ਖਮਾਣੋਂ, 21 ਜੁਲਾਈ (ਮਨਮੋਹਣ ਸਿੰਘ ਕਲੇਰ)-ਹੋਮਿਓਪੈਥੀ ਵਿਭਾਗ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸੀ.ਐੱਚ.ਸੀ ਖਮਾਣੋਂ ਦੇ ਐਸ.ਐਮ.ਓ ਡਾ. ਗੁਰਪ੍ਰੀਤ ਸਿੰਘ ਦੀ ਅਗਵਾਈ 'ਚ ਡੇਰਾ ਬਾਬਾ ਮਸਤ ਰਾਮ ਜਟਾਣਾਂ ਨੀਵਾਂ ਵਿਖੇ ਮੁਫ਼ਤ ਹੋਮਿਓਪੈਥੀ ਕੈਂਪ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਚ. ਐਮ. ਓ. ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਕੈਂਪ ਵਿਚ 221 ਮਰੀਜ਼ਾਂ ਦਾ ਚੈਕਅਪ ਕੀਤਾ ਗਿਆ ਅਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਇਸ ਮੌਕੇ ਡਿਸਪੈਂਸਰ ਗੁਰਵਿੰਦਰ ਕੌਰ ਸਮੇਤ ਡੇਰਾ ਪ੍ਰਬੰਧਕ ਆਦਿ ਹਾਜ਼ਰ ਸਨ |