19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਕਾਰ ਦੀ ਟੱਕਰ ਵੱਜਣ ਨਾਲ ਸਕੂਟਰੀ ਸਵਾਰ ਦੀ ਮੌਤ-ਪਰਚਾ ਦਰਜ

ਅਜੀਤ ਡੈਸਕ 21-07-2025
ਰਾਜਪੁਰਾ, 20 ਜੁਲਾਈ (ਰਣਜੀਤ ਸਿੰਘ)-ਸ਼ੰਭੂ ਪੁਲਿਸ ਨੇ ਸੜਕ ਹਾਦਸੇ ਵਿਚ ਮੌਤ ਹੋ ਜਾਣ 'ਤੇ ਨਾਮਾਲੂਮ ਡਰਾਈਵਰ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਹਰਦੀਪ ਸਿੰਘ ਪੁੱਤਰ ਫਕੀਰ ਚੰਦ ਵਾਸੀ ਰਾਮਨਗਰ ਸੈਣੀਆਂ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦਾ ਭਰਾ ਗੁਰਦੀਪ ਸਿੰਘ ਆਪਣੀ ਸਕੂਟਰੀ 'ਤੇ ਸਵਾਰ ਹੋ ਕੇ ਨੇੜੇ ਪਿੰਡ ਰਾਜਗੜ੍ਹ ਜਾ ਰਿਹਾ ਸੀ ਉਸੇ ਸਮੇਂ ਇਕ ਕਾਰ ਦਾ ਡਰਾਈਵਰ ਆਪਣੀ ਕਾਰ ਨੂੰ ਬਹੁਤ ਤੇਜ਼ ਅਤੇ ਲਾਪ੍ਰਵਾਹੀ ਨਾਲ ਚਲਾ ਰਿਹਾ ਸੀ, ਨੇ ਆਪਣੀ ਕਾਰ ਮੁੱਦਈ ਦੇ ਭਰਾ ਦੀ ਸਕੂਟਰੀ ਵਿਚ ਮਾਰੀ | ਇਸ ਕਾਰਨ ਉਸ ਦੇ ਭਰਾ ਦੇ ਕਾਫੀ ਜ਼ਿਆਦਾ ਸੱਟਾਂ ਲੱਗੀਆਂ ਅਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਹੈ | ਇਸ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਨਾਮਾਲੂਮ ਕਾਰ ਡਰਾਈਵਰ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ |
ਪਿਛਲੀ ਖ਼ਬਰ ਕਤਲ ਦੇ ਮਾਮਲੇ 'ਚ 3 ਔਰਤਾਂ ਸਮੇਤ ਡੇਢ ਦਰਜਨ ਦੇ ਕਰੀਬ ਹਮਲਾਵਰਾਂ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।