19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ' ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਕਰੇਗੀ-ਵਿਧਾਇਕ ਰਾਏ

ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਪਿੰਡਾਂ 'ਚ ਨਸ਼ਿਆਂ ਖ਼ਿਲਾਫ਼ ਸਹੁੰ ਚੁਕਾਉਣ ਮੌਕੇ | ਅਜੀਤ ਤਸਵੀਰ <br/> 21-07-2025
ਫ਼ਤਹਿਗੜ੍ਹ ਸਾਹਿਬ, 20 ਜੁਲਾਈ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੌਜਵਾਨਾਂ ਦੇ ਸੁਨਹਿਰੇ ਭਵਿੱਖ ਦੀ ਗਵਾਹ ਬਣੇਗੀ ਅਤੇ ਸਰਕਾਰ ਨਸ਼ਾ ਪੀੜਤਾਂ ਨੂੰ ਨਸ਼ਿਆਂ ਦੀ ਦਲਦਲ 'ਚੋਂ ਬਾਹਰ ਕੱਢ ਕੇ ਸਮਾਜ ਅੰਦਰ ਬਿਹਤਰ ਜੀਵਨ ਬਤੀਤ ਕਰਨ ਦਾ ਮੌਕਾ ਪ੍ਰਦਾਨ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡ. ਲਖਵੀਰ ਸਿੰਘ ਰਾਏ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡ ਹਰੀਪੁਰ, ਹਰਨਾ ਹਰੀਪੁਰ, ਬਡਾਲੀ ਮਾਈ ਕੀ, ਲੋਹਾਖੇੜੀ ਤੇ ਰਿਉਣਾ ਨੀਵਾਂ ਦੀਆਂ ਪੇਂਡੂ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਕਰਨ ਮੌਕੇ ਕੀਤਾ | ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਮਕਸਦ ਸਿਰਫ਼ ਜਾਗਰੂਕਤਾ ਨਹੀਂ, ਸਗੋਂ ਭਰੋਸਾ ਵੀ ਕਾਇਮ ਕਰਨਾ ਹੈ ਕਿ ਆਪਸੀ ਸਹਿਯੋਗ ਨਾਲ ਨਸ਼ਿਆਂ ਤੋਂ ਮੁਕਤ ਸਮਾਜ ਦੀ ਸਿਰਜਣਾ ਕਰਨਾ ਸੰਭਵ ਹੈ | ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਸੂਬੇ ਦਾ ਹਰ ਇੱਕ ਨਾਗਰਿਕ, ਨਸ਼ਿਆਂ ਦੇ ਕਾਲੇ ਕਾਰੋਬਾਰ ਨਾਲ ਜੁੜੇ ਗੈਰ ਸਮਾਜਿਕ ਅਨਸਰਾਂ ਦਾ ਮੁਕੰਮਲ ਤੌਰ 'ਤੇ ਸਫ਼ਾਇਆ ਕਰਨ ਲਈ ਪ੍ਰਣ ਕਰ ਚੁੱਕਾ ਹੈ ਅਤੇ ਪਿਛਲੇ ਕਈ ਮਹੀਨਿਆਂ ਤੋਂ ਸੂਬੇ ਦੇ ਹਰ ਇਕ ਪਿੰਡ ਅਤੇ ਸ਼ਹਿਰੀ ਵਾਰਡ ਵਿਚ ਨਸ਼ਿਆਂ ਦੇ ਖ਼ਾਤਮੇ ਨੂੰ ਲੈ ਕੇ ਲੋਕ ਲਹਿਰ ਚੱਲਦੀ ਪਈ ਹੈ | ਉਨ੍ਹਾਂ ਕਿਹਾ ਕਿ ਇਸ ਵੱਡੀ ਸਮਾਜਿਕ ਬੁਰਾਈ ਦਾ ਇਕਜੁੱਟ ਹੋ ਕੇ ਖ਼ਾਤਮਾ ਕਰ ਦਿੱਤਾ ਜਾਵੇਗਾ ਅਤੇ ਪੰਜਾਬ ਸਰਕਾਰ ਦੀ ਲੋਕ ਹਿਤ ਵਿਚ ਇਕ ਅਹਿਮ ਤੇ ਇਤਿਹਾਸਿਕ ਕਾਰਵਾਈ ਹੋਵੇਗੀ | ਵਿਧਾਇਕ ਰਾਏ ਨੇ ਕਿਹਾ ਕਿ ਇਸ ਮੁਹਿੰਮ ਪ੍ਰਤੀ ਲੋਕਾਂ ਵਿਚ ਭਰਵਾਂ ਉਤਸ਼ਾਹ ਹੈ ਅਤੇ ਇਹ ਉਤਸ਼ਾਹ ਨਸ਼ਿਆਂ ਖ਼ਿਲਾਫ਼ ਚੱਲ ਰਹੀ ਆਰ-ਪਾਰ ਦੀ ਲੜਾਈ ਵਿਚ ਜਿੱਤ ਦਾ ਝੰਡਾ ਲਹਿਰਾਏਗਾ ਅਤੇ ਸੂਬੇ ਨੂੰ ਨਸ਼ਿਆਂ ਦੀ ਦਲਦਲ ਵਿਚ ਸੁੱਟਣ ਵਾਲਿਆਂ ਨੂੰ ਸਲਾਖ਼ਾਂ ਪਿੱਛੇ ਪਹੁੰਚਾਉਣ ਵਿਚ ਮਦਦਗਾਰ ਸਾਬਤ ਹੋਵੇਗਾ | ਵਿਧਾਇਕ ਲਖਬੀਰ ਸਿੰਘ ਰਾਏ ਨੇ ਪਿੰਡਾਂ ਦੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਿਆਂ ਦੇ ਕਾਰੋਬਾਰੀਆਂ ਬਾਰੇ ਪੁਲਿਸ ਨੂੰ ਸੂਚਨਾ ਦੇਣ ਦਾ ਪ੍ਰਣ ਵੀ ਦਿਵਾਇਆ | ਇਸ ਮੌਕੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਦੀਪ ਸ਼ਿਖਾ ਵੀ ਮੌਜੂਦ ਸਨ |
ਪਿਛਲੀ ਖ਼ਬਰ ਗੁਰੂ ਕਿਰਪਾ ਸੇਵਾ ਸੰਸਥਾਨ ਵਲੋਂ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਸਾਬਕਾ ਵਿਧਾਇਕ ਨਾਗਰਾ ਦੀ ਅਗਵਾਈ 'ਚ ਸੈਂਕੜੇ ਵਰਕਰ ਗਮਾਡਾ ਖ਼ਿਲਾਫ਼ ਧਰਨੇ ਦੇਣਗੇ-ਦਵਿੰਦਰ ਜੱਲ੍ਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।