29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਸਕੂਲ ਲੱਗਣ ਤੇ ਛੁੱਟੀ ਸਮੇਂ ਸੜਕਾਂ 'ਤੇ ਚਲਦੇ ਟਿੱਪਰਾਂ ਨੂੰ ਬੰਦ ਕਰਨ ਸੰਬੰਧੀ ਡੀ. ਸੀ. ਨੂੰ ਦਿੱਤਾ ਮੰਗ ਪੱਤਰ

ਅਜੀਤ ਡੈਸਕ 22-07-2025
ਫ਼ਤਹਿਗੜ੍ਹ ਸਾਹਿਬ, 21 ਜੁਲਾਈ (ਬਲਜਿੰਦਰ ਸਿੰਘ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜ਼ਿਲ੍ਹਾ ਜਨਰਲ ਸਕੱਤਰ ਰਾਜੇਸ਼ ਕੁਮਾਰ ਅਮਲੋਹ ਅਤੇ ਸੀਨੀਅਰ ਮੀਤ ਪ੍ਰਧਾਨ ਜਗਤਾਰ ਸਿੰਘ ਫੈਜੁੱਲਾਪੁਰ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਨੂੰ ਸਕੂਲ ਲੱਗਣ ਅਤੇ ਛੁੱਟੀ ਹੋਣ ਸਮੇਂ ਜ਼ਿਲੇ੍ਹ ਅੰਦਰ ਚਲਦੇ ਭਾਰੀ ਟਿੱਪਰਾਂ ਨੂੰ ਬੰਦ ਰੱਖਣ ਸਬੰਧੀ ਮੰਗ ਪੱਤਰ ਦਿੱਤਾ ਗਿਆ | ਅਧਿਆਪਕ ਆਗੂਆਂ ਨੇ ਦੱਸਿਆ ਕਿ ਪਿਛਲੇ ਮਹੀਨੇ ਪਟਿਆਲਾ ਜ਼ਿਲੇ੍ਹ ਵਿਚ ਬੱਚਿਆਂ ਦੀ ਸਕੂਲ ਬੱਸ ਨਾਲ ਵਾਪਰੇ ਹਾਦਸੇ ਦੌਰਾਨ ਵਿਦਿਆਰਥੀਆਂ ਅਤੇ ਗੱਡੀ ਚਾਲਕ ਦੀ ਮੌਤ ਹੋ ਗਈ ਸੀ | ਇਸ ਵੱਡੇ ਹਾਦਸੇ ਤੋਂ ਬਾਅਦ ਉੱਥੋਂ ਦੇ ਪ੍ਰਸ਼ਾਸਨ ਦੁਆਰਾ ਸਕੂਲ ਲੱਗਣ ਅਤੇ ਛੁੱਟੀ ਹੋਣ ਸਮੇਂ ਇਨ੍ਹਾਂ ਭਾਰੀ ਟਿੱਪਰਾਂ ਨੂੰ ਕੁਝ ਸਮੇਂ ਲਈ ਬੰਦ ਰੱਖਣ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ | ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਅਪੀਲ ਕੀਤੀ ਕਿ ਸਕੂਲੀ ਬੱਚਿਆਂ ਨਾਲ ਭਵਿੱਖ ਵਿਚ ਅਜਿਹਾ ਕੋਈ ਹਾਦਸਾ ਨਾ ਵਾਪਰੇ, ਇਸ ਲਈ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਵੀ ਸਕੂਲ ਲੱਗਣ ਤੇ ਛੁੱਟੀ ਸਮੇਂ ਸੜਕਾਂ 'ਤੇ ਚਲਦੇ ਭਾਰੀ ਟਿੱਪਰਾਂ ਨੂੰ ਬੰਦ ਰੱਖਣ ਦੀ ਹਦਾਇਤ ਜਾਰੀ ਕੀਤੀ ਜਾਵੇ | ਇਸ ਮੌਕੇ ਅਮਰਜੀਤ ਸਿੰਘ, ਰਣਜੀਤ ਸਿੰਘ ਬਰਵਾਲੀ, ਬਲਵੀਰ ਸਿੰਘ ਮੁੱਲਾਂਪੁਰੀ, ਸਤਿੰਦਰ ਸਿੰਘ, ਆਸ਼ੂਤੋਸ਼ ਧੀਮਾਨ, ਵੀਰਦਵਿੰਦਰ ਸਿੰਘ, ਗੁਰਮੀਤ ਸਿੰਘ ਬਰੀਮਾ, ਨਾਜਰ ਸਿੰਘ, ਕਰਨਵੀਰ ਸਿੰਘ, ਚਰਨਜੀਤ ਸਿੰਘ, ਪ੍ਰਦੀਪ ਸਿੰਘ, ਗੁਰਮੀਤ ਸਿੰਘ, ਲੈਕ. ਹਰਦੀਪ ਸਿੰਘ, ਰਾਜਿੰਦਰ ਸਿੰਘ, ਗੁਰਪ੍ਰੀਤ ਸਿੰਘ ਪੰਜਕੋਹਾ, ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਹਰਸ਼ਰਨ ਸਿੰਘ, ਸੁਖਵਿੰਦਰ ਮਾਜਰੀ, ਮਨਜੀਤ ਸਿੰਘ, ਅਨੂਪ ਸਿੰਘ, ਮਨੋਜ ਕੁਮਾਰ, ਭੁਪਿੰਦਰ ਸਿੰਘ, ਗਗਨ ਕੁਮਾਰ, ਸਤਪਾਲ ਸ਼ਰਮਾ, ਵਿਨੋਦ ਕੁਮਾਰ, ਗੁਰਪ੍ਰੀਤ ਸਿੰਘ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸਧਾਰਨ ਜੀਵਨ ਸ਼ੈਲੀ ਸਿਹਤਮੰਦ ਜੀਵਨ ਦੀ ਕੁੰਜੀ-ਡਾ. ਗੁੰਜਨ ਮਿਸ਼ਰਾ ਅਗਲੀ ਖ਼ਬਰ ਮੁਫਤ ਹੋਮਿਓਪੈਥਿਕ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।