ਬਸੀ ਪਠਾਣਾਂ, 21 ਜੁਲਾਈ (ਮੌਦਗਿਲ)-ਬਸੀ ਪਠਾਣਾਂ ਪੁਲਿਸ ਨੇ ਇਕ ਵਿਅਕਤੀ ਨੂੰ ਅਫ਼ੀਮ ਸਣੇ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਇਸ ਮਾਮਲੇ ਵਿਚ ਸਿਟੀ ਪੁਲਿਸ ਚੌਕੀ ਬਸੀ ਪਠਾਣਾਂ ਦੇ ਇੰਚਾਰਜ ਸਬ ਇੰਸਪੈਕਟਰ ਅਮਰਜੀਤ ਸਿੰਘ ਵਲੋਂ ਪੁਲਿਸ ਥਾਣਾ ਬਸੀ ਪਠਾਣਾਂ ਵਿਖੇ ਨਸ਼ਾ ਵਿਰੋਧੀ ਐਨ.ਡੀ.ਪੀ.ਐਸ ਐਕਟ ਦੇ ਸੈਕਸ਼ਨ 18-61-85 ਅਧੀਨ ਮੁਕੱਦਮਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ | ਉਪਰੋਕਤ ਜਾਣਕਾਰੀ ਦੀ ਪੁਸ਼ਟੀ ਕਰਦੇ ਹੋਏ ਜਾਂਚ ਅਫ਼ਸਰ ਅਮਰਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਟੀਮ ਨਾਲ ਮੁੱਖ ਮਾਰਗ 'ਤੇ ਮੌਜੂਦ ਸਨ | ਉਸ ਦੌਰਾਨ ਇਕ ਮੋਟਰਸਾਈਕਲ ਸਵਾਰ ਦੀ ਸ਼ੱਕ ਦੇ ਆਧਾਰ 'ਤੇ ਤਲਾਸ਼ੀ ਲਈ ਤਾਂ ਉਸ ਪਾਸੋਂ 150 ਗ੍ਰਾਮ ਅਫ਼ੀਮ ਬਰਾਮਦ ਹੋਈ, ਦਾ ਪਰਮਿਟ/ਲਾਇਸੈਂਸ ਪੇਸ਼ ਨਾ ਕਰਨ ਕਾਰਨ ਉਕਤ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਗਿਆ | ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਦੀ ਪਛਾਣ ਵਿਕਾਸ ਵਾਸੀ ਬਸੀ ਪਠਾਣਾਂ ਵਜੋਂ ਹੋਈ ਹੈ |