29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਕੁੰਭੜਾ ਨੇ ਕਰਵਾਇਆ ਕਿ੍ਕਟ ਟੂਰਨਾਮੈਂਟ

ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਕੁੰਭੜਾ ਵਲੋਂ ਕਰਵਾਏ ਕਿ੍ਕਟ ਟੂਰਨਾਮੈਂਟ ਸਮੇਂ ਖਿਡਾਰੀਆਂ ਨਾਲ ਗੁਰਪ੍ਰੀਤ ਸਿੰਘ ਰਾਜੂ ਖੰਨਾ, ਲੀਡਰਸ਼ਿਪ ਤੇ ਕਲੱਬ ਮੈਂਬਰਾਂ ਨਾਲ | ਅਜੀਤ ਤਸਵੀਰ <br/> 22-07-2025
ਮੰਡੀ ਗੋਬਿੰਦਗੜ੍ਹ, 21 ਜੁਲਾਈ (ਇਕਬਾਲਦੀਪ ਸੰਧੂ)-ਜੇਕਰ ਹਰ ਖਿਡਾਰੀ ਆਪਣੀ ਖੇਡ ਨੂੰ ਮਨ ਲਗਾ ਕੇ ਖੇਡੇ ਤਾਂ ਬੁਲੰਦੀਆਂ ਛੂਹ ਸਕਦਾ ਹੈ | ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਪਿੰਡ ਕੁੰਭੜਾ ਵਲੋਂ ਕਰਵਾਏ ਗਏ ਕਿ੍ਕਟ ਟੂਰਨਾਮੈਂਟ ਵਿਚ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੁੰਦੇ ਹੋਏ ਦਰਸ਼ਕਾਂ ਤੇ ਖਿਡਾਰੀਆਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਖੇਡਾਂ ਅੱਜ ਨੌਜਵਾਨ ਵਰਗ ਲਈ ਵਧੇਰੇ ਜ਼ਰੂਰੀ ਹੋ ਚੁੱਕੀਆਂ ਹਨ, ਕਿਉਂਕਿ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਪੁੱਟਣ ਲਈ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਮੰਗ ਬਣ ਚੁੱਕਾ ਹੈ | ਇਸ ਮੌਕੇ ਕਲੱਬ ਪ੍ਰਬੰਧਕਾਂ ਵਲੋਂ ਮੁੱਖ ਮਹਿਮਾਨ ਗੁਰਪ੍ਰੀਤ ਸਿੰਘ ਰਾਜੂ ਖੰਨਾ ਤੇ ਜਥੇਦਾਰ ਜਰਨੈਲ ਸਿੰਘ ਮਾਜਰੀ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ | ਇਸ ਕਿ੍ਕਟ ਟੂਰਨਾਮੈਂਟ ਵਿਚ 32 ਦੇ ਲਗਭਗ ਨਾਮੀ ਟੀਮਾਂ ਨੇ ਭਾਗ ਲਿਆ | ਜਿਨ੍ਹਾਂ ਵਿਚ ਪਿੰਡ ਸੁਮੈਲਪੁਰ ਦੀ ਟੀਮ ਨੇ ਪਹਿਲਾ ਅਤੇ ਈਸੜੂ ਦੀ ਟੀਮ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ | ਜਿਨ੍ਹਾਂ ਨੂੰ ਕਲੱਬ ਵਲੋਂ ਨਕਦ ਰਾਸ਼ੀਆਂ ਤੋਂ ਇਲਾਵਾ ਕਿ੍ਕਟ ਕੱਪ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੀਨੀਅਰ ਆਗੂ ਹਰਮਿੰਦਰ ਸਿੰਘ ਕੁੰਭੜਾ, ਗਿਆਨ ਸਿੰਘ, ਕਿ੍ਸ਼ਨ ਕੁੰਭੜਾ, ਡਾ. ਰਘੁਬੀਰ ਸਿੰਘ, ਦਿਲਬਰ ਸਿੰਘ, ਸੱਜਣ ਸਿੰਘ, ਗੁਰਮੀਤ ਸਿੰਘ, ਮਨਜੀਤ ਸਿੰਘ, ਸੋਨੀ ਜਲਾਲਪੁਰ, ਕਰਨ, ਹੈਰੀ, ਰਿੰਕੂ, ਹੈਪੀ, ਧਰਮਪਾਲ, ਦੀਪਕ, ਹੈਪੀ ਫੋਰਮੈਨ, ਅਮਨ ਸਿੰਘ, ਪਾਲੀ ਕੁੰਭੜਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਦਰਸ਼ਕ ਤੇ ਖਿਡਾਰੀ ਹਾਜ਼ਰ ਸਨ |
ਪਿਛਲੀ ਖ਼ਬਰ ਕਿਸਾਨਾਂ ਦੀ ਜ਼ਮੀਨ ਖੋਹਣ ਤੋਂ ਪਹਿਲਾਂ ਪੰਜਾਬ ਸਰਕਾਰ ਨੂੰ ਕਾਂਗਰਸ ਦਾ ਸਾਹਮਣਾ ਕਰਨਾ ਹੋਵੇਗਾ-ਨਾਗਰਾ ਅਗਲੀ ਖ਼ਬਰ ਕਿਸਾਨਾਂ ਦੀ ਜ਼ਮੀਨ ਖੋਹਣ ਤੋਂ ਪਹਿਲਾਂ ਪੰਜਾਬ ਸਰਕਾਰ ਨੂੰ ਕਾਂਗਰਸ ਦਾ ਸਾਹਮਣਾ ਕਰਨਾ ਹੋਵੇਗਾ-ਨਾਗਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।