ ਦੇ ਨਾਲ ਖੜ੍ਹੀ ਹੈ ਤੇ ਸਰਕਾਰ ਨੂੰ ਕਿਸੇ ਨਾਲ ਵੀ ਧੱਕਾ ਨਹੀਂ ਕਰਨ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸੂਬੇ ਸਰਕਾਰ ਮਹਿਲਾਵਾਂ ਨੂੰ 1 ਹਜ਼ਾਰ ਰੁਪਏ ਦੇਣ, ਕਿਸਾਨਾਂ ਨੂੰ ਫ਼ਸਲਾਂ 'ਤੇ ਐਮ.ਐਸ.ਪੀ. ਦੇਣ ਆਦਿ ਵਰਗੇ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਲੈਂਡ ਪੂਿਲੰਗ ਸਕੀਮ ਲਾਗੂ ਰਾਹੀਂ ਲੋਕਾਂ ਨੂੰ ਲਾਲਚ ਦੇ ਕੇ ਆਪਣਾ ਖ਼ਾਲੀ ਖ਼ਜ਼ਾਨਾ ਭਰਨਾ ਚਾਹੁੰਦੀ ਹੈ | ਉਨ੍ਹਾਂ ਕਿਹਾ ਕਿ ਆਪ ਦੇ ਰਾਜ ਵਿਚ ਕਾਨੂੰਨ ਵਿਵਸਥਾ ਦਾ ਮਾੜਾ ਹਾਲ ਹੈ, ਮੁਲਾਜ਼ਮ ਵਰਗ ਤੇ ਆਮ ਲੋਕਾਂ ਨੂੰ ਹੱਕਾਂ ਲਈ ਸੜਕਾਂ 'ਤੇ ਉਤਰ ਕੇ ਸੰਘਰਸ਼ ਲਈ ਮਜਬੂਰ ਹੋਣਾ ਪੈ ਰਿਹਾ ਹੈ | ਇੰਨਾਂ ਹੀ ਨਹੀਂ ਸਰਕਾਰ ਬੁਨਿਆਦੀ ਸਹੂਲਤਾਂ ਵਿਚ ਸ਼ਾਮਲ ਸੜਕਾਂ, ਸਿਹਤ ਸਹੂਲਤਾਂ ਦੇਣ ਵਿਚ ਵੀ ਨਾਕਾਮ ਹੈ ਤੇ ਪੰਜਾਬ ਦਾ ਚੁਤਰਫ਼ਾ ਵਿਕਾਸ ਵੀ ਠੱਪ ਹੋ ਕੇ ਰਹਿ ਗਿਆ ਹੈ | ਉਨ੍ਹਾਂ ਕਿਹਾ ਕਿ ਲੋਕ 2027 ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਪੰਜਾਬ ਦੀ ਸੱਤਾ ਸੌਂਪਣ ਦਾ ਮਨ ਬਣਾ ਚੁੱਕੇ ਹਨ | ਉਨ੍ਹਾਂ ਨੇ ਸਾਥੀਆਂ ਨੂੰ ਵੱਧ ਚੜ੍ਹ ਕੇ ਰੋਸ ਧਰਨੇ ਵਿਚ ਸ਼ਾਮਿਲ ਹੋਣ ਦੀ ਅਪੀਲ ਵੀ ਕੀਤੀ ਹੈ |
ਪਿਛਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ' ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਕਰੇਗੀ-ਵਿਧਾਇਕ ਰਾਏ ਅਗਲੀ ਖ਼ਬਰ ਵਿਧਾਇਕ ਹੈਪੀ ਨੇ ਹਲਕੇ ਦੇ ਪਿੰਡਾਂ ਵਿਚ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਕੀਤਾ ਲਾਮਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।