ਫ਼ਤਹਿਗੜ੍ਹ ਸਾਹਿਬ, 21 ਜੁਲਾਈ (ਮਨਪ੍ਰੀਤ ਸਿੰਘ)-ਗੁਰੂ ਹਰਿਗੋਬਿੰਦ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤੇ ਕਾਲਜ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਅਤੇ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮਨਾਏ ਗਏ | ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਰਾਗੀ ਸਿੰਘਾਂ ਵਲੋਂ ਕੀਰਤਨ ਕਰ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਜਿਸ ਸਮੇਂ ਸੰਤ ਬਾਬਾ ਪਰਮਜੀਤ ਸਿੰਘ ਸੰਗਤਾਂ ਦੇ ਸਨਮੁੱਖ ਹੋਏ ਉਨ੍ਹਾਂ ਕਿਹਾ ਕਿ ਸੱਚਖੰਡ ਵਾਸੀ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਉਦੇਸ਼ਾਂ ਦੀ ਪੂਰਤੀ ਹਿਤ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਜੋੜਨ ਦੇ ਉਪਰਾਲੇ ਕੀਤੇ ਜਾ ਰਹੇ ਹਨ | ਇਸ ਸਮੇਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ਹਲਕਾ ਖੰਨਾ ਦੇ ਕੋਆਰਡੀਨੇਟਰ ਮਨਜੀਤ ਸ਼ਰਮਾ ਸਰਹਿੰਦ ਨੇ ਵੀ ਵਿਸ਼ੇਸ਼ ਤੌਰ ਤੇ ਆਪਣੀ ਹਾਜਰੀ ਲਗਵਾਈ ਅਤੇ ਸੰਤ ਬਾਬਾ ਪਰਮਜੀਤ ਸਿੰਘ ਵਲੋਂ ਚਲਾਈ ਜਾ ਰਹੀ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਦੀ ਲਹਿਰ ਦੀ ਸ਼ਲਾਘਾ ਕੀਤੀ | ਜਾਣਕਾਰੀ ਦਿੰਦੇ ਹੋਏ ਸਾਧੂ ਰਾਮ ਭੱਟ ਮਾਜਰਾ, ਸੁਰਿੰਦਰ ਸਿੰਘ ਰੰਧਾਵਾ, ਗੁਰਸੇਵਕ ਸਿੰਘ, ਗੁਰਿੰਦਰ ਸਿੰਘ, ਰਾਜਵੀਰ ਸਿੰਘ, ਪਿ੍ੰਸੀਪਲ ਰਮਾ ਬਾਠ ਤੇ ਪਿ੍ੰਸੀਪਲ ਕਰਮਜੀਤ ਕੌਰ ਨੇ ਦੱਸਿਆ ਕਿ ਸੰਤ ਬਾਬਾ ਅਜੀਤ ਸਿੰਘ ਦੀ ਕਿਰਪਾ ਸਦਕਾ ਤੇ ਸੰਤ ਬਾਬਾ ਪਰਮਜੀਤ ਸਿੰਘ ਦੀ ਅਗਵਾਈ ਹੇਠ ਸਕੂਲ ਅਤੇ ਕਾਲਜ ਦੀਆਂ ਸੇਵਾਵਾਂ ਨਿਰੰਤਰ ਜਾਰੀ ਹਨ ਉਪਰੰਤ ਗੁਰੂ ਦੇ ਅਤੁੱਟ ਲੰਗਰ ਵਰਤਾਏ ਗਏ | ਪ੍ਰੋਗਰਾਮ ਦੀ ਸਮਾਪਤੀ ਤੋਂ ਬਾਅਦ ਸੰਤ ਬਾਬਾ ਪਰਮਜੀਤ ਸਿੰਘ ਵਲੋਂ ਸਕੂਲ ਅਤੇ ਕਾਲਜ ਦੇ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਅਤੇ ਨਗਦ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਡਾ.ਮੋਹਨ ਲਾਲ ਸਲੇਮਪਰ, ਦਰਸ਼ਨ ਸਿੰਘ, ਅਵਤਾਰ ਸਿੰਘ, ਮੋਹਨ ਸਿੰਘ ਬਧੌਛੀ, ਮਹਿੰਦਰ ਸਿੰਘ ਸਰਹਿੰਦ, ਨਵਜੋਤ ਸਿੰਘ, ਗੁਰਦੇਵ ਸਿੰਘ ਡੰਗੇੜੀਆਂ, ਸਿਮਰਨ ਸਿੰਘ, ਸੁਰਿੰਦਰ ਸਿੰਘ ਪੱਪੀ ਰਾਮਦਾਸ ਨਗਰ, ਸਕੂਲ, ਕਾਲਜ ਸਟਾਫ਼, ਵਿਦਿਆਰਥੀ ਅਤੇ ਸੰਗਤਾਂ ਹਾਜ਼ਰ ਸਨ |