ਰਾਜਪੁਰਾ, 21 ਜੁਲਾਈ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਹਰਿਆਣਾ ਮਾਰਕਾ ਸ਼ਰਾਬ ਦੀਆਂ 48 ਬੋਤਲਾਂ ਸਮੇਤ ਦੋ ਮੋਟਰਸਾਈਕਲ ਸਵਾਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਥਾਣੇਦਾਰ ਜਗਦੀਸ਼ ਸਿੰਘ ਅਤੇ ਆਬਕਾਰੀ ਇੰਚਾਰਜ ਹਰਜਿੰਦਰ ਸਿੰਘ ਸ਼ੱਕੀ ਵਿਅਕਤੀਆਂ ਦੀ ਭਾਲ ਵਿਚ ਦਮਨਹੇੜੀ ਫਾਟਕ ਨੇੜੇ ਹਾਜ਼ਰ ਸਨ, ਨੇ ਮੁਖ਼ਬਰ ਖ਼ਾਸ ਦੀ ਮੁਖ਼ਬਰੀ ਦੇ ਆਧਾਰ 'ਤੇ ਦੋ ਮੋਟਰਸਾਈਕਲ ਸਵਾਰਾਂ ਨੂੰ ਰੋਕ ਕੇ ਜਦ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਦੇ ਕਬਜ਼ੇ ਵਿਚੋਂ ਹਰਿਆਣਾ ਮਾਰਕਾ ਸ਼ਰਾਬ ਦੀਆਂ 48 ਬੋਤਲਾਂ ਬਰਾਮਦ ਹੋਈਆਂ | ਪੁਲਿਸ ਨੇ ਇਸ ਸੰਬੰਧੀ ਜਤਿਨ ਕੁਮਾਰ ਅਤੇ ਜਤਿੰਦਰ ਕੁਮਾਰ ਵਾਸੀ ਰਾਜਪੁਰਾ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |