29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਬਡਾਲੀ ਸਕੂਲ ਦੇ ਸਾਬਕਾ ਵਿਦਿਆਰਥੀਆਂ ਵਲੋਂ ਅਧਿਆਪਕਾਂ ਦਾ ਸਨਮਾਨ

ਬਡਾਲੀ ਸਕੂਲ ਦੇ ਸਾਬਕਾ ਵਿਦਿਆਰਥੀ ਆਪਣੇ ਅਧਿਆਪਕਾਂ ਨਾਲ | ਅਜੀਤ ਤਸਵੀਰ <br/> 22-07-2025
ਫ਼ਤਹਿਗੜ੍ਹ ਸਾਹਿਬ, 21 ਜੁਲਾਈ (ਰਾਜਿੰਦਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਾਲੀ ਆਲਾ ਸਿੰਘ ਵਿਖੇ ਸੈਸ਼ਨ 1993 ਤੋਂ 1995 ਦੇ ਦੌਰਾਨ ਪੜੇ੍ਹ ਵਿਦਿਆਰਥੀਆਂ ਵਲੋਂ ਉਸ ਸਮੇਂ ਦੌਰਾਨ ਪੜ੍ਹਾਉਣ ਵਾਲੇ ਅਧਿਆਪਕਾਂ ਅਤੇ ਮੁੱਖ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਜਿਨ੍ਹਾਂ ਵਿਚ ਸੁਰਜੀਤ ਕੌਰ ਪਿ੍ੰਸੀਪਲ, ਸ਼ੇਰ ਸਿੰਘ ਪਿ੍ੰਸੀਪਲ, ਸਤਪਾਲ ਸਿੰਘ ਪਿ੍ੰਸੀਪਲ, ਚਰਨ ਸਿੰਘ ਪਿ੍ੰਸੀਪਲ, ਗੁਰਜੀਤ ਸਿੰਘ ਹੈੱਡ ਮਾਸਟਰ, ਗੁਰਮੁਖ ਸਿੰਘ ਡਰਾਇੰਗ ਮਾਸਟਰ, ਸ਼ਮਸ਼ੇਰ ਕੌਰ, ਸਵਿੰਦਰ ਕੌਰ ਲੈਕਚਰਾਰ, ਭਾਗ ਸਿੰਘ, ਪ੍ਰਗਟ ਸਿੰਘ ਅਤੇ ਸਟੇਟ ਐਵਾਰਡੀ ਨੌਰੰਗ ਸਿੰਘ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਸਨਮਾਨਿਤ ਸ਼ਖ਼ਸੀਅਤਾਂ ਨੇ ਵਿਦਿਆਰਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਵਿਦਿਆਰਥੀਆਂ ਦਾ ਇਕ ਬਹੁਤ ਹੀ ਵਧੀਆ ਉਪਰਾਲਾ ਹੈ, ਜਿਸ ਵਿਚ ਉਨ੍ਹਾਂ ਨੇ ਗੁਰੂ ਅਤੇ ਚੇਲੇ ਦੀ ਮਾਣ-ਸਨਮਾਨ ਦੀ ਪਿਰਤ ਨੂੰ ਕਾਇਮ ਰੱਖਿਆ ਹੈ | ਇਸ ਮੌਕੇ ਸੁਖਬੀਰ ਸਿੰਘ ਜਮੀਤਗੜ੍ਹ ਅਤੇ ਉਸ ਦੇ ਸਾਥੀਆਂ ਵਲੋਂ ਪਹੁੰਚੇ ਅਧਿਆਪਕਾਂ ਦਾ ਸਵਾਗਤ ਕੀਤਾ ਗਿਆ | ਇਸ ਮੌਕੇ ਮਾਸਟਰ ਰਣਵੀਰ ਸਿੰਘ, ਸੁਖਬੀਰ ਸਿੰਘ ਬਲਾਕ ਪ੍ਰਧਾਨ, ਸਕੂਲ ਦੇ ਸਾਬਕਾ ਵਿਦਿਆਰਥੀ ਜਰਨੈਲ ਸਿੰਘ, ਸੁਖਬੀਰ ਸਿੰਘ ਜਮੀਤਗੜ੍ਹ, ਗੁਰਿੰਦਰ ਸਿੰਘ, ਮਲਕੀਤ ਸਿੰਘ, ਗੁਰਮੁਖ ਸਿੰਘ, ਰਾਜ ਕੁਮਾਰ, ਲਖਵੀਰ ਸਿੰਘ, ਸਤਵਿੰਦਰ ਸਿੰਘ ਯੂ.ਐੱਸ.ਏ, ਜਸਪਾਲ ਸਿੰਘ, ਐਡਵੋਕੇਟ ਕੁਲਦੀਪ ਸਿੰਘ, ਸ਼ੰਟੀ ਜਮੀਤਗੜ੍ਹ, ਮਲਬੀਤ ਸਿੰਘ, ਵਕੀਲ ਕੁਮਾਰ, ਦਵਿੰਦਰ ਸਿੰਘ ਹੀਰੋ, ਅਮਰਪ੍ਰੀਤ ਸਿੰਘ, ਹਰਦੀਪ ਸਿੰਘ ਸੂਬਾ ਘੇਲ, ਗੁਰਪ੍ਰੀਤ ਸਿੰਘ, ਸਾਹਿਬ ਸਿੰਘ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਪੇਂਡੂ ਰੱਖਿਆ ਕਮੇਟੀਆਂ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਸ਼ਿੱਦਤ ਨਾਲ ਨਿਭਾਉਣ-ਗੈਰੀ ਬੜਿੰਗ ਅਗਲੀ ਖ਼ਬਰ ਵਿਧਾਇਕ ਰਾਏ ਨੇ ਪਿੰਡ ਬਹਿਲੋਲਪੁਰ ਵਿਖੇ 9 ਲੱਖ ਰੁਪਏ ਦੀ ਲਾਗਤ ਨਾਲ ਬਣੇ ਆਂਗਣਵਾੜੀ ਸੈਂਟਰ ਦਾ ਕੀਤਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।