29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਪੇਂਡੂ ਰੱਖਿਆ ਕਮੇਟੀਆਂ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਸ਼ਿੱਦਤ ਨਾਲ ਨਿਭਾਉਣ-ਗੈਰੀ ਬੜਿੰਗ

ਪਿੰਡ ਡਡਹੇੜੀ ਵਿਚ ਇੱਕਠ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ | ਅਜੀਤ ਤਸਵੀਰ <br/> 22-07-2025
ਮੰਡੀ ਗੋਬਿੰਦਗੜ੍ਹ, 21 ਜੁਲਾਈ (ਰਾਜ਼ੇਸ਼ ਸ਼ਰਮਾ)-ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਵਿਧਾਨ ਸਭਾ ਹਲਕਾ ਅਮਲੋਹ ਅਧੀਨ ਆਉਂਦੇ ਪਿੰਡਾਂ ਵਿਚ ਰੋਜ਼ਾਨਾ ਦੇ ਆਧਾਰ 'ਤੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਲਾਮਬੰਦ ਕਰਨ ਦੀ ਪ੍ਰਕਿਰਿਆ ਤਹਿਤ ਪਿੰਡ ਡਡਹੇੜੀ ਵਿਖੇ ਵਿਧਾਇਕ ਨੇ ਜਨ ਸਭਾ ਨੂੰ ਸੰਬੋਧਨ ਕੀਤਾ ਅਤੇ ਪੇਂਡੂ ਰੱਖਿਆ ਕਮੇਟੀ ਨੂੰ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਤੇ ਸ਼ਿੱਦਤ ਨਾਲ ਨਿਭਾਉਣ ਦਾ ਸੱਦਾ ਦਿੱਤਾ | ਵਿਧਾਇਕ ਨੇ ਕਿਹਾ ਕਿ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਵਿਚ ਲੋਕਾਂ ਦਾ ਭਰਪੂਰ ਸਹਿਯੋਗ ਮਿਲ ਰਿਹਾ ਹੈ ਅਤੇ ਢੁਕਵੀਂ ਫੀਡ ਬੈਕ ਮਿਲਣ ਨਾਲ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਜਿੱਥੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਨਸ਼ਿਆਂ ਖ਼ਿਲਾਫ਼ ਜੰਗ ਵਿਚ ਆਪਣੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਅ ਰਹੇ ਹਨ, ਉੱਥੇ ਹੀ ਪਿੰਡਾਂ ਅਤੇ ਸ਼ਹਿਰਾਂ ਦੇ ਨਾਗਰਿਕ ਨਸ਼ਿਆਂ ਖ਼ਿਲਾਫ਼ ਵਿੱਢੀ ਇਸ ਮੁਹਿੰਮ ਨੂੰ ਸਫਲਤਾ ਦਾ ਜਾਮਾ ਪਹਿਨਾਉਣ ਲਈ ਤਿਆਰ ਹਨ | ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਵੱਖ-ਵੱਖ ਪਿੰਡਾਂ ਵਿਚ ਨਸ਼ਾ ਮੁਕਤੀ ਯਾਤਰਾ ਦੌਰਾਨ ਲੋਕਾਂ ਦੀ ਭਰਵੀਂ ਇਕੱਤਰਤਾ ਇਸ ਗੱਲ ਦਾ ਸਬੂਤ ਦੇ ਰਹੀ ਹੈ ਕਿ ਲੋਕ, ਪੰਜਾਬ ਸਰਕਾਰ ਦੀ ਸੋਚ 'ਤੇ ਪੂਰੀ ਨਿਡਰਤਾ ਨਾਲ ਪਹਿਰਾ ਦੇ ਰਹੇ ਹਨ | ਇਸ ਮੌਕੇ ਪਿੰਡ ਵਾਸੀਆਂ ਨੂੰ ਨਸ਼ਿਆਂ ਖ਼ਿਲਾਫ਼ ਇੱਕਜੁੱਟ ਹੋਣ ਦੀ ਸਹੁੰ ਵੀ ਚੁਕਾਈ ਗਈ | ਸਮਾਗਮ ਦੌਰਾਨ ਸਰਪੰਚ ਅਮਨਿੰਦਰ ਸਿੰਘ ਗਰੇਵਾਲ ਅਤੇ ਸਮੂਹ ਪੰਚਾਇਤ ਵਲੋਂ ਵਿਧਾਇਕ ਸਮੇਤ ਹੋਰ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ |
ਪਿਛਲੀ ਖ਼ਬਰ ਵਿਧਾਇਕ ਰਾਏ ਨੇ ਪਿੰਡ ਬਹਿਲੋਲਪੁਰ ਵਿਖੇ 9 ਲੱਖ ਰੁਪਏ ਦੀ ਲਾਗਤ ਨਾਲ ਬਣੇ ਆਂਗਣਵਾੜੀ ਸੈਂਟਰ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਵਰਕਰਾਂ 'ਚ ਬੂਥ ਕਮੇਟੀਆਂ ਬਣਾਉਣ ਲਈ ਉਤਸ਼ਾਹ ਪਾਰਟੀ ਦੀ ਚੜ੍ਹਦੀ ਕਲਾ ਦਾ ਪ੍ਰਤੀਕ-ਗੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।