29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਵਿਧਾਇਕ ਹੈਪੀ ਨੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਲੜਾਈ ਦਾ ਪ੍ਰਣ ਦਿਵਾਇਆ

ਵਿਧਾਇਕ ਰੁਪਿੰਦਰ ਸਿੰਘ ਹੈਪੀ ਪਿੰਡ ਵਾਸੀਆਂ ਨੂੰ ਨਸ਼ਿਆਂ ਖ਼ਿਲਾਫ਼ ਲੜਾਈ ਦਾ ਪ੍ਰਣ ਦਿਵਾਉਂਦੇ ਹੋਏ | ਅਜੀਤ ਤਸਵੀਰ <br/> 22-07-2025
ਬਸੀ ਪਠਾਣਾ, 21 ਜੁਲਾਈ (ਯਤਿੰਦਰ ਮੌਦਗਿਲ)-ਬਸੀ ਪਠਾਣਾਂ ਬਲਾਕ ਦੇ ਪਿੰਡ ਫ਼ਤਹਿਪੁਰ ਅਰਾਈਆਂ, ਰਾਏਪੁਰ ਗੁੱਜਰਾਂ, ਮਹਿਮੂਦਪੁਰ ਸੋਢੀਆਂ, ਰੈਲੀ ਅਤੇ ਘੁਮੰਡਗੜ੍ਹ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਕੱਢੀ ਗਈ ਜਿਸ ਵਿਚ ਵਿਧਾਇਕ ਰੁਪਿੰਦਰ ਸਿੰਘ ਹੈਪੀ ਉਚੇਚੇ ਤੌਰ ਤੇ ਸ਼ਾਮਿਲ ਹੋਏ | ਹੈਪੀ ਨੇ ਜਨ ਸਭਾਵਾਂ ਦੌਰਾਨ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਦੇ ਹੋਏ ਪੰਜਾਬ ਸਰਕਾਰ ਵਲੋਂ ਨਸ਼ਾ ਮੁਕਤੀ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਜਾਣੂ ਕਰਵਾਇਆ | ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਚੱਲ ਰਹੇ ਜਨ ਅੰਦੋਲਨ ਨੂੰ ਸਭ ਦੀ ਭਾਗੀਦਾਰੀ ਨਾਲ ਸਫਲ ਬਣਾਇਆ ਜਾ ਸਕਦਾ ਹੈ | ਉਨ੍ਹਾਂ ਨੇ ਪਿੰਡਾਂ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੀ ਪਿੰਡ ਵਿਚ ਕੋਈ ਵਿਅਕਤੀ ਨਸ਼ਿਆਂ ਤੋਂ ਪੀੜਤ ਹੋਵੇ ਤਾਂ ਉਸ ਨੂੰ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਸਰਕਾਰ ਦੁਆਰਾ ਹਰੇਕ ਨਸ਼ਾ ਪੀੜਤ ਦਾ ਮੁਫ਼ਤ ਇਲਾਜ ਕਰਨ ਦੀ ਸੁਵਿਧਾ ਪ੍ਰਦਾਨ ਕੀਤੀ ਗਈ ਹੈ | ਜਿਸ ਤਹਿਤ ਨਸ਼ਾ ਮੁਕਤੀ ਕੇਂਦਰਾਂ ਵਿਚ ਇਲਾਜ ਕਰਵਾਉਣ ਦੇ ਨਾਲ-ਨਾਲ ਕਿੱਤਾਮੁਖੀ ਸਿਖਲਾਈ ਦੀ ਵੀ ਵਿਵਸਥਾ ਹੈ ਤਾਂ ਜੋ ਅਜਿਹੇ ਵਿਅਕਤੀ ਸਿਹਤਯਾਬ ਹੋਣ ਮਗਰੋਂ ਸਵੈ ਰੁਜ਼ਗਾਰ ਦੇ ਸਮਰੱਥ ਬਣ ਕੇ ਆਪਣੀ ਆਜੀਵਿਕਾ ਨੂੰ ਬਾਖ਼ੂਬੀ ਚਲਾ ਸਕਣ | ਇਸ ਮੌਕੇ ਬੀ.ਡੀ.ਪੀ.ਓ. ਗੁਰਮਿੰਦਰ ਸਿੰਘ ਅਤੇ ਐਡੀਸ਼ਨਲ ਥਾਣਾ ਮੁਖੀ ਸਤਨਾਮ ਸਿੰਘ ਸਮੇਤ ਸਿਹਤ ਵਿਭਾਗ, ਪੰਚਾਇਤ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ |
ਪਿਛਲੀ ਖ਼ਬਰ ਵਰਕਰਾਂ 'ਚ ਬੂਥ ਕਮੇਟੀਆਂ ਬਣਾਉਣ ਲਈ ਉਤਸ਼ਾਹ ਪਾਰਟੀ ਦੀ ਚੜ੍ਹਦੀ ਕਲਾ ਦਾ ਪ੍ਰਤੀਕ-ਗੁਰੂ ਅਗਲੀ ਖ਼ਬਰ ਦਸਤ ਰੋਕੋ ਮੁਹਿੰਮ ਤਹਿਤ ਫ਼ਤਹਿਗੜ੍ਹ ਸਕੂਲ 'ਚ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।