ਅਮਲੋਹ, 20 ਜੁਲਾਈ (ਕੇਵਲ ਸਿੰਘ)-ਗੁਰਦੁਆਰਾ ਸਾਹਿਬ ਸਿੰਘ ਸਭਾ ਅਮਲੋਹ ਵਿਖੇ ਅੱਜ ਸੁਪਰ ਕਮੇਟੀ ਦੀ ਹੋਈ ਚੋਣ 'ਚ ਦਰਸ਼ਨ ਸਿੰਘ ਚੀਮਾ, ਹਰਨੇਕ ਸਿੰਘ ਪਾਲੀਆ, ਮਾਨ ਸਿੰਘ ਬੈਣਾ, ਪਰਮਿੰਦਰ ਸਿੰਘ ਨੀਟਾ ਸੰਧੂ, ਚਮਕੌਰ ਸਿੰਘ ਤੰਦਾ ਬੱਧਾ, ਦਰਸ਼ਨ ਸਿੰਘ ਔਲਖ ਨੂੰ ਕਮੇਟੀ ਦਾ ਮੈਂਬਰ ਚੁਣਿਆ ਗਿਆ | ਇਸ ਮੌਕੇ ਤੇ ਦਰਸ਼ਨ ਸਿੰਘ ਚੀਮਾ ਨੇ ਕਿਹਾ ਕਿ ਸੰਗਤ ਦੀ ਹਾਜ਼ਰੀ ਵਿਚ ਸੁਪਰ ਕਮੇਟੀ ਦੀ ਸਰਬ-ਸੰਮਤੀ ਨਾਲ ਚੋਣ ਹੋਈ ਹੈ ਅਤੇ ਸੰਗਤਾਂ ਵਲੋਂ ਜਿਹੜੀ ਸੇਵਾ ਸੌਂਪੀ ਗਈ ਹੈ, ਉਸ ਨੂੰ ਤਨਦੇਹੀ ਨਾਲ ਨਿਭਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਸੁਪਰ ਕਮੇਟੀ ਵਲੋਂ ਮੀਟਿੰਗ ਕਰਕੇ ਅਹਿਮ ਫ਼ੈਸਲੇ ਲਏ ਜਾਣਗੇ | ਇਸ ਮੌਕੇ 'ਤੇ ਸੁਪਰ ਕਮੇਟੀ ਦੇ ਨਵ-ਨਿਯੁਕਤ ਮੈਂਬਰਾਂ ਦਾ ਸੰਗਤਾਂ ਵੱਲੋਂ ਸਨਮਾਨ ਵੀ ਕੀਤਾ ਗਿਆ |