19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

'ਆਪ' ਆਗੂ ਸੰਚਿਤ ਸਿੰਗਲਾ ਨੇ ਬਲਤੇਜ ਪੰਨੂ ਨਾਲ ਕੀਤੀ ਮੁਲਾਕਾਤ

ਅਜੀਤ ਡੈਸਕ 21-07-2025
ਮੰਡੀ ਗੋਬਿੰਦਗੜ੍ਹ, 20 ਜੁਲਾਈ (ਇਕਬਾਲਦੀਪ ਸੰਧੂ)-ਆਮ ਆਦਮੀ ਪਾਰਟੀ ਦੇ ਆਗੂ ਸੰਚਿਤ ਸਿੰਗਲਾ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੇ ਮਾਲਵਾ ਜ਼ੋਨ ਕੋਆਰਡੀਨੇਟਰ ਬਲਤੇਜ ਪੰਨੂ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਹਲਕਾ ਅਮਲੋਹ ਬਾਰੇ ਚਰਚਾ ਕੀਤੀ | ਦੱਸ ਦਈਏ ਕਿ ਇਸ ਮੀਟਿੰਗ ਵਿਚ ਆਉਣ ਵਾਲੀਆਂ 2027 ਵਿਧਾਨ ਸਭਾ ਚੋਣਾਂ ਲਈ ਰਣਨੀਤੀਆਂ ਅਤੇ ਸੂਬੇ ਵਿਚ ਪਾਰਟੀ ਦੀ ਲਗਾਤਾਰ ਮਜ਼ਬੂਤ ਹੋ ਰਹੀ ਸਥਿਤੀ ਬਾਰੇ ਵੀ ਵਿਚਾਰ ਵਟਾਂਦਰਾ ਹੋਇਆ | ਇਸ ਮੌਕੇ ਪਾਰਟੀ ਵਲੋਂ ਪੰਜਾਬ ਵਿਚ ਕੀਤੇ ਜਾ ਰਹੇ ਲੋਕ ਭਲਾਈ ਕੰਮਾਂ 'ਤੇ ਸੰਤੁਸ਼ਟੀ ਪ੍ਰਗਟ ਕੀਤੀ | ਇਸ ਮੌਕੇ ਸੰਚਿਤ ਸਿੰਗਲਾ ਨੇ ਕਿਹਾ ਕਿ ਅਮਲੋਹ ਵਿਧਾਨ ਸਭਾ ਹਲਕੇ ਵਿਚ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਅਗਵਾਈ ਹੇਠ ਹਲਕੇ ਦੇ ਵਿਕਾਸ ਕਾਰਜ ਜੰਗੀ ਪੱਧਰ 'ਤੇ ਕੀਤੇ ਜਾ ਰਹੇ ਹਨ ਅਤੇ ਹਲਕੇ ਦੀ ਨੁਹਾਰ ਬਦਲ ਕੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਪਹਿਲ ਦੇ ਆਧਾਰ 'ਤੇ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ |
ਅਮਲੋਹ ਹਲਕੇ ਵਿਚ ਸੜਕਾਂ, ਸਿੱਖਿਆ, ਸਿਹਤ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕਿਆਂ ਵਿਚ ਤੇਜ਼ੀ ਨਾਲ ਸੁਧਾਰ ਹੋ ਰਿਹਾ ਹੈ ਜਦਕਿ ਨਸ਼ਾ ਵਿਰੋਧੀ ਮੁਹਿੰਮ ਨੂੰ ਇਕ ਜਨ ਲਹਿਰ ਮਿਲਣ ਮਗਰੋਂ 90 ਫ਼ੀਸਦੀ ਹਲਕਾ ਅਮਲੋਹ ਨਸ਼ਾ ਮੁਕਤ ਕਰ ਹੋ ਗਿਆ ਹੈ ਅਤੇ ਮੁਕੰਮਲ ਖ਼ਾਤਮੇ ਲਈ ਯੁੱਧ ਨਸ਼ਿਆਂ ਵਿਰੁੱਧ ਜਾਰੀ ਹੈ | ਆਗੂ ਬਲਤੇਜ ਪੰਨੂ ਨੇ ਕਿਹਾ ਕਿ ਜੇਕਰ ਹੋਰ ਖੇਤਰ ਵੀ ਇਸੇ ਦਿ੍ੜ੍ਹ ਇਰਾਦੇ ਨਾਲ ਕੰਮ ਕਰਨ ਤਾਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਸੁਪਨਾ ਜਲਦੀ ਹੀ ਸਾਕਾਰ ਹੋ ਸਕਦਾ ਹੈ | ਜਦਕਿ ਹਲਕਾ ਅਮਲੋਹ ਦੇ ਲੋਕਾਂ ਨੇ ਸਰਕਾਰ ਦੀ ਇਸ ਪਹਿਲ ਦਾ ਸਾਥ ਦੇ ਕੇ ਸਾਬਤ ਕੀਤਾ ਹੈ ਕਿ 'ਆਪ' ਸਰਕਾਰ ਲੋਕਾਂ ਨਾਲ ਜੁੜ ਕੇ ਲੋਕਾਂ ਦੀ ਸਰਕਾਰ ਬਣੀ ਹੈ |
ਪਿਛਲੀ ਖ਼ਬਰ ਭਾਰਤੀ ਜੀਵਨ ਬੀਮਾ ਨਿਗਮ ਉੱਤਰ ਖੇਤਰ ਐਥਲੈਟਿਕ ਚੈਂਪੀਅਨਸ਼ਿਪ 23 ਤੇ 24 ਜੁਲਾਈ ਨੂੰ ਤਾਊ ਦੇਵੀ ਲਾਲ ਸਟੇਡੀਅਮ 'ਚ ਅਗਲੀ ਖ਼ਬਰ ਗੁਰਦੁਆਰਾ ਸਾਹਿਬ ਸਿੰਘ ਸਭਾ ਅਮਲੋਹ ਦੀ ਸੁਪਰ ਕਮੇਟੀ ਚੁਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।